ਸਿਹਤ ਵਿਭਾਗ ਵਲੋਂ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅੱਜੋਵਾਲ ਵਿਖੇ ਨਸ਼ਿਆਂ ਅਤੇ ਇਸ ਦੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ
ਹੁਸ਼ਿਆਰਪੁਰ (ਆਦੇਸ਼ ) : ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਕੋਮਲ ਮਿੱਤਲ, ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਬੰਸ ਕੌਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੇ ਜਿਲਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਵਲੋਂ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੈਂਟਰ ਅੱਜੋਵਾਲ, ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਸ੍ਰੀ ਅਨੁਪਮ ਸ਼ਰਮਾ ਦੇ ਸਹਿਯੋਗ ਨਾਲ ਨਸ਼ਿਆਂ ਅਤੇ ਇਸ ਦੇ ਇਲਾਜ਼ ਸੰਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਾਇਕਾਲੋਜਿਸਟ ਕਮ ਕਾਉਂਸਲਰ ਸ਼੍ਰੀਮਤੀ ਤਾਨੀਆ ਵੋਹਰਾ ਨੇ ਸੰਬੋਧਨ ਕਰਦਿਆਂ ਕਿਹਾ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖ਼ੋਰੀ ਇੱਕ ਮਾਨਸਿਕ ਬਿਮਾਰੀ ਹੈ, ਜਿਸ ਦਾ ਇਲਾਜ਼ ਸਰਕਾਰੀ ਸਿਹਤ ਅਦਾਰਿਆਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਨਸ਼ਾਖ਼ੋਰੀ ਦੇ ਕਾਰਨ, ਚਿੰਨ੍ਹ ਅਤੇ ਇਸ ਦੇ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਕਾਊਂਸਲਰ ਪ੍ਰਸ਼ਾਂਤ ਆਦਿਆ ਨੇ ਕਿਹਾ ਕਿ ਨਸ਼ਾ ਖੋਰੀ ਦਾ ਇਲਾਜ਼ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਾ ਮੁਕਤੀ ਕੇਂਦਰ, ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੁਹਾ ਵਿਖੇ ਮੁਫਤ ਕੀਤਾ ਜਾਂਦਾ ਹੈ। ਜਿਸ ਵਿੱਚ ਪਹਿਲਾਂ 15-21 ਦਿਨਾਂ ਤੱਕ ਮਰੀਜ਼ ਦਾ ਡੀਟੋਕਸੀਫਿਕੇਸ਼ਨ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਮਰੀਜ਼ ਨੂੰ ਸਰਕਾਰੀ ਪੁਨਰਵਾਸ ਕੇਂਦਰ ਮੁਹੱਲਾ ਫਤਹਿਗੜ੍ਹ ਹੁਸ਼ਿਆਰਪੁਰ ਵਿਖ਼ੇ 90 ਦਿਨਾਂ ਲਈ ਦਾਖ਼ਲ ਕਰਵਾਇਆ ਜਾਂਦਾ ਹੈ, ਜਿਥੇ ਵਿਅਕਤੀਗਤ ਕਾਉਸਲਿੰਗ, ਗਰੁੱਪ ਕਾਉਸਲਿੰਗ, ਅਧਿਆਤਮਿਕ ਕਾਉਸਲਿੰਗ ਦੇ ਨਾਲ ਨਾਲ ਖੇਡਾਂ, ਅਤੇ ਥੈਰਪੀ ਵੀ ਕਾਰਵਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਨਸ਼ਾਖ਼ੋਰੀ ਦੇ ਇਲਾਜ਼ ਦੇ ਨਾਲ ਨਾਲ ਪ੍ਰਮਾਣਿਤ ਸਕਿੱਲ ਡਿਵੈਲਪਮੈਂਟ ਕੋਰਸ ਵੀ ਕਰਵਾਏ ਜਾਂਦੇ ਹਨ ਤਾਂ ਕਿ ਮਰੀਜ਼ ਠੀਕ ਹੋਣ ਉਪਰੰਤ ਆਪਣੇ ਪੈਰਾਂ ਤੇ ਖੜ੍ਹਾ ਹੋ ਸਕੇ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਦਾ ਇਲਾਜ਼ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋ ਮੁਫ਼ਤ ਕੀਤਾ ਜਾਂਦਾ ਹੈ, ਜ਼ੇਕਰ ਕੋਈ ਮਰੀਜ਼ ਇਲਾਜ਼ ਲਈ ਆਉਂਦਾ ਹੈ ਤਾਂ ਨਸ਼ਾ ਮੁਕਤੀ ਕੇੱਦਰ ਉਸ ਦਾ ਪੂਰਾ ਇਲਾਜ਼ ਕਰਨ ਲਈ ਵਚਨਵੱਧ ਹੈ।ਇਸ ਮੌਕੇ ਤੇ ਵਾਇਸ ਪ੍ਰਿੰਸੀਪਲ ਸ਼੍ਰੀਮਤੀ ਸਤਵੰਤ ਕੌਰ ,ਸ਼ਿਖਾ ਸ਼ਰਮਾ, ਰਿਤੂ ਕੁਮਰਾ, ਦਿਲਬਾਗ਼ ਸਿੰਘ, ਦੀਦਾਰ ਸਿੰਘ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਿਰ ਸਨ।
1000
News
- ਟੀਬੀ ਮੁਕਤ ਭਾਰਤ ਮੁਹਿੰਮ ਦੇ ਤਹਿਤ ਬੱਚਿਆਂ ਦੀ ਟੀਬੀ ਟੈਸਟਿੰਗ ਅਤੇ ਇਲਾਜ ਲਈ ਹਿੱਸੇਦਾਰਾਂ ਨਾਲ ਇੱਕ ਜ਼ਿਲ੍ਹਾ ਸਿਖਲਾਈ ਪ੍ਰੋਗਰਾਮ ਆਯੋਜਿਤ
- ਡਿਪਟੀ ਕਮਿਸ਼ਨਰ ਨੇ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
- ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ
- ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ
- ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ
- ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp