ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਪਿੰਡ ਜੱਲੋਵਾਲ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ, ਸੰਗਤ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਮੁੱਖ ਮੰਤਰੀ ਤੀਰਥ ਯਾਤਰਾ ਦਾ ਉਦੇਸ਼ ਸੂਬੇ ਦੇ ਆਮ ਲੋਕਾਂ ਨੂੰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਪ੍ਰਦਾਨ ਕਰਨਾ,
ਪਹਿਲੇ ਪੜਾਅ ਤਹਿਤ 4 ਲੱਖ ਸ਼ਰਧਾਲੂ ਕਰ ਚੁੱਕੇ ਧਾਰਮਿਕ ਸਥਾਨਾਂ ਦੇ ਦਰਸ਼ਨ
ਚੱਬੇਵਾਲ (ਹੁਸ਼ਿਆਰਪੁਰ), 13 ਅਗਸਤ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਪਿੰਡ ਜੱਲੋਵਾਲ ਤੋਂ ਸੰਗਤਾਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਦਿਨਾ ਦੀ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ।
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ ਜਿੱਥੇ ਅਜਿਹੀਆਂ ਯਾਤਰਾਵਾਂ ਦਾ ਵਿਸ਼ੇਸ਼ ਮਹੱਤਵ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਜ਼ਰੀਏ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮੁਹੱਈਆ ਕਰਵਾ ਰਹੀ ਹੈ।
ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਤਿੰਨ ਦਿਨਾ ਯਾਤਰਾ ਦੌਰਾਨ ਸੰਗਤ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਲੋਕਾਂ ਨੂੰ ਆਪਣੇ ਧਾਰਮਿਕ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਣ ਉਪਰਾਲਾ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕੀਤਾ ਗਿਆ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ਼੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੌਰਾਨ ਆਵਾਜਾਈ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਯੋਜਨਾ ਦੇ ਪਹਿਲੇ ਪੜਾਅ ਤਹਿਤ ਹੁਣ ਤੱਕ 4 ਲੱਖ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਵਿਖੇ ਨਤਮਸਤਕ ਹੋ ਚੁੱਕੇ ਹਨ।
ਤੀਰਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉੱਦਮ ਸਦਕਾ ਉਨ੍ਹਾਂ ਨੂੰ ਸੰਗਤ ਸਮੇਤ ਗੁਰੂਘਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਪਿੰਡ ਵਾਸੀਆਂ ਅਤੇ ਸੰਗਤ ਵੱਲੋਂ ਬੱਸ ਨੂੰ ਸ਼ੁਭਕਾਮਨਾਵਾਂ ਨਾਲ ਰਵਾਨਾ ਕੀਤਾ ਗਿਆ।
ਕੈਪਸ਼ਨ : ਵਿਧਾਇਕ ਡਾ. ਇਸ਼ਾਂਕ ਕੁਮਾਰ ਪਿੰਡ ਜੱਲੋਵਾਲ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ ਕਰਨ ਵੇਲੇ ਸ਼ਰਧਾਲੂਆਂ ਨਾਲ।

News
- Punjab Cabinet, under Leadership of CM Mann Approves Three Key Foodgrain Policies For Kharif 2026-27
- My Dream Is To Make Punjab Global Education Hub: CM Bhagwant Singh Mann
- FOUR AFPI CADETS COMMISSIONED AS LIEUTENANTS IN INDIAN ARMY
- Warmest greetings on teachers’ day to teachers across the nation by Punjab Vidhan Sabha Speaker
- ਵਿਧਾਇਕ ਜਿੰਪਾ ਨੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਦਾ ਕੀਤਾ ਉਦਘਾਟਨ
- ਬਠਿੰਡਾ ‘ਚ CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
2547

EDITOR
CANADIAN DOABA TIMES
Email: editor@doabatimes.com
Mob:. 98146-40032 whtsapp