ਡਾਇਰੈਕਟਰ ਗੁਰਵੀਰ ਸਿੰਘ ਚੌਟਾਲਾ ਦੇ ਗੁਰ ਆਸਰਾ ਸੇਵਾ ਘਰ ਬਾਹਗਾ ਪਹੁੰਚਣ ਤੇ ਸਨਮਾਨ

 


ਗੜ੍ਹਦੀਵਾਲਾ 15 ਅਗਸਤ (ਚੌਧਰੀ / ਯੋਗੇਸ਼ ਗੁਪਤਾ ) : ਅੱਜ  ਨਵ ਨਿਯੁਕਤ ਡਾਇਰੈਕਟਰ ਪੰਜਾਬ ਮੰਡੀ ਬੋਰਡ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਅਨਾਥ, ਮੰਦਬੁੱਧੀ ਅਤੇ ਬੇਸਹਾਰਾ ਬਜੁਰਗਾਂ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ। ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰੂ ਜੀ ਦੀ ਬਕਸ਼ੀ ਹੋਈ ਦਾਤ ਸਿਰੋਪਾ ਭੇਂਟ ਕਰਕੇ ਸਨਮਾਨ ਕੀਤਾ ਗਿਆ।ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਪਹਿਲਾਂ ਤੋਂ ਹੀ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਕਾਨੂੰਨੀ ਸਲਾਹਕਾਰ ਰਹੇ ਹਨ।

ਇਸ ਮੋਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਗੁਰਵੀਰ ਵੀਰ ਇਸ ਤਰਾਂ ਹੀ ਆਪਣੀ ਜਿ਼ੰਦਗੀ ਚ ਬੁਲੰਦੀਆਂ ਨੂੰ ਛੂੰਹਦਾ ਰਹੇ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ,ਸਰਤਾਜ ਸਿੰਘ ਬਸਰਾਵਾਂ,ਮਨਿੰਦਰ ਸਿੰਘ,ਜਸਪਾਲ ਸਿੰਘ,ਕਿਰਤਪਾਲ ਸਿੰਘ, ਗੁਰਚਰਨ ਸਿੰਘ,ਲਖਵਿੰਦਰ ਸਿੰਘ ਸਕੱਤਰ,ਨੀਰਜਪਾਲ ਸਿੰਘ, ਬਲਜੀਤ ਸਿੰਘ,ਗੁਰਪ੍ਰੀਤ ਸਿੰਘ ਸਹਿਤ ਆਏ ਹੋਏ ਸੱਜਣ ਅਤੇ ਸੁਸਾਇਟੀ ਮੈਂਬਰ ਹਾਜ਼ਰ ਸਨ। 

Related posts

Leave a Comment