ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਭਰਤੀ ਲਈ ਮੁਫ਼ਤ ਲਿਖਤੀ ਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ
-ਆਰਮੀ ਅਗਨੀਵੀਰ, ਅਰਧ ਸੈਨਿਕ ਬਲਾਂ ਅਤੇ ਚੰਡੀਗੜ੍ਹ ਪੁਲਿਸ ਵਿਚ ਭਰਤੀ ਲਈ ਦਿੱਤੀ ਜਾ ਰਹੀ ਹੈ ਟ੍ਰੇਨਿੰਗ
ਹੁਸ਼ਿਆਰਪੁਰ 1 ਫਰਵਰੀ (CDT NEWS):
ਸੀ-ਪਾਈਟ ਕੈਂਪ ਕਪੂਰਥਲਾ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਨੌਜਵਾਨ, ਜੋ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜਲਾ (ਨੇੜੇ ਮਾਡਰਨ ਜੇਲ੍ਹ) ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ 5 ਫਰਵਰੀ ਨੂੰ ਭਰਤੀ ਦਫ਼ਤਰ ਜੈੱਡ.ਆਰ.ਓ ਜਲੰਧਰ ਦੇ ਅਫ਼ਸਰ ਨੌਜਵਾਨਾਂ ਨੂੰ ਆਰਮੀ ਅਗਨੀਵੀਰ ਦੀ ਭਰਤੀ ਸਬੰਧੀ ਜਾਗਰੂਕ ਕਰਨਗੇ। ਇਸ ਲਈ 5 ਫਰਵਰੀ 2024 ਦਿਨ ਸੋਮਵਾਰ ਨੂੰ ਵੱਧ ਤੋਂ ਵੱਧ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਚ ਹਾਜ਼ਰ ਹੋ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੋ ਨੌਜਵਾਨ ਆਰਮੀ ਅਗਨੀਵੀਰ ਵਿਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਦੀ ਆਨਲਾਈਨ ਰਜਿਸਟ੍ਰੇਸ਼ਨ 8 ਫਰਵਰੀ 2024 ਤੋਂ 21 ਮਾਰਚ 2024 ਤੱਕ ਹੋਵੇਗੀ ਅਤੇ ਅਰਧ ਸੈਨਿਕ ਬਲਾਂ (ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ, ਐਸ.ਐਸ.ਬੀ, ਏ.ਆਰ ਅਤੇ ਐਸ.ਐਸ.ਸੀ, ਚੰਡੀਗੜ੍ਹ ਪੁਲਿਸ) 75768 ਅਸਾਮੀਆਂ ਦੇ ਲਿਖਤੀ ਪੇਪਰ ਦੀ ਤਿਆਰੀ ਵੀ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਚੱਲ ਰਹੀ ਹੈ, ਇਨ੍ਹਾਂ ਪੋਸਟਾਂ ਦੀ ਤਿਆਰੀ ਦੀਆਂ ਕਲਾਸਾਂ ਮੁਫ਼ਤ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸ਼ੁਰੂ ਕਰ ਦਿੱਤੀਆਂ ਹਨ।
ਚਾਹਵਾਨ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਲਈ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527, 69002-00733 ਅਤੇ 99143-69376 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp