ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮਟਿੰਗ ਮੁਲਤਵੀ

ਚੰਡੀਗੜ੍ਹ: ਪਿਛਲੇ ਦਿਨਾਂ ਵਿੱਚ ਦੇਸ਼ ਭਰ ‘ਚ ਕਾਰੋਨਾ ਮਹਾਂਮਾਰੀ ਦਾ ਪਾਸਾਰ ਵੱਡੇ ਪੱਧਰ ਉੱਤੇ ਹੋਇਆ ਹੈ। ਪੰਜਾਬ ਵਿੱਚ ਵੀ ਕਾਰੋਨਾ ਪੀੜਤਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕਾਰੋਨਾ ਕਾਰਨ ਮੌਤ ਦਰ ਵੀ ਵਧੀ ਹੈ। ਕਾਰੋਨਾ ਲਾਗ ਦੇ ਸਮਾਜਿਕ ਪੱਧਰ ਉੱਤੇ ਫੈਲਾਅ ਦੇ ਡਰ ਕਰਕੇ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਸਰਕਾਰ ਵੱਲੋਂ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਸਥਿਤੀਆਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ 6 ਜੁਲਾਈ, 2020 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਣ ਵਾਲੀ ਕਾਰਜਕਾਰਨੀ ਦੀ ਮੀਟਿੰਗ ਮੁਲਤਵੀ ਕੀਤੀ ਜਾਂਦੀ ਹੈ। ਆਉਣ ਵਾਲੇ ਦਿਨਾਂ ਵਿੱਚ ਕਾਰਜਕਾਰਨੀ ਦੀ ਔਨ-ਲਾਈਨ ਮੀਟਿੰਗ ਦੀ ਵਿਵਸਥਾ ਕੀਤੀ ਜਾਵੇਗੀ, ਜਿਸ ਦੀ ਸੂਚਨਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਮੈਂਬਰਾਂ ਨੂੰ ਸਮੇਂ ਸਿਰ ਭੇਜ ਦਿੱਤੀ ਜਾਵੇਗੀ।

Related posts

Leave a Comment