ਜ਼ਿਲ੍ਹਾ ਰੈੱਡ ਕਰਾਸ ਦੇ ’ਵਿੰਗਜ਼ ’ ਪ੍ਰੋਜੈਕਟ ਨੂੰ ਮਿਲਿਆ ਰਾਜ ਪੱਧਰੀ ਸਨਮਾਨ
ਅੰਤਰਰਾਸ਼ਟਰੀ ਦਿਵਆਂਗ ਦਿਵਸ ’ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਨੇ ਕੀਤਾ ਸਨਮਾਨਿਤ
ਹੁਸ਼ਿਆਰਪੁਰ, 6 ਦਸੰਬਰ (ਆਦੇਸ਼ ) : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਚਲਾਏ ਜਾ ਰਹੇ ਵਿਸ਼ੇਸ਼ ਪ੍ਰੋਜੈਕਟ ’ਵਿੰਗਜ’ ਨੂੰ ਅੰਤਰਰਾਸ਼ਟਰੀ ਦਿਵਆਂਗ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ (ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ) ਵਲੋਂ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਇਸ ਪ੍ਰੋਜੈਕਟ ਦੀ ਵਿਲੱਖਣ ਸਫ਼ਲਤਾ ਦਾ ਪ੍ਰਮਾਣ ਹੈ।
ਇਸ ਪ੍ਰੋਜੈਕਟ ਤਹਿਤ 12 ਵਿਸ਼ੇਸ਼ ਬੱਚਿਆਂ ਵਲੋਂ 4 ਵੱਖ-ਵੱਖ ਥਾਵਾਂ ’ਤੇ ਕੰਟੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਟੀਨਾਂ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਾਜਬ ਰੇਟਾਂ ’ਤੇ ਚਾਹ, ਕੋਫੀ, ਸਮੌਸੇ, ਸੈਂਡਵਿਚ, ਰਾਜਮਾਹ-ਚਾਵਲ, ਕੜੀ-ਚਾਵਲ ਆਦਿ ਉਚ ਗੁਣਵੱਤਾ ਵਾਲਾ ਖਾਦ ਪਦਾਰਥ ਉਪਲਬੱਧ ਕਰਵਾਇਆ ਜਾਂਦਾ ਹੈ। ਇਸ ਪ੍ਰੋਜੈਕਟ ਨੇ ਨਾ ਕੇਵਲ ਇਨ੍ਹਾਂ ਵਿਸ਼ੇਸ਼ ਬੱਚਿਆਂ ਨੂੰ ਆਰਥਿਕ ਰੂਪ ਵਿਚ ਆਤਮ ਨਿਰਭਰ ਬਣਾਇਆ ਹੈ ਸਗੋਂ ਉਨ੍ਹਾਂ ਦੇ ਸਮਾਜਿਕ ਜੀਵਨ ਨੂੰ ਸੁਧਾਰਨ ਵਿਚ ਵੀ ਅਹਿਮ ਭੂਮਿਕਾ ਨਿਭਾਈ ਹੈ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਕੈਂਟੀਨਾਂ ਪਿਛਲੇ 11 ਮਹੀਨੇ ਤੋਂ 8000 ਤੋਂ ਵੱਧ ਗ੍ਰਾਹਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਆਪਣੀ ਲਾਗਤ ਕੱਢਣ ਉਪਰੰਤ ਇਹ ਕੈਂਟੀਨਾਂ ਵਿਸ਼ੇਸ਼ ਬੱਚਿਆਂ ਨੂੰ ਮਿਹਨਤਾਨਾ ਵੀ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਕਾਰਨ ਵਿਸ਼ੇਸ਼ ਬੱਚਿਆਂ ਅਤੇ ਸਧਾਰਨ ਬੱਚਿਆਂ ਦਰਮਿਆਨ ਸਕਰਾਤਮਕ ਸੋਚ ਅਤੇ ਸੰਵੇਦਨਸ਼ੀਲਤਾ ਵਧੀ ਹੈ।
ਡਿਪਟੀ ਕਮਿਸ਼ਨਰ ਨੇ ਇਸ ਪ੍ਰੋਜੈਕਟ ਦੀ ਸਫ਼ਲਤਾ ਨੂੰ ਦੇਖਦੇ ਹੋਏ ਘੋਸ਼ਣਾ ਕੀਤੀ ਕਿ ਇਸ ਤਰ੍ਹਾਂ ਦੀ ’ਵਿੰਗਜ਼’ ਕੰਟੀਨ ਹੋਰ ਸਕੂਲਾਂ ਅਤੇ ਕਾਲਜਾਂ ਵਿਚ ਵੀ ਖੋਲ੍ਹੀ ਜਾਵੇਗੀ। ਇਸ ਲਈ ਉਨ੍ਹਾਂ ਲੁਧਿਆਣਾ ਬੇਵਰੇਜੇਜ (ਕੋਕਾ-ਕੋਲਾ) ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਸਪਾਂਸਰ ਕਰਕੇ ਵਿਸ਼ੇਸ਼ ਬੱਚਿਆਂ ਦੇ ਜੀਵਨ ਵਿਚ ਨਵਾਂ ਉਜਾਲਾ ਭਰਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ’ਵਿੰਗਜ਼’ਪ੍ਰੋਜੈਕਟ ਦੀ ਸਫ਼ਲਤਾ ਇਹ ਸਾਬਤ ਕਰਦੀ ਹੈ ਕਿ ਸਹੀ ਦਿਸ਼ਾ ਅਤੇ ਸਮਰਥਨ ਨਾਲ ਵਿਸ਼ੇਸ਼ ਬੱਚੇ ਵੀ ਆਤਮ ਨਿਰਭਰ ਅਤੇ ਮਜ਼ਬੂਤ ਹੋ ਸਕਦੇ ਹਨ। ਇਸ ਪ੍ਰੋਜੈਕਟ ਦੀ ਸਫ਼ਲਤਾ ਇਹ ਸਾਬਤ ਕਰਦੀ ਹੈ ਕਿ ਸਹੀ ਦਿਸ਼ਾ ਅਤੇ ਸਮਰਥਨ ਨਾਲ ਵਿਸ਼ੇਸ਼ ਬੱਚੇ ਵੀ ਆਤਮ ਨਿਰਭਰ ਅਤੇ ਮਜ਼ਬੂਤ ਹੋ ਸਕਦੇ ਹਨ। ਇਸ ਪ੍ਰੋਜੈਕਟ ਨੇ ਸਮਾਜ ਵਿਚ ਵਿਸ਼ੇਸ਼ ਬੱਚਿਆਂ ਪ੍ਰਤੀ ਦ੍ਰਿਸ਼ਟੀਕੋਣ ਨੂੰ ਬਦਲਣ ਦਾ ਕਾਰਜ ਕੀਤਾ ਹੈ।
’ਵਿੰਗਜ਼’ ਪ੍ਰੋਜੈਕਟ ਦੇ ਵਿਸ਼ੇਸ਼ ਬੱਚਿਆਂ ਨੇ ਡਿਪਟੀ ਕਮਿਸ਼ਨਰ ਅਤੇ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਦਾ ਧੰਨਵਾਦ ਕੀਤਾ। ਸਵਿਤਰੀ ਦੇਵੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਵਿਚ ਕਦੇ ਇਸ ਤਰ੍ਹਾਂ ਦੀ ਉਪਲਬੱਧੀ ਬਾਰੇ ਨਹੀਂ ਸੋਚਿਆ ਸੀ। ਭਾਵਕ, ਦਿਲਵਾਰ ਅਤੇ ਨੀਰਜ ਨੇ ਆਪਣੀ ਪ੍ਰਸੰਨਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਇਕ ਮਹੱਤਵਪੂਰਨ ਮੋੜ ਹੈ।
ਰੈਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਹ ਕੰਟੀਨ 9 ਮਾਨਸਿਕ ਰੂਪ ਤੋਂ ਕਮਜ਼ੋਰ, 2 ਗੂੰਗੇ ਤੇ ਬੋਲੇ ਅਤੇ 1 ਸਰੀਰਕ ਰੂਪ ਤੋਂ ਕਮਜ਼ੋਰ ਬੱਚੇ ਬਹੁਤ ਕੁਸ਼ਲਤਾ ਨਾਲ ਚਲਾ ਰਹੇ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੀ ਸਮਾਜ ਭਲਾਈ ਦੇ ਇਸ ਤਰ੍ਹਾਂ ਦੇ ਕੰਮਾਂ ਵਿਚ ਸਹਿਯੋਗ ਦੇਣ।
—
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp