ਗੁਰਦਾਸਪੁਰ, 9 ਸਤੰਬਰ ( ਅਸ਼ਵਨੀ ) : ਕਰੋਨਾ ਕਹਿਰ ਦੇ ਚਲਦਿਆਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਨੇ ਆਪਣੇ ਹਲਕੇ ਲਈ ਪੀਪੀਟੀ ਕਿਟਾਂ ,ਬੈੱਡ ਸ਼ੀਟਾਂ ਅਤੇ ਮਾਸਕਾਂ ਨਾਲ ਭਰਿਆ ਇੱਕ ਵਾਹਨ (ਛੋਟਾ ਹਾਥੀ) ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਭੇਜਿਆ ਹੈ । ਸਰਦਾਰ ਬੱਬੇਹਾਲੀ ਵੱਲੋਂ ਅੱਜ ਇਹ ਸਮਾਨ ਡਿਪਟੀ ਕਮਿਸ਼ਨਰ, ਗੁਰਦਾਸਪੁਰ ਮੁਹੰਮਦ ਇਸ਼ਫਾਕ ਨੂੰ ਸੌਂਪਿਆ ਗਿਆ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਬੇਹਾਲੀ ਨੇ ਕਿਹਾ ਕਿ ਜਦੋਂ ਤੋਂ ਕਰੋਨਾ ਨੇ ਸੂਬੇ ਵਿੱਚ ਪੈਰ ਪਸਾਰੇ ਹਨ,ਸਨੀ ਦਿਓਲ ਉਦੋਂ ਤੋਂ ਹੀ ਆਪਣੇ ਹਲਕੇ ਦੇ ਹਾਲਾਤ ਦੀ ਲਗਾਤਾਰ ਜਾਣਕਾਰੀ ਲੈ ਰਹੇ ਹਨ । ਕੁਝ ਦਿਨ ਪਹਿਲਾਂ ਉਹ ਖੁਦ ਗੁਰਦਾਸਪੁਰ ਆ ਕੇ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਵੀ ਕਰ ਕੇ ਗਏ ਹਨ ਅਤੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦੇ ਕੇ ਗਏ ਹਨ । ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਵੀ ਸਨੀ ਦਿਓਲ ਪੀਪੀਟੀ ਕਿਟਾਂ ਅਤੇ ਹੋਰ ਜਰੂਰੀ ਸਮਾਨ ਹਲਕੇ ਲਈ ਭੇਜ ਚੁੱਕੇ ਹਨ । ਇਸ ਦੇ ਨਾਲ ਹੀ ਹਲਕਾ ਵਾਸੀਆਂ ਦੀਆਂ ਹੋਰਨਾਂ ਸਮੱਸਿਆਂਵਾਂ ਦੀ ਜਾਣਕਾਰੀ ਵੀ ਸਨੀ ਦਿਓਲ ਨਿਰੰਤਰ ਲੈਂਦੇ ਆ ਰਹੇ ਹਨ ਅਤੇ ਇਨ੍ਹਾਂ ਸਮੱਸਿਆਂਵਾਂ ਦੇ ਹਲ ਲਈ ਉਨ੍ਹਾਂ ਦੇ ਯਤਨ ਲਗਾਤਾਰ ਜਾਰੀ ਹਨ ਜੋ ਅੱਗੇ ਵੀ ਜਾਰੀ ਰਹਿਣਗੇ ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ

EDITOR
CANADIAN DOABA TIMES
Email: editor@doabatimes.com
Mob:. 98146-40032 whtsapp