26ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਵਿੱਚ ਆਸ਼ਾ ਵਰਕਰ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਪਠਾਨਕੋਟ ਵਲੋਂ ਪੁੱਡਾ ਪਾਰਕ ਮਲਿਕਪੁਰ ਵਿਖੇ ਸ਼ਮੂਲੀਅਤ ਕਰਨ ਦਾ ਐਲਾਨ

Spread the love

ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਉਜਰਤ ਕਾਨੂੰਨ ਵਿੱਚ ਸੋਧ ਕਰਕੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੇ ਸੁਪਨੇ ਕੀਤੇ ਚਕਨਾਚੂਰ

ਪਠਾਨਕੋਟ 24 ਨਵੰਬਰ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ/ਅਵਿਨਾਸ਼ ) : 26 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਕਿਰਤੀਆਂ ਦੇ ਹੱਕਾਂ ਦਾ ਘਾਣ ਕਰਨ ਵਾਲੇ ਮਜ਼ਦੂਰ ਵਿਰੋਧੀ ਸੋਧਾਂ ਕਰਨ ਦੇ ਵਿਰੋਧ ਵਿਚ ਦੇਸ਼ ਵਿਆਪੀ ਹੜਤਾਲ ਵਿੱਚ ਵਿਖੇ ਇਫਟੂ ਅਤੇ ਆਸ਼ਾ ਵਰਕਰ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਪਠਾਨਕੋਟ ਵਲੋਂ ਪੁੱਡਾ ਪਾਰਕ ਮਲਿਕਪੁਰ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪਠਾਨਕੋਟ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਰਜਨੀ ਘਰੋਟਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੀ ਸੰਕਟਮਈ ਸਥਿਤੀ ਵਿਚ ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣ ਦੀ ਨਿੰਦਾ ਕੀਤੀ ਗਈ। ਇਹ ਨਾ ਸੋਧਾਂ ਕਾਰਨ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੂੰ ਮਹੀਨਾ ਵਾਰ ਤਨਖਾਹ ਲਗਵਾਉਣ ਦੇ ਸੁਪਨੇ ਨੂੰ ਚਕਨਾਚੂਰ ਹੋਣ ਦੀ ਸੰਭਾਵਨਾ ਬਰਕਰਾਰ ਹੋ ਗਈ ਹੈ। ਇਸ ਲਈ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਕੋਲ ਤਿੱਖੇ ਸੰਘਰਸ਼ਾਂ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਰਹਿ ਗਿਆ ਹੈ। ਇਸ ਮੌਕੇ ਬਬਿਤਾ ਮਮੂਨ ਚਰਨਜੀਤ ਕੌਰ ਸ਼ਹਿਨਾਜ਼ ਬੁੱਗਲ ਬਧਾਨੀ ਨੇ ਦੋਸ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਹਰਿਆਣਾ ਪੈਟਰਨ ਤੇ ਮਾਣ ਭੱਤਾ ਦੇਣ ਸਮਾਰਟ ਫੋਨ ਲੈਣ ਅਤੇ ਕਰੋਨਾ ਮਹਾਂਮਾਰੀ ਭੱਤਾ ਬਣਦੀਆਂ ਸਹੂਲਤਾਂ ਦੇਣ ਵਿਚ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਵਰਕਰਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਰਾਸ਼ਟਰਪਤੀ ਜੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਜਾਵੇਗਾ ਜਿਸ ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਉਠਾਈਆਂ ਜਾਣਗੀਆਂ।

News

Spread the love

Related posts

Leave a Comment