ਕੋਵਿਡ-19 ਦੇ ਸੰਕਟ ਦਰਮਿਆਨ ਕਣਕ ਦੀ ਕਟਾਈ ਸਮੇਂ ਜ਼ਰੂਰੀ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ।

ਪਠਾਨਕੋਟ, 11 ਅਪ੍ਰੈਲ (RAJINDER RAJAN BUREAU CHIEF)

ਕਣਕ ਹਾੜੀ ਦੀ ਮੁੱਖ ਫਸਲ ਹੈ ਜੋ ਸਾਲ 2017-18 ਦੌਰਾਨ ਤਕਰੀਬਨ 35 ਲੱਖ ਹੈਕਟੇਅਰ ਰਕਬੇ ਵਿੱਚ ਬੀਜੀ ਗਈ ਸੀ ਅਤੇ ਕੁੱਲ 163 ਲੱਖ ਮੀਟਰਿਕ ਟਨ ਪੈਦਾਵਾਰ ਹੋਈ । ਚਾਲੂ ਹਾੜ•ੀ ਦੌਰਾਨ ਮੰਡੀਆਂ ਵਿੱਚ ਕਣਕ ਦੀ  ਰਿਕਾਰਡ ਤੋੜ ਆਮਦ ਹੋਣ ਦੀ ਸੰਭਾਵਨਾ ਹੈ ਪਰ ਵਿਸ਼ਵ ਪੱਧਰ ਤੇ ਕਰੋਨਾ ਵਾਇਰਸ ਦੀ ਮਾਹਮਾਰੀ ਕਾਰਨ ਕਣਕ ਦੀ ਕਟਾਈ ਅਤੇ ਮੰਡੀਕਰਨ ਦਾ ਸੀਜਨ ਪਿਛਲੇ ਸਾਲਾਂ ਨਾਲੋਂ ਕੁਝ ਵੱਖਰਾ ਰਹਿਣ ਦੀ ਸੰਭਾਵਨਾ ਹੈ। ਇਸ ਲਈ ਸਮੂਹ ਕਿਸਾਨ ਭਰਾਵਾਂ ਨੂੰ ਕਣਕ ਦੀ ਕਟਾਈ ਅਤੇ ਮੰਡੀਕਰਨ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਜ਼ਰੂਰਤ ਪੈ ਸਕਦੀ ਹੈ। ਕਿਸਾਨਾਂ ਨੂੰ ਪੰਜਾਬ  ਅਤੇ ਸਿਹਤ ਵਿਭਾਗ  ਵੱਲੋਂ ਜਾਰੀ ਕੀਤੀਆ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਨਾਉਣਾ ਪੈਣਾ ਹੈ। ਕਣਕ ਦੀ ਕਟਾਈ ਅਤੇ ਮੰਡੀਕਰਨ ਦੇ ਕੰਮ ਵਿੱਚ ਜ਼ਿਆਦਾ ਮਜ਼ਦੂਰਾਂ ਦੀ ਜ਼ਰੂਰਤ ਹੋਣ ਕਾਰਨ ਉਨਾਂ ਵਿੱਚ ਸਮਾਜਿਕ ਦੂਰੀ,ਸਾਫ ਸਫਾਈ ਦਾ ਧਿਆਨ ਵੀ ਰੱਖਣਾ ਪੈਣਾ ਹੈ। ਜੇਕਰ ਹੇਠ ਲਿਖੀਆਂ ਕੁਝ ਗੱਲਾਂ ਦਾ ਖਿਆਲ ਰੱਖਿਆ ਜਾਵੇ ਤਾਂ ਕਣਕ ਦੀ ਕਟਾਈ ਅਤੇ ਮੰਡੀਆਂ ਵਿੱਚ ਕਣਕ ਦੀ ਮੰਡੀਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾ ਤੋਂ ਬਚਿਆ ਜਾ ਸਕਦਾ ਹੈ। ਇਹ ਪ੍ਰਗਟਾਵਾ ਸ. ਅਮਰੀਕ ਸਿੰਘ ਬਲਾਕ ਖੇਤੀ ਬਾੜੀ ਅਫਸ਼ਰ ਪਠਾਨਕੋਟ ਨੇ ਦਿੱਤੀ।
             ਉਨ•ਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਾਰਮਰ ਤੋਂ ਨਿਕਲੇ ਚੰਗਿਆੜਿਆਂ ਕਾਰਨ, ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ,ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ-ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਇਸ ਲਈ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਉੱਚਾਈ ਇੰਨੀ ਹੋਣੀ ਚਾਹੀਦੀ ਹੈ ਕਿ ਕਣਕ ਦੀ ਕਟਾਈ ਸਮੇਂ ਕੰਬਾਈਨ ਹਾਰਵੈਸਟਰ ਛੱਤਰੀ ਸਮੇਤ ਆਸਾਨੀ ਨਾਲ ਨਿਕਲ ਸਕੇ। ਕੰਬਾਈਨ ਹਾਰਵੈਸਟਰ ਨੂੰ ਚਲਾਉਣ ਤੋਂ ਪਹਿਲਾਂ ਚੰਗੀ ਤਰਾਂ ਮਿਸਤਰੀ ਤੋਂ ਚੈੱਕ ਕਰਵਾ ਲੈਣੀ ਚਾਹੀਦੀ  ਹੈ,ਤਾਂ ਜੋ ਕੰਬਾਈਨ ਹਾਰਵੈਸਟਰ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਕੰਬਾਈਨ ਹਾਰਵੈਸਟਰ ਨੂੰ ਖੰਬਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣ ਤੋਂ ਬਚਾਇਆ ਜਾਣਾ ਚਾਹੀਦਾ ਹੈ। ਪੰਜਾਬ ਸਟੇਟ ਪਾਵਰ ਸਪਲਾਈ ਕਾਰਪੋਰੇਸ਼ਨ ਵੱਲੋਂ ਬਿਜਲੀ ਦੀਆਂ ਢਿੱਲੀਆਂ ਤਾਰਾਂ, ਟਰਾਂਸਫਾਰਮਰ/ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੂਚਨਾ ਦੇਣ ਲਈ ਕੰਟਰੋਲ ਰੂਮ ਦੇ ਦੋ ਵਟਸਐਪ ਨੰ. 9646106835 / 9646106836 ਜਾਰੀ ਕੀਤੇ ਹਨ ਜਿਸ ਤੇ ਕੋਈ ਵੀ ਕਿਸਾਨ ਬਿਜਲੀ ਦੀਆਂ ਢਿੱਲੀਆਂ ਤਾਰਾਂ,ਟਰਾਂਸਫਰ/ਜੀਓ ਸਵਿੱਚ ਸਪਾਰਕਿੰਗ ਜਾਂ ਬਿਜਲੀ ਦੀ ਸਪਾਰਕਿੰਗ ਦੀ ਸੰਭਾਵਨਾ ਵਾਲੇ ਸਥਾਨਾਂ ਦੀ ਫੋਟੋ ਸਮੇਤ ਪੂਰਾ ਪਤਾ ਅਤੇ ਜੀ ਪੀ ਐਸ ਲੋਕੇਸ਼ਨ ਭੇਜ ਸਕਦਾ ਹੈ । ਇਸ ਕੰਮ ਨੁੰ ਪਹਿਲ ਦੇ ਆਧਾਰ ਤੇ ਕਰਵਾ ਲੈਣਾ ਚਾਹੀਦਾ ਹੈ।ਇਸ ਤਰਾਂ ਕਰਨ ਨਾਲ ਅੱਗ ਨਾਲ ਹੋਣ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
      ਇਸ ਦੇ ਨਾਲ ਹੀ ਦੂਜਾ ਕੰਮ ਜੋ ਇਸ ਵੇਲੇ ਕਰਨ ਵਾਲਾ, ਉਹ ਹੈ,ਖੇਤਾਂ ਵਿੱਚ ਮੌਜੂਦ ਟਰਾਂਸਫਾਰਮਰਾਂ ਦੇ ਆਲੇ ਦੁਆਲਿਉਂ ਤਕਰੀਬਨ ਇੱਕ ਮਰਲੇ ਦੇ ਰਕਬੇ ਵਿੱਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਰੱਖਣੀ। ਕਿਸਾਨ ਵੀਰੋ,ਆਮ ਦੇਖਿਆ ਗਿਆ ਹੈ ਕਿ ਇਨਾਂ ਦਿਨਾਂ ਦੌਰਾਨ ਟਰਾਂਸਫਾਰਮਰ / ਜੀਓ ਸਵਿੱਚ ਦੀ ਸਪਾਰਕਿੰਗ ਕਾਰਨ ਨਿਕਲੇ ਚੰਗਿਆੜਿਆਂ ਨਾਲ ਕਣਕ ਦੀ ਫਸਲ ਨੂੰ ਅੱਗ ਲੱਗ ਜਾਂਦੀ ਹੈ । ਇਸ ਨੁਕਸਾਨ ਤੋਂ ਬਚਣ ਲਈ ਜ਼ਰੂਰੀ ਹੈ ਕਿ ਇਸ ਵਕਤ  ਕਣਕ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਟਰਾਂਸਫਾਰਮਰ ਦੇ ਆਲੇ ਦੁਆਲਿਉਂ ਤਕਰੀਬਨ ਇੱਕ ਮਰਲੇ ਰਕਬੇ ਵਿੱਚੋਂ ਕਣਕ ਦੀ ਕਟਾਈ ਹੱਥ ਨਾਲ ਕਰਕੇ,ਵੱਖਰੀ ਸਾਂਭ ਲੈਣੀ ਚਾਹੀਦੀ ਹੈ। ਇਸ ਕੱਟੀ ਹੋਈ ਫਸਲ ਨੂੰ ਕੰਬਾਈਨ ਨਾਲ ਕਟਾਈ ਸਮੇਂ ਮਸ਼ੀਨ ਦੇ ਅੱਗੇ ਰੱਖਿਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਕਿਸੇ ਵੀ ਟਰਾਂਸਫਰ ਤੋਂ ਨਿਕਲੇ ਚੰਗਿਆੜਿਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ,ਹੋ ਸਕੇ ਤਾਂ ਟਰਾਂਸਫਰ ਦਾ ਸਵਿੱਚ ਵੀ ਕੱਟਿਆ ਜਾ ਸਕਦਾ ਹੈ ਅਤੇ ਟਰਾਂਸਫਰ ਦੇ ਆਲੇ ਦੁਆਲਿਉਂ ਕਟਾਈ ਕੀਤੇ ਖੇਤ ਨੂੰ ਪਾਣੀ ਨਾਲ ਗਿੱਲਾ ਕਰ ਦੇਣਾ ਚਾਹੀਦਾ ਹੈ।
         ਉਨ•ਾਂ ਦੱਸਿਆ ਕਿ ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਤੱਕ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ । ਪਿਛਲੇ ਦਿਨੀਂ ਬੇਮੌਸਮੀ ਬਰਸਾਤ ਹੋਣ ਕਾਰਨ ਇਸ ਵਾਰ ਕਣਕ ਦੀ ਵਾਢੀ ਕੁਝ ਪੱਛੜ ਗਈ ਹੈ। ਹਵਾ ਵਿੱਚ ਨਮੀ ਹੋਣ ਕਾਰਨ ਕਣਕ ਦੇ ਦਾਣਿਆਂ ਅਤੇ ਨਾੜ• ਵਿੱਚ ਕੁਝ ਨਮੀਂ ਰਹਿ ਸਕਦੀ ਹੈ।ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਫਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਦਾਣਿਆਂ ਵਿੱਚ ਨਮੀ ਜ਼ਿਆਦਾ ਰਹਿਣ ਕਾਰਨ ਉਪਜ ਦੇ ਮਿਆਰੀਪਣ ਤੇ ਅਸਰ ਪੈਂਦਾ ਹੈ।ਨਮੀ ਵਾਲੇ ਨਾੜ ਨੂੰ ਰੀਪਰ ਨਾਲ ਤੂੜੀ ਬਨਾਉਣ ਸਮੇਂ ਕਈ ਵਾਰ ਅੱਗ ਲੱਗ ਜਾਂਦੀ ਹੈ ਜਿਸ ਨਾਲ ਮਸ਼ੀਨਰੀ ਦੇ ਨਾਲ- ਨਾਲ ਕਣਕ ਦੇ ਨਾੜ ਅਤੇ ਕਣਕ ਦੀ ਫਸਲ ਨੂੰ ਵੀ ਅੱਗ ਲੱਗ ਜਾਂਦੀ ਹੈ । ਇਸ ਲਈ ਸਮੁੱਚੇ ਇਲਾਕੇ ਵਿੱਚ ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਉਪਰੰਤ ਹੀ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਕੀਤੀ ਜਾਵੇ।ਪੰਜਾਬ ਸਰਕਾਰ ਵੱਲੋਂ ਵੀ ਇੱਕ ਮਈ ਤੋਂ ਪਹਿਲਾਂ ਤੂੜੀ ਬਨਾਉਣ ਲਈ ਰੀਪਰ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਰੀਪਰ ਮਸ਼ੀਨ ਚੱਲਣ ਨਾ ਧੂੜ ਅਤੇ ਮਿੱਟੀ ਉੱਡਦੀ ਹੈ ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਵਾਤਾਵਰਣ ਪ੍ਰਦੂਸ਼ਿਤ ਹੋਣ ਨਾਲ ਕਰੋਨਾ/ਸਾਹ/ਦਮਾਂ ਦੀ ਬਿਮਾਰੀ ਨਾਲ ਪ੍ਰਭਾਵਤ ਵਿਅਕਤੀਆਂ ਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ। ਆਪਣੇ ਟਿਊਬਵੈਲ ਦੇ ਚੁਬੱਚਿਆਂ ਵਿੱਚ ਪਾਣੀ ਭਰ ਕੇ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸੰਕਟਕਾਲੀਨ ਹਾਲਤ ਵਿੱਚ ਪਾਣੀ ਦੀ ਵਰਤੋਂ ਕੀਤੀ ਜਾ ਸਕੇ। ਹਰੇਕ ਕਿਸਾਨ ਨੂੰ ਅੱਗ ਬਜਾਊ ਮਹਿਕਮੇ ਦਾ ਟੋਲ ਫਰੀ ਨੰਬਰ 101 ਯਾਦ ਰੱਖਣਾ ਚਾਹੀਦਾ ਹੈ ਤਾਂ ਜੋ ਜ਼ਰੂਰਤ ਪੈਣ ਤੇ ਤੁਰੰਤ ਅੱਗ ਬਜਾਊ ਮਹਿਕਮੇ ਰਾਬਤਾ ਕਾਇਮ ਕੀਤਾ ਜਾ ਸ਼ਕੇ।ਆਲੇ-ਦੁਆਲੇ ਕਰੋਨਾ ਵਾਇਰਸ ਦੇ ਵਧਦੇ ਹੋਏ ਕੇਸਾਂ ਨੂੰ ਮੁੱਖ ਰੱਖਦਿਆਂ ਆਉਣ ਵਾਲਾ ਸਮਾਂ ਸੰਕਟ ਵਾਲਾ ਪ੍ਰਤੀਤ ਹੁੰਦਾ ਹੈ,ਇਸ ਲਈ ਇਹਤਿਆਹ ਵਜੋਂ ਇਹ ਆਪ ਦੀ ਭਲਾਈ ਅਤੇ ਸੁਰੱਖਿਆ ਲਈ ਉਚਿਤ ਹੋਵੇਗਾ ਕਿ ਬੇਲੋੜੀ ਅਤੇ ਬੇਵਜਾ ਮੂਵਮੈਂਟ ਨਾ ਕੀਤੀ ਜਾਵੇ ਤਾਂ ਜੋ ਖੇਤੀਬਾੜੀ ਨਾਲ ਸੰਬੰਧਤ ਕੰਮ ਕਰਦਿਆਂ ਇਸ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕੇ ਅਤੇ ਖੇਤੀਬਾੜੀ ਨਾਲ ਸੰਬੰਧਤ ਕਾਰਜ ਵੀ ਸਮੇਂ ਸਿਰ ਪੂਰੇ ਕੀਤੇ ਜਾ ਸਕਣ। ਖੇਤੀਬਾੜੀ  ਮਸ਼ੀਨਰੀ ਨਾਲ ਸੰਬੰਧਤ ਮਸਲਿਆ ਦੇ ਸੰਬੰਧ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕਿਸਾਨ ਕਾਲ ਸੈਂਟਰ ਦੇ ਮੋਬਾਇਲ ਨੰ. 9855102604 ਜਾਂ ਸੰਬੰਧਤ ਜ਼ਿਲੇ ਦੇ ਮੁੱਖ ਖੇਤੀਬਾੜੀ ਅਫਸਰ ਜਾਂ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply