ਰਾਤ ਨੂੰ ਗੋਲੀ ਚੱਲਣ ਦੀ ਕੋਈ ਘਟਨਾ ਨਹੀਂ ਵਾਪਰੀ-ਪੁਲਿਸ ਕਮਿਸ਼ਨਰ

 
 
* ਕਿਹਾ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ
ਜਲੰਧਰ  -( Sandeep Singh Virdi/Gurpeet Singh)    –
   ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ੁੱਕਰਵਾਰ ਦੀ ਅੱਧੀ ਰਾਤ ਨੂੰ ਨਿਊ ਜਵਾਹਰ ਨਗਰ ਵਿੱਚ ਗੋਲੀ ਚੱਲਣ ਦੀ ਕੋਈ ਘਟਨਾ ਨਹੀਂ ਵਾਪਰੀ।
  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਅੱਧੀ ਰਾਤ ਨੂੰ ਕੁਲਭੂਸ਼ਨ ਲੂਥਰਾ ਤੋਂ ਫੋਨ ਕਾਲ ਪ੍ਰਾਪਤ ਹੋਈ ਸੀ ਕਿ ਉਸ ਦੇ ਬੇਟੇ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਨਿਊ ਜਵਾਹਰ ਨਗਰ ਦੀ ਰਿਹਾਇਸ਼ ‘ਤੇ ਹਮਲਾ ਕਰ ਦਿੱਤਾ ਹੈ। ਉਨ•ਾਂ ਦੱਸਿਆ ਕਿ ਲੂਥਰਾ ਨੇ ਦੱਸਿਆ ਕਿ ਉਸ ਦੇ ਬੇਟੇ ਦਾ ਮੋਢਾ ਗੋਲੀ ਲੱਗਣ ਨਾਲ ਜਖ਼ਮੀ ਹੋਇਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ‘ਤੇ ਤੁਰੰਤ ਹਰਕਤ ਵਿੱਚ ਆਉਂਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਸੀ। 
   ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਸਬੰਧੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਐਫ.ਆਈ.ਆਰ. ਨੰਬਰ 64 ਮਿਤੀ 04 ਅਪ੍ਰੈਲ 2020 ਰਾਹੀਂ ਅਣਪਛਾਤੇ ਹਮਲਾਵਰਾਂ ਦੇ ਖਿਲਾਫ਼ ਧਾਰਾ 307 ਅਤੇ 34 ਆਈ.ਪੀ.ਸੀ.ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਪੁਲਿਸ ਅਤੇ ਫੋਰੈਂਸਿਕ ਵਲੋਂ ਕੀਤੀ ਗਈ ਬਾਰੀਕੀ ਨਾਲ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਇਸ ਤਰ•ਾਂ ਦੀ ਕੋਈ ਘਟਨਾ ਨਹੀਂ ਵਾਪਰੀ । ਸ੍ਰੀ ਭੁੱਲਰ ਨੇ ਦੱਸਿਆ ਕਿ ਸੀ.ਸੀ.ਟੀ.ਵੀ.ਕਲਿੱਪਾਂ, ਗਵਾਹਾਂ ਅਤੇ ਮੈਡੀਕਲ ਰਿਪੋਰਟ ਵੀ ਇਹ ਦਾਅਵਾ ਕਰ ਰਹੀ ਹੈ ਕਿ ਗੋਲੀ ਚੱਲਣ ਦੀ ਕੋਈ ਘਟਨਾ ਨਹੀਂ ਵਾਪਰੀ। 
 ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ  ਕਰਨ ਨੇ ਆਪਣੇ ਆਪ ਨੂੰ ਖੁਦ ਜਖ਼ਮੀ ਕੀਤਾ ਹੈ ਅਤੇ ਗੋਲੀ ਚੱਲਣ ਦੀ ਕੋਈ ਘਟਨਾ ਨਹੀਂ ਹੋਈ। ਉਨ•ਾਂ ਦੱਸਿਆ ਕਿ ਇਸ ਲਈ ਐਫ.ਆਈ.ਆਰ.ਨੰਬਰ 64 ਰੱਦ ਕਰ ਦਿੱਤੀ ਹੈ। ਉਨ•ਾਂ ਕਿਹਾ ਕਿ ਕਰਨ ਪਾਸੋਂ ਅਗਲੇਰੀ ਪੁਛਗਿੱਛ ਜਾਰੀ ਹੈ ਅਤੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply