ਅਮਰੀਕਾ ਦੇ ਮੋਂਟਾਨਾ ਰਾਜ ਵਿੱਚ ਦਿਲ ਦਹਿਲਾ ਦੇਣ ਵਾਲਾ ਕਤਲੇਆਮ: 4 ਬੱਚਿਆਂ ਸਮੇਤ ਪਰਿਵਾਰ ਦੇ 8 ਜੀਆਂ ਦਾ ਕੀਤਾ ਕਤਲ

ਵਾਸ਼ਿੰਗਟਨ: ਅਮਰੀਕਾ ਦੇ ਮੋਂਟਾਨਾ ਰਾਜ ਦੇ ਬਿਲਿੰਗਸ ਸ਼ਹਿਰ ਵਿੱਚ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿਸ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਕ ਵਿਅਕਤੀ ਨੇ ਆਪਣੇ ਅੱਠ ਰਿਸ਼ਤੇਦਾਰਾਂ ਦਾ ਕਤਲ ਕਰ ਦਿੱਤਾ ਅਤੇ ਫਿਰ ਖੁਦਕੁਸ਼ੀ ਕਰ ਲਈ। ਮਾਰੇ ਗਏ ਰਿਸ਼ਤੇਦਾਰਾਂ ਵਿੱਚ ਚਾਰ ਬੱਚੇ ਸ਼ਾਮਲ ਸਨ,

ਪਰਿਵਾਰ ਦੇ ਇੱਕ ਬੁਲਾਰੇ ਨੇ ‘ਦਿ ਐਸੋਸੀਏਟਿਡ ਪ੍ਰੈਸ’ ਨੂੰ ਦੱਸਿਆ ਕਿ ਸ਼ੱਕੀ ਨੇ ਘਰ ਵਿੱਚ ਸਾਰਿਆਂ ਨੂੰ ਇਕੱਠਾ ਕੀਤਾ ਅਤੇ ਫਿਰ ਇਹ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਿਸ ਅਨੁਸਾਰ, ਪੀੜਤਾਂ ਨੂੰ ਐਤਵਾਰ ਸ਼ਾਮ ਨੂੰ ਘਰ ਵਿੱਚ ਬੁਲਾਇਆ ਗਿਆ ਸੀ। ਗੁਆਂਢੀਆਂ ਨੇ ਘਰ ਦੇ ਪਿਛਲੇ ਪਾਸੇ ਤੋਂ ਗੋਲੀਬਾਰੀ ਦੀਆਂ ਆਵਾਜ਼ਾਂ ਸੁਣੀਆਂ, ਜਿਸ ਤੋਂ ਬਾਅਦ ਘਰ ਅੱਗ ਦੀ ਲਪੇਟ ਵਿੱਚ ਆ ਗਿਆ। ਪੁਲਿਸ ਨੇ ਕਈ ਮੌਤਾਂ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਸ਼ੱਕੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਘਟਨਾ ਦੌਰਾਨ, ਇੱਕ ਗੁਆਂਢੀ ਡੇਵਿਡ ਹਿਲਰ ਨੇ ਐਤਵਾਰ ਸ਼ਾਮ 6 ਵਜੇ ਦੇ ਕਰੀਬ ਪਟਾਕਿਆਂ ਵਰਗੀਆਂ ਆਵਾਜ਼ਾਂ ਸੁਣੀਆਂ, ਪਰ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ। ਥੋੜ੍ਹੀ ਦੇਰ ਬਾਅਦ, ਇੱਕ ਹੋਰ ਗੁਆਂਢੀ ਨੇ ਉਸਨੂੰ ਗੋਲੀਬਾਰੀ ਬਾਰੇ ਫ਼ੋਨ ਕਰਕੇ ਦੱਸਿਆ। ਜਦੋਂ ਹਿਲਰ ਬਾਹਰ ਨਿਕਲਿਆ, ਤਾਂ ਉਸਨੇ ਪੁਲਿਸ ਨੂੰ ਵਾਹਨਾਂ ਦੇ ਪਿੱਛੇ ਲੁਕੇ ਅਤੇ ਲੰਬੀਆਂ ਬੰਦੂਕਾਂ ਨਾਲ ਲੈਸ ਦੇਖਿਆ, ਜਦਕਿ ਘਰ ਤੋਂ ਕਾਲੇ ਧੂੰਏਂ ਦੇ ਗੁਬਾਰ ਉੱਠ ਰਹੇ ਸਨ।

ਪੁਲਿਸ ਵੱਲੋਂ ਜਾਂਚ ਸ਼ੁਰੂ

ਪੁਲਿਸ ਨੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ, ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸ਼ੱਕੀ ਨੇ ਇਹ ਕਦਮ ਕਿਉਂ ਚੁੱਕਿਆ। ਪੁਲਿਸ ਘਟਨਾ ਦੇ ਕਾਰਨਾਂ ਅਤੇ ਇਸ ਦੇ ਪਿਛੋਕੜ ਦੀ ਪੜਤਾਲ ਕਰ ਰਹੀ ਹੈ।

4568

Related posts

Leave a Reply