- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
ਅੰਮ੍ਰਿਤਸਰ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ਆਉਣਗੇ। ਉਹ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਚੋਣ ਰੈਲੀ ਅੱਜ ਸ਼ਾਮ 4 ਵਜੇ ਨੂੰ ਸੰਬੋਧਨ ਕਰਨਗੇ।
ਲੋਕ ਸਭਾ ਚੋਣਾ ਦੇ ਆਖਰੀ ਦੌਰ ਦੀ ਵੋਟਿੰਗ 1 ਜੂਨ ਨੂੰ ਹੋ ਰਹੀ ਹੈ। ਲੋਕ ਸਭਾ ਚੋਣਾ ਲਈ ਕਾਂਗਰਸ ਵਲੋਂ ਮੀਰਕੋਟ ਚੌਕ ਅੰਮ੍ਰਿਤਸਰ ਵਿਖੇ ਰੈਲੀ ਵਿਚ ਰਾਹੁਲ ਗਾਂਧੀ ਸੰਬੋਧਨ ਕਰਨਗੇ। ਇਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਕਿਹਾ ਕਿ ਇਹ ਰੈਲੀ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦੇਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਾਣਦੇ ਹਨ ਕਿ ਲੋਕਾਂ ਦੇ ਦਿਲਾਂ ਵਿਚ ਕੀ ਹੈ ਅਤੇ ਸਾਰਿਆਂ ਦਾ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਸਮਾਂ ਕੱਢ ਕੇ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਅਤੇ ਕਾਂਗਰਸ ਦਾ ਸਮਰਥਨ ਕਰਨ। ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਆਗੂ ਹਰੀਸ਼ ਚੌਧਰੀ, ਡਾ. ਰਾਜ ਕੁਮਾਰ ਵੇਰਕਾ, ਸੁਖਜਿੰਦਰ ਸਿੰਘ ਸੁੱਖ ਔਜਲਾ ਤੇ ਹੋਰ ਆਗੂ ਮੌਜੂਦ ਸਨ।
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp