ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
ਹੁਸ਼ਿਆਰਪੁਰ, 6 ਮਾਰਚ (CDT NEWS): ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 10 ਮਾਰਚ 2025 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ-ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਸਿਖਲਾਈ ਕੋਰਸ ਦੀ ਫੀਸ ਜਨਰਲ ਸ਼੍ਰੇਣੀ ਲੀ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ 750 ਰੁਪਏ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਲੈ ਕੇ 8 ਮਾਰਚ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਣਗੇ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 20 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋਂ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰਬਰ 01882-220025 ਅਤੇ 98722-77136 ’ਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।
- Punjab Cabinet, under Leadership of CM Mann Approves Three Key Foodgrain Policies For Kharif 2026-27
- My Dream Is To Make Punjab Global Education Hub: CM Bhagwant Singh Mann
- FOUR AFPI CADETS COMMISSIONED AS LIEUTENANTS IN INDIAN ARMY
- Warmest greetings on teachers’ day to teachers across the nation by Punjab Vidhan Sabha Speaker
- ਵਿਧਾਇਕ ਜਿੰਪਾ ਨੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਦਾ ਕੀਤਾ ਉਦਘਾਟਨ
- ਬਠਿੰਡਾ ‘ਚ CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp





