ਪੇਂਡੂ ਮਜ਼ਦੂਰ ਯੂਨੀਅਨ ਨੇ ਦਲਿਤ ਔਰਤ ਦੇ ਕਾਤਲਾਂ ਦੀ ਗ੍ਰਿਫਤਾਰੀ ਮੰਗੀ


ਲਾਂਬੜਾ, 6 ਅਪ੍ਰੈਲ (BUREAU SANDEEP VIRDI) -ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਨਿੱਝਰਾਂ ਦੀ ਵਸਨੀਕ ਦਲਿਤ ਔਰਤ ਸੀਤਾ ਨੂੰ ਜਬਰ ਜਨਾਹ ਕਰਕੇ ਕਤਲ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸ਼ਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਜਿੱਥੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਦੇ ਕਾਰਨ ਜਿੱਥੇ ਕਰਫਿਊ ਲੱਗਾ ਹੋਇਆ,ਉੱਥੇ ਚੱਪੇ-ਚੱਪੇ ਉੱਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ।ਇਸ ਦੇ ਬਾਵਜੂਦ ਇੱਕ ਔਰਤ ਦਾ ਜਬਰ-ਜਨਾਹ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ।ਉਨ੍ਹਾ ਕਿਹਾ ਕਿ ਅਜਿਹੀ ਘਟਨਾ ਵਾਪਰ ਜਾਣੀ ਅਤੇ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਜਿਆਣੀ ਵਿਖੇ ਨਸ਼ਾ ਤਸਕਰਾਂ ਵਲੋਂ ਪਿੰਡ ਦੇ ਸਰਪੰਚ ਤੇ ਹੋਰਾਂ ਨੂੰ ਗੋਲੀ ਮਾਰ ਦੇਣ ਵਰਗੀਆਂ ਵਾਪਰ ਰਹੀਆਂ ਘਟਨਾਵਾਂ ਚਿੰਤਾਜਨਕ ਹਨ।ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਘਰਾਂ ਵਿੱਚ ਬੰਦ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਸਿਵਲ ਪ੍ਰਸ਼ਾਸਨ ਨੂੰ ਤੁਰੰਤ ਤਾਇਨਾਤ ਕਰਦੇ ਹੋਏ ਪੁਲਿਸ ਨੂੰ ਕ੍ਰਾਈਮ ਰੋਕਣ ਵਾਲੇ ਪਾਸੇ ਧਿਆਨ ਕੇਂਦਰਿਤ ਕਰਨ ਦੇ ਆਦੇਸ਼ ਦਿੱਤੇ ਜਾਣ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਜ਼ਦੂਰ ਔਰਤ ਸੀਤਾ ਆਪਣੇ ਪਸ਼ੂਆਂ ਲਈ ਚਾਰਾ ਲੈਣ ਲਈ ਬਾਹਰ ਖੇਤਾਂ ਵਿੱਚ ਗਈ ਸੀ,ਜਿੱਥੇ ਉਸ ਨਾਲ ਜਬਰ ਜਨਾਹ ਕਰਨ ਉਪਰੰਤ ਉਸਨੂੰ ਕਤਲ ਕਰ ਦਿੱਤਾ ਗਿਆ।ਅਜੇ ਤੱਕ ਕਾਤਲ ਲੱਭੇ ਨਹੀਂ ਗਏ।
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਕਤਲ ਹੋਈ ਮਜ਼ਦੂਰ ਔਰਤ ਸੀਤਾ ਦੇ ਪਰਿਵਾਰ ਨੂੰ ਫੌਰੀ ਰਾਹਤ ਵਜੋਂ ਯੋਗ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply