ਪੰਜਾਬ ਨੇ 5 ਆਰਟੀਪੀਸੀਆਰ ਅਤੇ 4 ਆਰਐਨਏ ਐਕਸਟ੍ਰੈਕਸ਼ਨ ਮਸ਼ੀਨਾਂ ਖ਼ਰੀਦ ਕੇ ਕੋਵਿਡ -19 ਦੀ ਟੈਸਟਿੰਗ ਸਮਰੱਥਾ ਨੂੰ 10 ਗੁਣਾ ਵਧਾਇਆ

ਜਲਦ ਸ਼ੁਰੂ ਹੋਵੇਗੀ ਵੱਡੇ ਪੱਧਰ ਤੇ ਟੈਸਟਿੰਗ; ਆਈਸੀਐਮਆਰ ਤੋਂ 10 ਲੱਖ ਕਿੱਟਾਂ ਆਉਣ ਦੀ ਉਡੀਕ ਅਤੇ ਓਪਨ ਮਾਰਕੀਟ ਵਿਚੋਂ ਵੀ 10000 ਕਿੱਟਾਂ ਦੀ ਕੀਤੀ ਜਾ ਸਕੀ ਹੈ ਖਰੀਦ
ਚੰਡੀਗੜ•, 8 ਅਪ੍ਰੈਲ:
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2.31 ਕਰੋੜ ਰੁਪਏ ਦੀ ਲਾਗਤ ਨਾਲ 5 ਆਰਟੀਪੀਸੀਆਰ ਅਤੇ 4 ਆਰਐਨਏ ਐਕਸਟ੍ਰੈਕਸ਼ ਮਸ਼ੀਨਾਂ (ਆਟੋਮੈਟਿਕ) ਦੀ ਖਰੀਦ ਕਰਕੇ ਕੋਵਿਡ -19 ਟੈਸਟਿੰਗ ਦੀ ਸਮਰੱਥਾ ਨੂੰ 10 ਗੁਣਾ ਵਧਾ ਦਿੱਤਾ ਹੈ।ਸੂਬਾ ਇਸ ਛੂਤ ਦੀ ਬਿਮਾਰੀ ਦੀ ਰੋਕਥਾਮ ਲਈ 10 ਅਪ੍ਰੈਲ ਤੋਂ ਤੇਜ਼ੀ ਨਾਲ ਜਾਂਚ ਸ਼ੁਰੂ ਕਰਨ ਦੀ ਤਿਆਰੀ ਵੀ ਕਰ ਰਿਹਾ ਹੈ।

ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਨੁਸਾਰ ਰਾਜ ਸਰਕਾਰ ਵਲੋਂ ਆਈਸੀਐਮਆਰ ਤੋਂ ਮੰਗਵਾਈਆਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ ਦੀ ਜਲਦ ਪ੍ਰਾਪਤ ਹੋਣ ਦੀ ਆਸ ਹੈ ਅਤੇ  ਇਕ ਹੋਰ 10000 ਕਿੱਟਾਂ ਦੀ ਓਪਨ ਮਾਰਕੀਟ ਵਿਚੋ ਖਰਦੀਣ ਦੀ ਸੰਭਾਵਨਾ ਹੈ। ਉਨ•ਾਂ ਦੱਸਿਆ ਕਿ ਹਾਟਸਪਾਟਾਂ ਵਿਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ ਹੁਣ  ਆਈਸੀਐਮਆਰ ਨੇ ਰੈਪਿਡ ਟੈਸਟਿੰਗ ਕਿੱਟਾਂ ਰਾਹੀਂ ਐਂਟੀਬਾਡੀ ਟੈਸਟਿੰਗ ਕਰਨ ਦੀ ਇਜਾਜ਼ਤ ਦਿੱਤੀ ਹੈ।

ਮਹਾਜਨ ਨੇ ਕਿਹਾ ਕਿ ਨਵੇਂ ਉਪਕਰਣਾਂ ਦੇ ਆਉਣ ਨਾਲ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ.ਆਰ.ਡੀ.ਐੱਲ) ਦੀ ਟੈਸਟਿੰਗ ਸਮਰੱਥਾ ਮੌਜੂਦਾ 40 ਤੋਂ ਵਧਕੇ 400 ਹੋ ਗਈ ਹੈ। ਜ਼ਿਕਰਯੋਗ ਇਨ•ਾਂ ਦੋਵੇਂ ਲੈਬਾਂ ਵਿਚ ਹੁਣ ਤੱਕ 1958 ਸੈਂਪਲ ਜਾਂਚੇ ਜਾ ਚੁੱਕੇ ਹਨ।
ਇਸ ਤੋਂ ਇਲਾਵਾ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਨੂੰ ਟੈਸਟ ਕਰਨ ਦੀ ਪ੍ਰਵਾਨਗੀ ਲੈਣ ਲਈ ਅੱਗੇ ਰੱਖਿਆ ਗਿਆ ਹੈ।ਇਸ ਦੀ ਸ਼ੁਰੂਆਤੀ ਸਮਰੱਥਾ 40 ਟੈਸਟ ਪ੍ਰਤੀ ਦਿਨ ਹੋਵੇਗੀ।

Advertisements

ਸੂਬੇ ਦੀਆਂ ਆਪਣੀਆਂ ਲੈਬਾਰਟਰੀਆਂ ਤੋਂ ਇਲਾਵਾ, ਪੀਜੀਆਈ ਚੰਡੀਗੜ• ਵੱਲੋਂ ਪੰਜਾਬ ਤੋਂ ਜਾਂਚ ਲਈ ਆਉਣ ਵਾਲੇ ਨਮੂਨਿਆਂ ਦੇ ਰੋਜ਼ਾਨਾ ਤਕਰੀਬਨ 40 ਟੈਸਟ ਕੀਤੇ ਜਾ ਰਹੇ ਹਨ। ਪੀਜੀਆਈ ਵੱਲੋਂ ਹੁਣ ਤੱਕ ਤਕਰੀਬਨ 650 ਟੈਸਟ ਕੀਤੇ ਜਾ ਚੁੱਕੇ ਹਨ।

Advertisements

ਸੂਬਾ ਸਰਕਾਰ ਨੇ ਡੀ.ਐੱਮ.ਸੀ ਅਤੇ ਸੀ.ਐੱਮ.ਸੀ. ਲੁਧਿਆਣਾ ਵਿਖੇ ਵੀ ਇਸੇ ਤਰ•ਾਂ ਦੀਆਂ ਟੈਸਟਿੰਗ ਸਹੂਲਤਾਂ ਦੀ ਆਗਿਆ ਦੇਣ ਲਈ ਭਾਰਤ ਸਰਕਾਰ ਤੋਂ ਤੁਰੰਤ ਮਨਜ਼ੂਰੀਆਂ ਦੀ ਮੰਗ ਕੀਤੀ ਹੈ। ਸ੍ਰੀਮਤੀ ਮਹਾਜਨ ਨੇ ਕਿਹਾ ਕਿ ਲੁਧਿਆਣਾ ਦੇ ਦੋਵੇਂ ਹਸਪਤਾਲਾਂ ਕੋਲ ਪਹਿਲਾਂ ਹੀ ਲੋੜੀਂਦੇ ਉਪਕਰਣ ਉਪਲੱਬਧ ਹਨ ਅਤੇ ਇਨ•ਾਂ ਨੇ ਐਨ.ਏ.ਬੀ.ਐਲ. ਸਰਟੀਫਿਕੇਸ਼ਨ ਲਈ ਅਪਲਾਈ ਕੀਤਾ ਹੈ ਜਿਸ ਤੋਂ ਬਾਅਦ ਆਈ.ਸੀ.ਐੱਮ.ਆਰ. ਤੋਂ ਪ੍ਰਵਾਨਗੀ ਮੰਗੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply