ਫਰੀਦਕੋਟ:
ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਕਾਰ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਲਪੇਟ ‘ਚ ਆ ਕੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ।
ਘਟਨਾ ਫਰੀਦਕੋਟ ਦੇ ਸਾਦਿਕ ਰੋਡ ‘ਤੇ ਵਾਪਰੀ ਦੱਸੀ ਜਾ ਰਹੀ ਹੈ। ਜਦੋਂ ਬਾਈਕ ਸਵਾਰ ਨੌਜਵਾਨ ਇੱਥੋਂ ਲੰਘ ਰਿਹਾ ਸੀ ਤਾਂ ਵਿਧਾਇਕ ਦੀ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ ਫਰੀਦਕੋਟ ਦੇ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਾਇਲਟ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਇਲਟ ਗੱਡੀ ਜਦੋਂ ਵਿਧਾਇਕ ਨੂੰ ਲੈਣ ਜਾ ਰਹੀ ਸੀ ਤਾਂ ਇਹ ਹਾਦਸਾ ਵਾਪਰਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸੇਖੋਂ ਵੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਧਰਨਾ ਦਿੱਤਾ। ਲੋਕਾਂ ਵਿੱਚ ਵਿਧਾਇਕ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
