ਕਿਸਾਨਾਂ ਦੇ ਪੱਖ ਵਿੱਚ ਬਿੱਲ ਪਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਚਿਆ ਇਤਿਹਾਸ : ਹਰਪਾਲ ਸਿੰਘ ਹਰਪੁਰਾਬਟਾਲਾ, 26 ਅਕਤੂਬਰ ( ਸੰਜੀਵ ਨਈਅਰ/ਅਵਿਨਾਸ਼ ਸ਼ਰਮਾ ) – ਕੇਂਦਰ ਸਰਕਾਰ ਦੁਆਰਾ ਖੇਤੀਬਾੜੀ ਵਿਰੋਧੀ ਬਣਾਏ ਕਾਨੂੰਨਾਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਵਾਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ। ਆਪਣੇ ਇਸ ਕਦਮ ਨਾਲ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਸੱਚੇ ਕਿਸਾਨ ਹਿਤੈਸ਼ੀ ਸਾਬਤ ਹੋਏ ਹਨ।

ਇਹ ਪ੍ਰਗਟਾਵਾ ਆਲ ਇੰਡੀਆ ਜਾਟ ਮਹਾਂ ਸਭਾ ਦੇ ਸੀਨੀਅਰ ਵਾਈਸ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਨੇ ਜੱਟ ਮਹਾਂ ਸਭਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਕੀਤੀ ਇੱਕ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹ ਕਿ ਕੈਪਟਨ ਅਮਰਿੰਦਰ ਸਿੰਘ ਜੋ ਕਿ ਆਲ ਇੰਡਿਆ ਜੱਟ ਮਹਾਂਸਭਾ ਦੇ ਪ੍ਰਧਾਨ ਵੀ ਹਨ ਨੇ ਮੋਦੀ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਨਕਾਰ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਦੇ ਅਸਲ ਹਮਦਰਦ ਹਨ।

ਹਰਪਾਲ ਸਿੰਘ ਹਰਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਵਿਰੋਧੀ ਬਿੱਲਾਂ ਨੂੰ ਪਾਸ ਕਰ ਕੇ ਕਿਸਾਨਾਂ ਨੂੰ ਖਤਮ ਕਰਕੇ ਉਨ੍ਹਾਂ ਦੀ ਜਮੀਨ ਸਰਮਾਏਦਾਰਾਂ ਨੂੰ ਦੇਣ ਸਾਜਸ਼ ਰਚ ਦਿੱਤੀ ਹੈ ਜਿਸ ਕਰਕੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੱਟ ਮਹਾਂ ਸਭਾ ਇਸ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਹੈ ਅਤੇ ਕਿਸਾਨਾਂ ਦੀ ਲੜਾਈ  ਵਿੱਚ ਹਰ ਤਰ੍ਹਾਂ ਉਨ੍ਹਾਂ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਆਲ ਇੰਡੀਆ ਜੱਟ ਮਹਾਂ ਸਭਾ ਦੇ ਪ੍ਰਧਾਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਿਨ ਅਮਰਿੰਦਰ ਸਿੰਘ ਨੇ ਦਲੇਰਾਨਾ ਫੈਸਲੇ ਨੇ ਦੇਸ਼ ਭਰ ਦੇ ਕਿਸਾਨਾਂ ਵਿੱਚ ਇੱਕ ਨਵੀਂ ਆਸ ਦੀ ਕਿਰਨ ਜਗਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਹੈ ਕਿ ਪੰਜਾਬ ਵਿੱਚ ਐਮ.ਐਸ.ਪੀ ਤੋਂ ਘੱਟ ਰੇਟ ’ਤੇ ਝੋਨਾ ਤੇ ਕਣਕ ਨਹੀਂ ਖਰੀਦੀ ਜਾ ਸਕਦੀ। ਜੇਕਰ ਕੋਈ ਇਸ ਤਰ੍ਹਾਂ ਕਰੇਗਾ ਤਾਂ ਉਸਨੂੰ ਤਿੰਨ ਸਾਲ ਦੀ ਸਜਾ ਹੋਵੇਗੀ। ਪੰਜਾਬ ਵਿੱਚ ਮੰਡੀਕਰਨ ਦੀ ਵਿਵਸਥਾ ਬਣੀ ਰਹੇਗੀ। ਕੈਪਟਨ ਸਰਕਾਰ ਦੁਆਰਾ ਪਾਸ ਕਰਵਾਏ ਬਿੱਲਾ ਤੋਂ ਬਾਅਦ ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨਾਂ ਤੋਂ ਕਰਜ਼ ਦੀ ਵਸੂਲੀ ਲਈ ਉਨ੍ਹਾਂ ਦੀ ਜ਼ਮੀਨ ਦੀ ਕੁਰਕੀ ਨਹੀਂ ਹੋ ਸਕੇਗੀ।

ਸ. ਹਰਪੁਰਾ ਨੇ ਕਿਹ ਕਿ ਇਸ ਤੋਂ  ਪਹਿਲਾਂ ਵੀ ਮੁਖ ਮੰਤਰੀ ਕੈਪਟਿਨ ਅਮਰਿੰਦਰ ਸਿੰਘ ਨੇ ਪਾਣੀਆਂ ਸੰਬੰਧੀ ਬਿਲ ਪਾਸ ਕਰ ਕੇ ਕਿਸਾਨਾਂ ਤੇ ਪੰਜਾਬ ਨੂੰ ਬਚਾਇਆ ਸੀ। ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸ ਸਮੇਂ ਵੀ ਕੁਰਸੀ ਦੀ ਪਰਵਾਹ ਨਹੀਂ ਕੀਤੀ ਸੀ ਤੇ ਹੁਣ ਵੀ ਨਹੀਂ ਕੀਤੀ।   ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਆਲ ਇੰਡੀਆ ਜੱਟ ਮਹਾਂ ਕਿਸਾਨਾਂ ਦੀ ਹਰ ਲੜਾਈ ਵਿਚ ਅੱਗੇ ਹੋ ਕੇ ਚੱਲੇਗੀ। ਇਸ ਮੀਟਿੰਗ ਵਿੱਚ ਜੱਟ ਮਹਾਂ ਸਭਾ ਦੇ ਆਗੂ ਅਜੈਬ ਸਿੰਘ ਬੋਪਾਰਾਏ, ਸੁਖਵੀਰ ਸਿੰਘ ਮਿਨਹਾਸ, ਜਸਪ੍ਰੀਤ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ।

News

Related posts

Leave a Comment