ਐਨ.ਐਸ.ਐਸ ਅਤੇ ਯੂਥ ਕਲੱਬਾ ਦੇ ਵਲੰਟੀਅਰਾਂ ਨੇ ਲੋਕਾਂ ਨੂੰ ਘਰ-ਘਰ ’ਚ ਜਾ ਕੇ ਕੀਤਾ ਜਾਗਰੂਕ

ਐਨ.ਐਸ.ਐਸ ਅਤੇ ਯੂਥ ਕਲੱਬਾ ਦੇ ਵਲੰਟੀਅਰਾਂ ਨੇ ਲੋਕਾਂ ਨੂੰ ਘਰ-ਘਰ ’ਚ ਜਾ ਕੇ ਕੀਤਾ ਜਾਗਰੂਕ

ਗੜਦੀਵਾਲਾ ,5 ਜੁਲਾਈ (ਲਾਲਜੀ ਚੌੌਧਰੀ / ਯੋਗੇਸ਼ ਗੁਪਤਾ ) : ਯੁਵਕ ਸੇਵਾਵਾਂ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਵਲੋਂ ਦਿੱਤੀਆਂ ਹਿਦਾਇਤਾਂ ਦੇ ਅਨੁਸਾਰ ਪਿੰਡਾਂ ਅਤੇ ਸਕੂਲਾਂ ’ਚ ਬਣੇ ਐਨ.ਐਸ.ਐਸ ਅਤੇ ਯੂਥ ਕਲੱਬਾ ਦੇ ਵਲੰਟੀਅਰਾਂ ਵਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧ ’ਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਯੂਥ ਕਲੱਬ ਇੰਚਾਰਜ ਮਾਸਟਰ ਬਹਾਦਰ ਜਗਦੀਸ਼ ਸਿੰਘ ਨੇ ਦੱਸਿਆ ਕਿ ਕਲੱਬ ਵਲੋਂ ਵੀ ਇਸ ਜਾਗਰੂਕਤਾ ਅਭਿਆਨ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸਦੇ ਚਲਦਿਆਂ ਹਰ ਵਲੰਟੀਅਰ ਘੱਟੋ-ਘੱਟ 20 ਘਰਾਂ ’ਚ ਜਾ ਕੇ ਕੋਵਾ ਐਪ ਦੀ ਵਰਤੋਂ ਕਰਨ ਬਾਰੇ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਕਰਨ ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰੇਗਾ।

ਉਨਾਂ ਦੱਸਿਆ ਕਿ ਐਨ.ਐਸ.ਐਸ ਅਫ਼ਸਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਜੁਪਿੰਦਰ ਕੁਮਾਰ ਦੀ ਨਿਗਰਾਨੀ ਹੇਠ ਸਮੂਹ ਸਟਾਫ ਨੇ ਘਰ ਘਰ ਜਾ ਕੇ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਤੇ ਇਸਦੀ ਵਰਤੋਂ ਕਰਨ ਲਈ ਕਿਹਾ। ਲੋਕਾਂ ਨੂੰ ਉਨਾਂ ਜਾਗਰੂਕ ਕਰਦੇ ਹੋਏ ਕਿਹਾ ਕਿ ਇਹ ਐਪ ਬਹੁਤ ਹੀ ਲਾਭਦਾਇਕ ਹੈ, ਇਸ ਵਿਚ ਸਿਹਤ ਸੰਭਾਲ ਸੰਬੰਧੀ ਪੂਰੀ ਜਾਣਕਾਰੀ ਮੁਹੱਇਆ ਕਰਵਾਈ ਗਈ ਹੈ। ਉਨਾਂ ਕਿਹਾ ਕਿ ਲੋਕ ਮਾਸਕ ਦੀ ਵਰਤੋਂ ਕਰਨ, ਸਮਾਜਿਕ ਦੂਰੀ ਯਕੀਨੀ ਬਣਾਉਣ ਅਤੇ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਧੋਣ ਤਾਂ ਜੋ ਕਿ ਕੋਰੋਨਾ ਵਾਇਰਸ ਤੋਂ ਬਚਾਅ ਹੋ ਸਕੇ।

Related posts

Leave a Comment