ਆਓ ਪੰਜਾਬ ਸਰਕਾਰ ਵੱਲੋਂ ਜਾਗਰੁਕਤਾ ਪ੍ਰੋਗਰਾਮ ਅਧੀਨ ਚਲਾਏ ਜਾ ਰਹੇ ਮਿਸ਼ਨ ਫਤਿਹ ਦਾ ਹਿੱਸਾ ਬਣੀਏ ਅਤੇ ਜਿਲ੍ਹਾ ਪਠਾਨਕੋਟ ਨੂੰ ਕੋਰੋਨਾ ਮੁਕਤ ਬਣਾਈਏ
ਪਠਾਨਕੋਟ,10 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਤਰਾਂ ਦੇ ਲੱਛਣ ਹੋਣ ਤੇ ਬਿਨਾਂ ਦੇਰੀ ਕੀਤਿਆਂ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਓ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨਾਂ ਕਿਹਾ ਕਿ ਬਿਨਾਂ ਲੱਛਣ ਵਾਲੇ ਕੋਰੋਨਾ ਪੀੜਤ ਲੋਕਾਂ ਨੂੰ ਹੁਣ ਆਪਣੇ ਹੀ ਘਰਾਂ ਵਿੱਚ ਇਕਾਂਤਵਾਸ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਆਓ ਪੰਜਾਬ ਸਰਕਾਰ ਵੱਲੋਂ ਜਾਗਰੁਕਤਾ ਪ੍ਰੋਗਰਾਮ ਅਧੀਨ ਚਲਾਏ ਜਾ ਰਹੇ ਮਿਸ਼ਨ ਫਤਿਹ ਦਾ ਹਿੱਸਾ ਬਣੀਏ ਅਤੇ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ।
ਡਿਪਟੀ ਕਮਿਸਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਸਾਨੂੰ ਖੁਦ ਨੂੰ ਵੀ ਜਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਪੀੜਤ ਵਿਅਕਤੀ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਸਕਣ।ਪਰ ਉਸ ਵਿਅਕਤੀ ਲਈ ਡਾਕਟਰਾਂ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾਉਣਾ ਬਹੁਤ ਜਰੂਰੀ ਹੈ ਕਿਉਂਕਿ ਸਾਵਧਾਨੀਆਂ ਵਰਤ ਕੇ ਹੀ ਅਸੀਂ ਇਸ ਖਤਰਨਾਕ ਬਿਮਾਰੀ ਦਾ ਖਾਤਮਾ ਕਰ ਸਕਦੇ ਹਾਂ।
- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
- डॉ. बलजीत कौर ने केंद्र से पंजाब में अनुसूचित जातियों के लिए कल्याणकारी योजनाओं को और मजबूत करने की अपील की
- PUNJAB : ਪਾਠ ਦੌਰਾਨ ਅਚਾਨਕ ਘਰ ਦੀ ਛੱਤ ਡਿੱਗਣ ਨਾਲ 20 ਤੋਂ 22 ਲੋਕ ਛੱਤ ਹੇਠਾਂ ਦੱਬ ਗਏ, ਇੱਕ ਦੀ ਮੌਤ, ਕਈ ਜਖ਼ਮੀ
- POLICE ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ, ਕੀਤਾ ਡਿਟੇਨ
- सरकारी अस्पताल परिसर में दो नाबालिग लड़कियों के साथ सामूहिक दुष्कर्म
- ਵੱਡੀ ਖ਼ਬਰ : PM-Kisan-Yojana : ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 19ਵੀਂ ਕਿਸ਼ਤ ਨਹੀਂ ਮਿਲੇਗੀ, ਕਾਰਣ ???
- ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp