ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 31 ਜਨਵਰੀ : (CDT NEWS )
ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਖਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਦਾ ਹੈ, 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਜਾਣ ਵਾਲੇ ‘ਗਰੀਨ ਸਕੂਲ ਅਵਾਰਡ ਸਮਾਰੋਹ’ ਦੌਰਾਨ ਦਿੱਤਾ ਜਾਵੇਗਾ।
ਇਹ ਪੁਰਸਕਾਰ ਸਕੂਲੀ ਭਾਈਚਾਰਿਆਂ ਦਰਮਿਆਨ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੇ ਮਿਸਾਲੀ ਯਤਨਾਂ ਦਾ ਨਤੀਜਾ ਹੈ, ਜੋ ਦੇਸ਼ ਵਿਆਪੀ ਪਹਿਲਕਦਮੀ ਵਿੱਚ ਸੂਬੇ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।
ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ। ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ। ਇਹ ਪ੍ਰੋਗਰਾਮ ਸਕੂਲਾਂ ਨੂੰ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਅਪਣਾਉਣ, ਢੁਕਵੇਂ ਤਰੀਕੇ ਨਾਲ ਸਰੋਤ ਪ੍ਰਬੰਧਨ ਅਤੇ ਵਾਤਾਵਰਣ ‘ਤੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਵਧੇਰੇ ਸਸ਼ਕਤ ਬਣਾਉਂਦਾ ਹੈ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp















