ਪਠਾਨਕੋਟ,11 ਸਤੰਬਰ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੀ ਰਹਿਨੁਮਾਈ ਹੇਠ ਮਿਤੀ 14 ਸਤੰਬਰ ਨੂੰ ਏ.ਬੀ.ਕਾਲਜ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੇਲ ਸਿੰਘ,ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਦਿੱਤੀ।
ਉਨਾਂ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਮੈਕਸ ਲਾਈਫ ਇੰਸ਼ੋਰੇਂਸ ਕੰਪਨੀ,ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮ,ਸੀ.ਐਸ.ਸੀ,ਫਿਉਚਰ ਜਨਰਾਲੀ ਇੰਸੌਰੇਂਸ,ਵਰਧਮਾਨ ਯਾਰਨ ਐਂਡ ਥਰਿਡ ਲਿਮ,ਐਸ.ਬੀ .ਆਈ ਲਾਈਫ ਇੰਸ਼ੋਰੇਂਸ,ਐਲ.ਆਈ.ਸੀ,ਐਚ.ਡੀ.ਐਫ.ਸੀ ਲਾਈਫ ਇੰਸ਼ੋਰੇਂਸ ਅਤੇ ਹੋਰ ਕੰਪਨੀਆਂ ਭਾਗ ਲੈ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਅੱਠਵੀਂ ਪਾਸ ਤੋਂ ਗਰੇਜੂਏਟ ਪਾਸ ਬੇ-ਰੋਜ਼ਗਾਰ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ।ਨੌਕਰੀ ਦੇ ਚਾਹਵਾਨ ਪ੍ਰਾਰਥੀ ਆਪਣੇ ਦਸਤਾਵੇਜ ਲੈ ਕੇ ਰੋਜ਼ਗਾਰ ਮੇਲੇ ਵਿੱਚ ਹਾਜਰ ਹੋਣ।ਰੋਜ਼ਗਾਰ ਮੇਲੇ ਵਿੱਚ ਸ਼ਾਮਿਲ ਹੋਣ ਲਈ ਮਾਸਕ ਪਾ ਕੇ ਆਉਣਾ ਜਰੂਰੀ ਹੈ।ਇਹ ਰੋਜ਼ਗਾਰ ਮੇਲਾ ਸਵੇਰੇ 10 ਵਜੇ ਸ਼ੁਰੂ ਹੋਵੇਗਾ।
ਇਸ ਤੋਂ ਇਲਾਵਾ ਗੁਰਮੇਲ ਸਿੰਘ ਵਲੋਂ ਦੱਸਿਆ ਗਿਆ ਕਿ ਕੋਵਿਡ-19 ਮਹਾਂਮਾਰੀ ਕਾਰਣ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਹੋਣ ਕਾਰਣ ਬੇ-ਰੋਜ਼ਗਾਰ ਪ੍ਰਾਰਥੀਆਂ ਦੀ ਮੈਨੂਅਲ ਰਜਿਸ਼ਟਰੇਸ਼ਨ ਬੰਦ ਹੈ।ਇਸ ਲਈ ਪੰਜਾਬ ਸਰਕਾਰ ਵਲੋਂ ਬੇ-ਰੋਜ਼ਗਾਰ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਦੀ ਸਹੂਲਤ ਲਈ ਘਰ-ਘਰ ਰੋਜ਼ਗਾਰ ਪੋਰਟਲ ਸ਼ੁਰੂ ਕੀਤਾ ਗਿਆ ਹੈ।ਬੇ-ਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਆਨ ਲਾਈਨ ਆਪਣੀ ਰਜਿਸਟੇਸ਼ਨ ਕਰ ਸਕਦੇ ਹਨ ਜਾਂ ਪਿੰਡਾਂ ਵਿੱਚ ਖੁਲੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਹੋਰ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ ਲਾਈਨ ਨੰਬਰ 7657825214 ਤੇ ਸਪੰਰਕ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

EDITOR
CANADIAN DOABA TIMES
Email: editor@doabatimes.com
Mob:. 98146-40032 whtsapp