ਪਠਾਨਕੋਟ 8 ਸਤੰਬਰ ( ਰਜਿੰਦਰ ਸਿੰਘ ਰਾਜਨ ਚੀਫ ਬਿਊਰੋ ) : ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਪਠਾਨਕੋਟ ਜ਼ਿਲ੍ਹੇ ਦੇ ਸਿਹਤ ਕਾਮਿਆਂ ਵੱਲੋਂ ਸਟੇਟ ਕਮੇਟੀ ਮੈਂਬਰ ਚੰਚਲ ਬਾਲਾ ਦੀ ਅਗਵਾਈ ਵਿੱਚ ਬਲਾਕ ਘਰੋਟਾ ਵਿਖੇ ਸਿਹਤ ਮੰਤਰੀ ਅਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਪੁਤਲਾ ਸਾੜਿਆ ਗਿਆ। ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪਠਾਨਕੋਟ ਦੇ ਆਗੂਆਂ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਵੱਲੋਂ ਸਿਹਤ ਵਿਭਾਗ ਵਿੱਚ ਪਿਛਲੇ ਲੰਬੇ ਅਰਸੇ ਤੋਂ ਕੰਮ ਕਰ ਰਹੀਆਂ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਨੂੰ ਪੱਕਿਆਂ ਕਰਨ ਸਬੰਧੀ 10 ਅਗਸਤ ਦੀ ਹੋਈ ਮੀਟਿੰਗ ਵਿੱਚ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਵਾਇਆ ਸੀ ਅਤੇ ਇਹ ਵੀ ਆਖਿਆ ਗਿਆ ਸੀ ਕਿ ਇਹਨਾਂ ਮੁਲਾਜ਼ਮਾਂ ਦੀ ਫਾਇਲ ਸਬ ਕਮੇਟੀ ਦੀ ਮੀਟਿੰਗ ਵਿੱਚ ਮੈਂ ਆਪ ਲੈ ਕੇ ਜਾਵਾਂਗਾ।ਸਿਹਤ ਮੰਤਰੀ ਪੰਜਾਬ ਵੱਲੋਂ 1263 ਨਵ ਨਿਯੁਕਤ ਮਲਟੀਪਰਪਜ਼ ਹੈਲਥ ਵਰਕਰ ਮੇਲ ਦਾ ਪ੍ਰਬੇਸ਼ਨ ਪੀਰੀਅਡ ਦੋ ਸਾਲ ਦਾ ਕਰਨ ਦਾ ਵੀ ਭਰੋਸਾ ਦਵਾਇਆ ਸੀ।
ਪਰ ਇਹ ਦੋਵੇਂ ਗੱਲਾਂ ਤੇ ਕੀਤੇ ਵਾਆਦੇ ਤੇ ਸਿਹਤ ਮੰਤਰੀ ਖਰਾ ਨਹੀਂ ਉਤਰਿਆ ਅਤੇ ਉਸ ਮੀਟਿੰਗ ਤੋਂ ਬਾਅਦ ਸਿਹਤ ਮੰਤਰੀ ਲਗਾਤਾਰ ਚੁੱਪ ਧਾਰੀ ਬੈਠਾ ਹੈ।ਜਿਸ ਕਾਰਨ ਪੰਜਾਬ ਦੇ ਸਮੁੱਚੇ ਸਿਹਤ ਕਾਮਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਜਿਸ ਕਾਰਨ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਨੇ ਪੂਰੇ ਪੰਜਾਬ ਦੇ ਸਾਰੇ ਬਲਾਕਾਂ ਵਿਚ 1 ਸਤੰਬਰ 2020 ਤੋਂ 8 ਸਤੰਬਰ ਤੱਕ ਸਿਹਤ ਮੰਤਰੀ ਪੰਜਾਬ ਦੇ ਪੁਤਲੇ ਸਾੜੇ ਜਾਣਗੇ।ਮਿਤੀ 9 ਅਤੇ 10 ਸਤੰਬਰ 2020 ਨੂੰ ਜ਼ਿਲ੍ਹਾ ਹੈੱਡ ਕੁਆਟਰਾਂ ਤੇ ਭਰਵੀਆਂ ਮੀਟਿੰਗਾਂ ਕਰਕੇ 14 ਸਤੰਬਰ 2020 ਦੇ ਸਿਹਤ ਮੰਤਰੀ ਦੇ ਵਿਧਾਨ ਸਭਾ ਹਲਕਾ ਮੁਹਾਲੀ ਵਿਖੇ ਕੀਤੇ ਜਾਣ ਵਾਲੇ ਰੋਸ ਮਾਰਚ ਦੀ ਤਿਆਰੀ ਕੀਤੀ ਜਾਵੇਗੀ।ਜਥੇਬੰਦੀ ਦੇ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੇ ਮਾਸਟਰ ਮੋਟੀਵੇਟਰਾਂ ਤੇ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ ਕੀਤੀ।
ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੀ ਆੜ ਵਿੱਚ ਸੰਘਰਸ਼ਸ਼ੀਲ ਲੋਕਾਂ ਦੀ ਕੀਤੀ ਜਾ ਰਹੀ ਜੁਬਾਨਬੰਦੀ ਦੀਅਲੋਚਨਾ ਕਰਦਿਆਂ ਆਖਿਆ ਕਿ ਸਰਕਾਰ ਵੱਲੋਂ ਜੇਕਰ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ,ਨਵ ਨਿਯੁਕਤ ਮਲਟੀਪਰਪਜ਼ ਕਾਮਿਆਂ ਦਾ ਪ੍ਰਬੇਸ਼ਨ ਪੀਰੀਅਡ ਦੋ ਸਾਲ ਕਰਨ ਅਤੇ ਸਮੁੱਚੇ ਮਲਟੀਪਰਪਜ਼ ਕਾਮਿਆਂ ਨੂੰ ਕੋਵਿਡ 19 ਵਿੱਚ ਕੰਮ ਕਰਨ ਬਦਲੇ ਸ਼ਪੈਸ਼ਲ ਇੰਕਰੀਮੈਂਟ ਦੇਣ ਦੀ ਮੰਗ ਨੂੰ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਿਆਂ ਕੀਤਾ ਜਾਵੇਗਾ।ਅੱਜ ਦੇ ਇਸ ਰੋਸ ਧਰਨੇ ਵਿੱਚ ਉਹ ਹੈਲਥ ਇੰਸਪੈਕਟਰ ਭੁਪਿੰਦਰ ਸਿੰਘ , ਅਵਿਨਾਸ਼ ਸ਼ਰਮਾ,, ਗੁਰਦੀਪ ਸਿੰਘ, ਗੁਰਮੁਖ ਸਿੰਘ ,ਦਿਲਬਾਗ ਸਿੰਘ ਅਮਰਬੀਰ ਸਿੰਘ ਐੱਲ ਐੱਚ ਵੀ ਸੀਤਾ ਦੇਵੀ ਅਤੇ ਐਲਐਚਵੀ ਹਰਬੀਰ ਕੌਰ ,ਚੰਚਲ ਦੇਵੀ ਚੰਦਰ ਮਹਾਜਨ ਨਵਨੀਤ ਕੌਰ ਸੁਖਵਿੰਦਰ ਕੌਰ ,ਮਲਟੀ ਪਰਪਜ਼ ਹੈਲਥ ਵਰਕਰ ਸਿਕੰਦਰ ਸਿੰਘ ਬਿਕਰਮਜੀਤ ਸਿੰਘ ਹਰਪ੍ਰੀਤ ਸਿੰਘ ਗੁਰਿੰਦਰ ਸਿੰਘ ਕੰਵਲਜੀਤ ਸਿੰਘ ਗੁਲਾਬ ਸਿੰਘ ਦਲਜੀਤ ਸਿੰਘ ਰਣਜੀਤ ਪਾਲ ਸਿੰਘ ਸ਼ਰਨਜੀਤ ਸਿੰਘ ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ

EDITOR
CANADIAN DOABA TIMES
Email: editor@doabatimes.com
Mob:. 98146-40032 whtsapp