ਡਿਪਟੀ ਕਮਿਸ਼ਨਰ ਨੇ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਕੰਮਾਂ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 26 ਮਾਰਚ: (CDT NEWS)
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਐਨ.ਐਚ.ਏ.ਆਈ.ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਦੇ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਰਾਹੀਂ ਇਨ੍ਹਾਂ ਕੰਮਾਂ ਦੀ ਰਫ਼ਤਾਰ ਨੂੰ ਤੇਜ਼ ਕਰਨ ਤਾਂ ਜੋ ਮਿਸ਼ਨ ਤਹਿਤ ਲੋੜੀਂਦੇ ਜਲ ਤਲਾਬ ਬਣਾਏ ਜਾ ਸਕਣ। ਉਨ੍ਹਾਂ ਨੇ ਰਾਸ਼ਟਰੀ ਸ਼ਾਹਰਾਹ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਸਿਰ ਇਨ੍ਹਾਂ ਕਾਰਜਾਂ ਦੇ ਪੱਧਰ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਦੇਣ ਤਾਂ ਕਿ ਅੱਗੋਂ ਲੋੜੀਂਦੀ ਕਾਰਵਾਈ ਕਰਕੇ ਇਨ੍ਹਾਂ ਕਾਰਜਾਂ ਨੂੰ ਨਿਰਧਾਰਤ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੰਮ੍ਰਿਤ ਸਰੋਵਰ ਦੇ ਦੂਜੇ ਪੜਾਅ ਤਹਿਤ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਕੇ ਸਬੰਧਤ ਧਿਰਾਂ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਕੰਮਾਂ ਦੀ ਸ਼ੁਰੂਆਤ ਨੂੰ ਅਮਲ ਵਿਚ ਲਿਆਂਦਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਤੋਂ ਸਥਾਪਤ ਜਲ ਤਲਾਬ ਨੂੰ ਮੁੜ ਸੁਰਜੀਤ ਕਰਨ ਅਤੇ ਲੋੜੀਂਦਾ ਸੁਧਾਰ ਕਰਨ ਲਈ ਰਾਸ਼ਟਰੀ ਜਲ ਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿਨ ਪਾਲਣਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿਚ ਪ੍ਰਸਤਾਵਤ ਅੰਮ੍ਰਿਤ ਸਰੋਵਰ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਅਮਲੀ ਜਾਮਾ ਪਹਿਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਵੀ ਮੌਜੂਦ ਸਨ।
Posted By : Jagmohan Singh
- ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ: ਆਸ਼ਿਕਾ ਜੈਨ
- ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
- MLA Dr. Ishank Kumar: Cloud University Bill Passed in Punjab Assembly, Major Milestone for Hoshiarpur
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ਬੱਸਾਂ ਰਵਾਨਾ
- LATEST NEWS : ₹1.11 Crore Infrastructure Push Transforms Chandeli as MLA Dr. Ishank Kumar Unveils Key Projects
- Latest News : ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp





