ਹੁਸ਼ਿਆਰਪੁਰ /ਲੁਧਿਆਣਾ (CDT NEWS) : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਚਰਚਾ ਜਰੂਰ ਤੇਜ ਹੋ ਗਈ ਹੈ।
ਪਰ CDT NEWS ਨਾਲ ਇਕ ਵਿਸ਼ੇਸ਼ ਗੱਲਬਾਤ ਦੌਰਾਨ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਦੀ ਕੋਈ ਸੰਭਾਵਨਾ ਨਹੀਂ। ਇਹ ਨਿਰਮੂਲ ਗੱਲਾਂ ਹਨ।
ਸੂਤਰਾਂ ਐਤਵਾਰ ਨੂੰ ਬੈਂਸ ਭਰਾ ਚੰਡੀਗੜ੍ਹ ’ਚ ਸਨ। ਚੰਡੀਗੜ੍ਹ ’ਚ ਭਾਜਪਾ ਦਾ ਸੂਬਾਈ ਦਫ਼ਤਰ ਹੈ। ਇਸ ਕਾਰਨ ਚਰਚਾ ਸ਼ੁਰੂ ਹੋ ਗਈ ਕਿ ਉਹ ਚੰਡੀਗੜ੍ਹ ਭਾਜਪਾ ਦਫ਼ਤਰ ’ਚ ਪਹੁੰਚ ਕੇ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਪਾਰਟੀ ਸੂਤਰਾਂ ਮੁਤਾਬਕ ਬੈਂਸ ਦੀਆਂ ਕੁਝ ਸ਼ਰਤਾਂ ਹਨ।
ਇਸ ਕਾਰਨ ਭਾਜਪਾ ’ਚ ਸ਼ਾਮਲ ਹੋਣ ’ਤੋਂ ਪਾਸਾ ਵਟਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀਆਂ ਚੋਣਾਂ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨਾਲ ਮਿਲਕੇ ਭਾਜਪਾ ਦੀ ਮਦਦ ਕੀਤੀ ਸੀ। ਇਸ ਤੋਂ ਬਾਅਦ ਜਲੰਧਰ ਉਪ ਚੋਣ ’ਚ ਭਾਜਪਾ ਦੀ ਮਦਦ ਕੀਤੀ ਸੀ।

ਇਸ ਕਾਰਨ ਬੈਂਸ ਬ੍ਰਦਰਜ਼ ਦੀਆਂ ਨਜ਼ਦੀਕੀਆਂ ਭਾਜਪਾ ਆਗੂਆਂ ਨਾਲ ਜਗ-ਜ਼ਾਹਿਰ ਹਨ। ਬ੍ਰੈਂਸ ਬ੍ਰਦਰਜ਼ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ’ਚ ਵੀ ਹਨ।
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

EDITOR
CANADIAN DOABA TIMES
Email: editor@doabatimes.com
Mob:. 98146-40032 whtsapp












