BREAKING..21ਹੋਰ ਲੋਕ ਆਏ ਕਰੋਨਾ ਦੀ ਲਪੇਟ ‘ਚ,ਕੁੱਲ 717 ਕਰੋਨਾ ਪਾਜੀਟਿਵ,446 ਲੋਕ ਕਰੋਨਾ ਰਿਕਵਰ, ਐਕਟਿਵ ਕੇਸ 255


ਅਗਰ ਕਰੋਨਾ ਵਾਈਰਸ ਦੇ ਲੱਛਣ ਹੋਣ ਤਾ ਤੁਰੰਤ ਕਰੋ ਸਿਹਤ ਵਿਭਾਗ ਨਾਲ ਸੰਪਰਕ : ਡਿਪਟੀ ਕਮਿਸ਼ਨਰ

ਪਠਾਨਕੋਟ,14 ਅਗਸਤ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਜਿਲਾ ਪਠਾਨਕੋਟ ਵਿੱਚ ਸੁਕਰਵਾਰ ਨੂੰ 21 ਲੋਕ ਕਰੋਨਾ ਪਾਜੀਟਿਵ ਆਏ,13 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ,ਇਸ ਤੋਂ ਇਲਾਵਾ ਅੱਜ ਇੱਕ ਹੋਰ ਕਰੋਨਾ ਪਾਜੀਟਿਵ ਦੀ ਇਲਾਜ ਦੋਰਾਨ ਮੋਤ ਹੋ ਗਈ ਜਿਸ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 16 ਹੋ ਗਈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

ਉਨਾਂ ਕਿਹਾ ਕਿ ਜਿਲਾ ਪਠਾਨਕੋਟ ਦੇ ਲੋਕਾਂ ਨੂੰ ਇੱਕ ਅਪੀਲ ਹੈ ਕਿ ਅਗਰ ਕਿਸੇ ਵਿਅਕਤੀ ਜਾਂ ਕਿਸੇ ਹੋਰ ਪਰਿਵਾਰਿਕ ਮੈਂਬਰ ਨੂੰ ਕਰੋਨਾ ਦੇ ਕੋਈ ਵੀ ਲੱਛਣ ਦਿਖਾਈ ਦਿੰਦੇ ਹਨ ਤਾਂ ਇਸ ਦੀ ਜਾਣਕਾਰੀ ਜਲਦੀ ਅਪਣੇ ਨਜਦੀਕੀ ਸਿਹਤ ਕੇਂਦਰ ਨੂੰ ਦੇਵੋ,ਤਾਂ ਜੋ ਸਮੇਂ ਰਹਿੰਦਿਆਂ ਹੀ ਵਾਈਰਸ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਲਈ ਵਾਈਰਸ ਦੇ ਪ੍ਰਭਾਵ ਨੂੰ ਰੋਕਣ ਲਈ ਜਾਗਰੁਕ ਹੋਵੇ।

ਉਨਾਂ ਦੱਸਿਆ ਕਿ ਹੁਣ ਜਿਲਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਕੂਲ 717 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ੍ਹਾਂ ਵਿੱਚੋਂ 446 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 255 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 16 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।  ਉਨਾਂ ਦੱਸਿਆ ਕਿ ਅੱਜ ਜਿਨ੍ਹਾਂ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਨ੍ਹਾਂ ਵਿੱਚੋਂ 4 ਘਰਥੋਲੀ ਮੁਹੱਲਾ,1 ਅਬਰੋਲ ਨਗਰ,1ਆਰਮੀ ਹਸਪਤਾਲ,1 ਇੰਦਰਾ ਕਲੋਨੀ ਅਤੇ 1 ਭਦਰੋਆ ਤੋਂ ਕਰੋਨਾ ਪਾਜੀਟਿਵ ਆਇਆ ਹੈ ਜਦਕਿ 11 ਲੋਕ ਐਂਟੀਜਨ ਟੈਸਟ ਰਾਹੀ ਕਰੋਨਾ ਪਾਜੀਟਿਵ ਆਏ ਹਨ।

Related posts

Leave a Comment