ਕਰਫਿਊ ‘ਚ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ 22 ਸਕੂਲਾਂ ਖਿਲਾਫ ਸਰਕਾਰ ਵੱਲੋਂ ਕਾਰਵਾਈ ਸ਼ੁਰੂ

  ਜਲੰਧਰ – (ਸੰਦੀਪ ਸਿੰਘ ਵਿਰਦੀ ਗੁਰਪ੍ਰੀਤ ਸਿੰਘ) – ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ 22 ਸਕੂਲਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 16 ਸਕੂਲਾਂ ਨੂੰ ਇਸ ਸਬੰਧੀ ਨੋਟਿਸ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ•ਾਂ ਮੀਡੀਆ ਰਾਹੀਂ ਮਾਪਿਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਈ ਸਕੂਲ ਕਰਫਿਊ ਦੌਰਾਨ ਦਾਖ਼ਲਾ ਫੀਸ ਮੰਗਦਾ ਹੈ ਤਾਂ ਉਸਦੀ ਸ਼ਿਕਾਇਤ ਉਨ•ਾਂ ਦੀ ਨਿੱਜੀ ਈ-ਮੇਲ ‘ਤੇ ਭੇਜੀ ਜਾਵੇ। ਉਨ•ਾਂ ਕਿਹਾ ਕਿ ਈ-ਮੇਲ ‘ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਹੀ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਦਕਿ 6 ਸਕੂਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਦਾ ਗੁਰੂਕੁਲ ਵਰਲਡ ਸਕੂਲ ਜ਼ੀਰਕਪੁਰ ਤੇ ਮੋਹਾਲੀ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਮੋਹਾਲੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਗਰੀਨ ਲੈਂਡ ਕਾਨਵੈਂਟ ਸਕੂਲ ਲੁਧਿਆਣਾ, ਦੇਹਰਾਦੂਨ ਪਬਲਿਕ ਸਕੂਲ ਪਟਿਆਲਾ, ਸਨਫਲਾਵਰ ਪਬਲਿਕ ਸਕੂਲ ਤ੍ਰਿਪੜੀ ਪਟਿਆਲਾ, ਮਾਈਲਸਟੋਨ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ, ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਅਤੇ ਸਿਪਰੀਆਂ, ਡਲਹੌਜ਼ੀ ਪਬਲਿਕ ਸਕੂਲ ਬਧਾਨੀ ਪਠਾਨਕੋਟ, ਐਲ.ਆਰ.ਐਸ. ਡੀ.ਏ.ਵੀ ਸਕੂਲ ਅਬੋਹਰ, ਏ.ਪੀ.ਜੇ. ਪਬਲਿਕ ਸਕੂਲ ਜਲੰਧਰ, ਐਮ.ਸੀ.ਐਮ. ਪਬਲਿਕ ਸਕੂਲ ਦੁੱਗਰੀ ਲੁਧਿਆਣਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਅਤੇ ਐਸ.ਡੀ. ਮਾਡਲ ਸਕੂਲ ਮੰਡੀ ਗੋਬਿੰਦਗੜ ਨੂੰ ਈ-ਮੇਲ ‘ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਨੋਟਿਸ ਭੇਜੇ ਗਏ ਹਨ।
Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply