LATEST ਕੈਬਨਿਟ ਮੰਤਰੀ  ਰੰਧਾਵਾ ਵਲੋਂ ਜ਼ਿਲਾ ਵਾਸੀਆਂ ਨੂੰ ਘਰ-ਘਰ ਦਵਾਈਆਂ ਪੁਜਦਾ ਕਰਨ ਲਈ ਮੋਬਾਇਲ ਵੈਨਾਂ ਰਵਾਨਾ

ਕੈਬਨਿਟ ਮੰਤਰੀ  ਰੰਧਾਵਾ ਵਲੋਂ ਜ਼ਿਲਾ ਵਾਸੀਆਂ ਨੂੰ ਘਰ-ਘਰ ਦਵਾਈਆਂ ਪੁਜਦਾ ਕਰਨ ਲਈ ਮੋਬਾਇਲ ਵੈਨਾਂ ਰਵਾਨਾ
ਪੰਜਾਬ ਸਰਕਾਰ ਲੋਕਾਂ ਨੂੰ ਜਰੂਰੀ ਵਸਤਾਂ ਦੀ ਸਪਲਾਈ ਕਰਨ ਵਿਚ ਕੋਈ ਦਿੱਕਤ ਨਹੀਂ ਆਉਣ ਦੇਵੇਗੀ-ਕੈਬਨਿਟ ਮੰਤਰੀ ਸ. ਰੰਧਾਵਾ
ਜ਼ਿਲਾ ਰੈੱਡ ਕਰਾਸ ਐਮ.ਆਰ.ਪੀ ਰੇਟ ਤੋਂ 20 ਫੀਸਦੀ ਘੱਟ ਰੇਟਾਂ ਤੇ ਲੋਕਾਂ ਨੂੰ ਦਵਾਈਆਂ ਦੇਵੇਗਾ
ਗੁਰਦਾਸਪੁਰ ( ਅਸ਼ਵਨੀ  ) :- ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਬਚਾਅ ਅਤੇ ਲੋਕਾਂ ਜਰੂਰਤ ਵਾਲੀਆਂ ਵਸਤਾਂ ਦੀ ਕੋਈ ਕਮੀਂ ਨਾ ਆਉਣ ਨੂੰ ਯਕੀਨੀ ਬਣਾਇਆ ਹੈ, ਲੋਕਾਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਵਲੋਂ ਦਫਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਲੋਕਾਂ ਤਕ ਦਵਾਈਆਂ ਪੁਜਦਾ ਕਰਨ ਲਈ ਮੋਬਾਇਲ ਵੈਨਾਂ ਨੂੰ ਰਵਾਨਾ ਕਰਨ ਉਪਰੰਤ ਕੀਤਾ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ, ਗੁਰਦਾਸਪੁਰ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ-ਕਮ-ਐਸ.ਡੀ.ਐਮ ਦੀਨਾਨਗਰ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ, ਚੈਅਰਮੈਨ ਐਡਵੋਕੈਟ ਬਲਜੀਤ ਸਿੰਘ ਪਾਹੜਾ, ਲਖਵਿੰਦਰ ਸਿੰਘ ਰੰਧਾਵਾ ਡੀ.ਡੀ.ਪੀ.ਓ ਅਤੇ ਰਾਜੀਵ ਠਾਕੁਰ ਸੈਕਟਰੀ ਜਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੀ ਮੋਜੂਦ ਸਨ।
ਕੈਬਨਿਟ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਨਜਿੱਠਣ ਲਈ ਸੂਬਾ ਸਰਕਾਰ ਨਾਲ ਠੋਸ ਉਪਰਾਲੇ ਕੀਤੇ ਹਨ ਅਤੇ ਲੋਕ ਘਬਰਾਉਣ ਨਾ ਬਲਕਿ ਕਰੋਨਾ ਵਾਇਰਸ ਦੇ ਬਚਾਅ ਲਈ ਲਾਗੂ ਕੀਤੇ ਗਏ ਕਰਫਿਊ ਦੋਰਾਨ ਘਰਾਂ ਵਿਚ ਰਹਿਣ ਨੂੰ ਤਰਜੀਹ ਦੇਣ ਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਉਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਰੋਜਾਨਾ ਕਰੋਨਾ ਵਾਇਰਸ ਦੇ ਬਚਾਅ ਲਈ ਸੂਬੇ ਭਰ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋਕ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ ਨੂੰ ਯਕੀਨੀ ਬਣਾਇਆ ਗਿਆ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply