ਹੁਸ਼ਿਆਰਪੁਰ ’ਚ ’ਨੇਚਰ ਫੈਸਟ’ 21 ਤੋਂ 25 ਫਰਵਰੀ ਤੱਕ : ਡਿਪਟੀ ਕਮਿਸ਼ਨਰ
ਲਾਜਵੰਤੀ ਖੇਡ ਸਟੇਡੀਅਮ ’ਚ ਹੋਵੇਗਾ ’ਨੇਚਰ ਫੈਸਟ’, ਜ਼ਿਲ੍ਹੇ ’ਚ ਅਮੀਰ ਕੁਦਰਤੀ ਵਿਰਾਸਤ ਦੀ ਹੋਵੇਗੀ ਪੇਸ਼ਕਾਰੀ
ਸਬੰਧਤ ਅਧਿਕਾਰੀ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ : ਕੋਮਲ ਮਿੱਤਲ
ਨਾਰਾ ਡੈਮ, ਥਾਣਾ ਡੈਮ, ਚੌਹਾਲ ਡੈਮ ’ਚ ਕਰਵਾਈ ਜਾਵੇਗੀ ਕੈਂਪਿੰਗ, ਟਰੈਕਿੰਗ, ਨਾਈਟ ਲਾਈਵ ਬੈਂਡ, ਆਫ਼ ਰੋਡਿੰਗ, ਬੋਟਿੰਗ, ਜੰਗਲ ਸਫ਼ਾਰੀ, ਨੇਚਰ ਵਾਕ ਅਤੇ ਸਭਿਆਚਾਰਕ ਪ੍ਰੋਗਰਾਮ
ਹੁਸ਼ਿਆਰਪੁਰ, 31 ਜਨਵਰੀ : (CDT NEWS) ਜ਼ਿਲ੍ਹਾ ਪ੍ਰਸ਼ਾਸਨ ਵਲੋਂ 21 ਫਰਵਰੀ ਤੋਂ 25 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ’ਨੇਚਰ ਫੈਸਟ’ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਜਿਸ ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਇੰਤਜਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ’ਨੇਚਰ ਫੈਸਟ’ ਦੇ ਮੱਦੇਨਜ਼ਰ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ 5 ਰੋਜ਼ਾ ਫੈਸਟੀਵਲ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਵਿਸ਼ੇਸ਼ ਥਾਵਾਂ ਦਾ ਦੌਰਾ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ’ਨੇਚਰ ਫੈਸਟ’ ਪਲੇਟਫਾਰਮ ਰਾਹੀਂ ਨਾ ਸਿਰਫ਼ ਕੁਦਰਤੀ ਸੋਮਿਆਂ ਸਗੋਂ ਹਸਤਕਲਾ, ਸੈਲਫ ਹੈਲਪ ਗਰੁੱਪਾਂ, ਵਾਤਾਵਰਣ ਪੱਖੀ ਸਰਗਰਮੀਆਂ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਅਗਾਂਹਵਧੂ ਸ਼ਖਸੀਅਤਾਂ ਵਲੋਂ ਤਿਆਰ ਕੀਤੀਆਂ ਜਾ ਰਹੀਆਂ ਵਸਤਾਂ ਦੀ ਪੇਸ਼ਕਾਰੀ ਨੂੰ ਹੋਰ ਉਭਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਨ.ਆਈ.ਸੀ. ਦੀ ਵੈਬਸਾਈਟ hoshiarpur.nic.in ’ਤੇ ਜਲਦ ਹੀ ’ਨੇਚਰ ਫੈਸਟ’ ਸਬੰਧੀ ਟੈਂਡਰ ਅਪਲੋਡ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੀ ਕਾਰਵਾਈ ਨੂੰ ਸਮੇਂ ਸਿਰ ਅਮਲੀਜਾਮਾ ਪਹਿਨਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ’ਨੇਚਰ ਫੈਸਟ’ ਦੌਰਾਨ ਪੰਜਾਬੀ ਵਿਰਸੇ ਅਤੇ ਸਭਿਆਚਾਰ ਨਾਲ ਜੁੜੇ ਪ੍ਰੋਗਰਾਮਾਂ ਤੋਂ ਇਲਾਵਾ ਪੰਜਾਬ ਦੇ ਲੋਕ ਨਾਚ ਅਤੇ ਵਿਦਿਆਰਥੀਆਂ ਵਲੋਂ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ’ਨੇਚਰ ਫੈਸਟ’ ਉਪਰਾਲਾ ਜ਼ਿਲ੍ਹੇ ਵਿਚ ਸੈਰ ਸਪਾਟੇ ਵਾਲੀਆਂ ਥਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ, ਸੈਲਫ ਹੈਲਪ ਗਰੁੱਪਾਂ ਦੀ ਪ੍ਰਦਰਸ਼ਨੀ, ਫੂਡ ਬਾਜ਼ਾਰ, ਕਿਸਾਨ ਮਾਰਕੀਟ, ਸੰਗੀਤਕ ਸ਼ਾਮ, ਕਾਈਟ ਫਲਾਇੰਗ, ਹਾਟ ਏਅਰ ਬੈਲੂਨਿੰਗ ਆਦਿ ਲਾਜਵੰਤੀ ਸਟੇਡੀਅਮ ਵਿਖੇ ਖਿੱਚ ਦਾ ਕੇਂਦਰ ਰਹਿਣਗੇ।
ਉਨ੍ਹਾਂ ਦੱਸਿਆ ਕਿ ਨਾਰਾ ਡੈਮ ਵਿਚ ਕੈਂਪਿੰਗ, ਟਰੈਕਿੰਗ, ਨਾਈਟ ਲਾਈਵ ਬੈਂਡ, ਕੁਕਾਨੇਟ ਤੋਂ ਦੇਹਰਿਆਂ ਤੱਕ ਆਫ਼ ਰੋਡਿੰਗ, ਥਾਣਾ ਡੈਮ ਵਿਚ ਈਕੋ ਹੱਟਸ, ਹਾਈ ਸਪੀਡ ਬੋਟਿੰਗਸ, ਜੰਗਲ ਸਫ਼ਾਰੀ, ਚੌਹਾਲ ਡੈਮ ’ਤੇ ਸਫਾਰੀ, ਸਪੀਡ ਬੋਟਿੰਗ, ਕੈਫੇ ਜੋਨ, ਨੇਚਰ ਵਾਕ ਦਾ ਵੀ ਲੋਕ ਆਨੰਦ ਮਾਣ ਸਕਣਗੇ।
ਕੋਮਲ ਮਿੱਤਲ ਨੇ ਦੱਸਿਆ ਕਿ ਆਉਂਦੇ ਕੁਝ ਦਿਨਾਂ ’ਚ ਲੋੜੀਂਦੀ ਪ੍ਰਕਿਰਿਆ ਮੁਕੰਮਲ ਹੋਣ ਨਾਲ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ ਅਤੇ ਸਾਰੀਆਂ ਸਰਗਰਮੀਆਂ ਨੂੰ ਤਰਤੀਬ ’ਚ ਲਿਆਉਂਦਿਆਂ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Posted By: Jagmohan Singh
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp