ਗੜ੍ਹਦੀਵਾਲਾ 10 ਸਤੰਬਰ (ਚੌਧਰੀ) : ਆਮ ਆਦਮੀ ਪਾਰਟੀ ਦੀਆਂ ਭ੍ਰਿਸ਼ਟਾਚਾਰ ਵਿਰੋਧੀ ਨੀਤੀਆਂ ਤੇ ਕੇਜਰੀਵਾਲ ਸਰਕਾਰ ਦੇ ਅਗਾਂਹਵਧੂ ਸੋਚ ਵਾਲੇ ਕੰਮਾਂ ਨੂੰ ਨਿਹਾਰਦੇ ਹੋਏ ਹਲਕਾ ਉੜਮੁੜ ਟਾਂਡਾ ਦੇ ਕਸਬਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਜਮਸ਼ੇਰ ਚਠਿਆਲ ਵਿਖੇ ਸਤਪਾਲ ਸਿੰਘ,ਦਿਲਪ੍ਰੀਤ ਸਿੰਘ,ਸੋਮਨਾਥ,ਮਲਕੀਤ ਸਿੰਘ, ਰਤਨ ਸਿੰਘ,ਰਾਹੁਲ ਕੁਮਾਰ,ਦਵਿੰਦਰ ਸਿੰਘ,ਸੰਸਾਰ ਸਿੰਘ ਆਦਿ ਵਲੋਂ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਣ ਦੇ ਐਲਾਨ ਕੀਤਾ ਗਿਆ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਮੀਤ ਸਿੰਘ ਔਲਖ ਵਲੋਂ ਪਾਰਟੀ ਵਿੱਚ ਸਾਮਿਲ ਹੋਏ ਨੌਜਵਾਨਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਮੀਤ ਸਿੰਘ ਔਲਖ ਨੇ ਸਾਰੇ ਪਰਿਵਾਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ ਪਰਿਵਾਰ ਕੇਜਰੀਵਾਲ ਸਰਕਾਰ ਦੇ ਦਿੱਲੀ ਵਿਖੇ ਲੋਕਾਂ ਦੇ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਹੀ ਪਾਰਟੀ ਚ ਆਏ ਹਨ ।
ਇਸ ਮੌਕੇ ਔਲਖ ਨੇ ਇਨ੍ਹਾਂ ਪਰਿਵਾਰਾਂ ਦਾ ਧੰਨਵਾਦ ਕਰਦੇ ਹੋਏ ਹੋਰਨਾਂ ਲੋਕਾਂ ਨੂੰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਕੇਜਰੀਵਾਲ ਤੇ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣਾਈ ਜਾਵੇ ਅਤੇ ਰਵਾਇਤੀ ਪਾਰਟੀਆਂ ਜੋ ਕਿ ਭ੍ਰਿਸ਼ਟਾਚਾਰ ਵਿੱਚ ਡੁੱਬ ਚੁੱਕੀਆਂ ਹਨ ਨੂੰ ਚੱਲਦਾ ਕੀਤਾ ਜਾ ਸਕੇ ।ਇਸ ਮੌਕੇ ਰਮੇਸ਼ ਮਸਤੀਵਾਲ ਸਮੇਤ ਪਿੰਡ ਵਾਸੀ ਹਾਜ਼ਰ ਸਨ।
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ

EDITOR
CANADIAN DOABA TIMES
Email: editor@doabatimes.com
Mob:. 98146-40032 whtsapp