ਮੁੱਖ ਮੰਤਰੀ ਤੀਰਥ ਯਾਤਰਾ
ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ਬੱਸਾਂ ਰਵਾਨਾ
ਰੌਸ਼ਨ ਗਰਾਊਂਡ ਹੁਸ਼ਿਆਰਪੁਰ ਤੋਂ ਜਾਣਗੀਆਂ 15 ਬੱਸਾਂ, ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਹੁਸ਼ਿਆਰਪੁਰ, 10 ਅਗਸਤ ( CDT NEWS ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਸਥਾਨਕ ਰੌਸ਼ਨ ਗਰਾਊਂਡ ਤੋਂ ਸ਼ਰਧਾਲੂਆਂ ਲਈ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਬੱਸਾਂ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਸ਼ਾਮ ਰੌਸ਼ਨ ਗਰਾਊਂਡ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹੁਸ਼ਿਆਰਪੁਰ ਤੋਂ 15 ਬੱਸਾਂ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਰਵਾਨਾ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਵਿਚ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣਗੀਆਂ। ਉਨ੍ਹਾਂ ਦੱਸਿਆ ਕਿ ਰੌਸ਼ਨ ਗਰਾਊਂਡ ਪਹੁੰਚਣ ‘ਤੇ ਸ਼ਰਧਾਲੂਆਂ ਵਲੋਂ ਭਜਨ ਸੰਧਿਆ ਵਿਚ ਹਾਜ਼ਰੀ ਭਰਨ ਉਪਰੰਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਗੀ ਲਈ ਜਾਵੇਗੀ ਜਿਸ ਸਬੰਧੀ ਸਮੂਚੇ ਪ੍ਰਬੰਧਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਜਿਸ ਲਈ ਸਮੁੱਚਾ ਆਵਾਜਾਈ, ਰਹਿਣ, ਖਾਣੇ ਆਦਿ ਦਾ ਪ੍ਰਬੰਧ ਵੀ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਤੋਂ ਰਵਾਨਾ ਹੋਣ ਵਾਲੀਆਂ ਤਿੰਨ ਬੱਸਾਂ ਵਿਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਮੁਕੇਰੀਆਂ ਅਤੇ ਦਸੂਹਾ ਸ਼ਾਮਲ ਹਨ ਜੋ ਹਰਿਦੁਆਰ-ਰਿਸ਼ੀਕੇਸ਼ ਲਈ ਰਵਾਨਾ ਹੋਣਗੀਆਂ। ਇਸੇ ਤਰ੍ਹਾਂ ਜਲੰਧਰ ਜ਼ਿਲ੍ਹੇ ਤੋਂ ਜਲੰਧਰ ਪੱਛਮੀ, ਜਲੰਧਰ ਕੇਂਦਰੀ ਅਤੇ ਜਲੰਧਰ ਉਤਰੀ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂ ਸ੍ਰੀ ਖਾਟੂ ਸ਼ਯਾਮ-ਸਾਲਾਸਰ ਬਾਲਾਜੀ ਲਈ ਰਵਾਨਾ ਹੋਣਗੀਆਂ। ਇਸੇ ਤਰ੍ਹਾਂ ਫਗਵਾੜਾ ਅਤੇ ਬਟਾਲਾ ਤੋਂ 2 ਬੱਸਾਂ ਮਥੁਰਾ-ਵਰਿੰਦਾਵਨ ਲਈ ਸ਼ਰਧਾਲੂਆਂ ਲੈ ਕੇ ਜਾਣਗੀਆਂ। ਗੁਰਦਾਸਪੁਰ, ਬਟਾਲਾ, ਪਠਾਨਕੋਟ, ਫਗਵਾੜਾ, ਜਲੰਧਰ ਪੱਛਮੀ ਜਲੰਧਰ ਕੇਂਦਰੀ ਅਤੇ ਜਲੰਧਰ ਉਤਰੀ ਤੋਂ ਇਕ-ਇਕ ਬੱਸ ਸ਼ਰਧਾਲੂਆਂ ਨੂੰ ਹਰਿਦੁਆਰ ਰਿਸ਼ੀਕੇਸ਼ ਲੈ ਕੇ ਜਾਵੇਗੀ।
- Punjab Cabinet, under Leadership of CM Mann Approves Three Key Foodgrain Policies For Kharif 2026-27
- My Dream Is To Make Punjab Global Education Hub: CM Bhagwant Singh Mann
- FOUR AFPI CADETS COMMISSIONED AS LIEUTENANTS IN INDIAN ARMY
- Warmest greetings on teachers’ day to teachers across the nation by Punjab Vidhan Sabha Speaker
- ਵਿਧਾਇਕ ਜਿੰਪਾ ਨੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਦਾ ਕੀਤਾ ਉਦਘਾਟਨ
- ਬਠਿੰਡਾ ‘ਚ CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp





