ਅੰਮ੍ਰਿਤਸਰ :
ਅੰਮ੍ਰਿਤਸਰ – ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ਼ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਐਸ.ਏ.ਡੀ.) ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਪ੍ਰਤੀਨਿਧੀ ਬੈਠਕ ਦੌਰਾਨ ਪੰਜ ਮੈਂਬਰੀ ਕਮੇਟੀ ਵੱਲੋਂ ਉਹਨਾਂ ਨੂੰ ਸਰਵਸੰਮਤੀ ਨਾਲ਼ ਪਾਰਟੀ ਪ੍ਰਧਾਨ ਚੁਣਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਪ੍ਰਧਾਨ ਲਈ ਬਾਬਾ ਸਰਬਜੀਤ ਸਿੰਘ ਬੇਦੀ ਨੇ ਪੇਸ਼ ਕੀਤਾ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੰਗੋਵਾਲ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਸਹਿਮਤੀ ਦਿੱਤੀ।
ਇਸ ਦੇ ਨਾਲ਼ ਹੀ, ਪੰਜ ਮੈਂਬਰੀ ਭਰਤੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਨੂੰ ਸਰਬਸੰਮਤੀ ਨਾਲ਼ ਅਕਾਲੀ ਦਲ ਦੀ ਪੰਥਕ ਪਰਿਸ਼ਦ ਦੀ ਪ੍ਰਧਾਨ ਚੁਣਿਆ ਗਿਆ। ਮੌਜੂਦ ਪ੍ਰਤੀਨਿਧੀਆਂ ਨੇ ਜੈਕਾਰਿਆਂ ਦੇ ਨਾਲ਼ ਇਹਨਾਂ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ।
ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ:
ਅੱਜ ਦੀਆਂ ਚੋਣਾਂ ਨਾਲ਼ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੀ ਪੰਥਕ ਸਿਆਸਤ ਵਿੱਚ ਵੱਡਾ ਫੇਰਬਦਲ ਆਇਆ ਹੈ ਅਤੇ ਸ਼੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ (ਐਸ.ਏ.ਡੀ.) ਦੋ ਫਾੜ ਹੋ ਗਈ ਹੈ। ਸਰੋਤਾਂ ਅਨੁਸਾਰ, ਨਵੀਂ ਪਾਰਟੀ ਦੀ ਕਮਾਨ ਗਿਆਨੀ ਹਰਪ੍ਰੀਤ ਸਿੰਘ ਦੇ ਹੱਥਾਂ ਵਿੱਚ ਜਾਣ ਨਾਲ਼ ਸੁਖਬੀਰ ਸਿੰਘ ਬਾਦਲ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਵੀਂ ਪਾਰਟੀ ਐਸ.ਏ.ਡੀ. ਦੇ ਸੰਵਿਧਾਨ ਨੂੰ ਅਪਣਾਉਂਦੇ ਹੋਏ ਚੋਣ ਕਮਿਸ਼ਨ ਸਾਹਮਣੇ ਆਪਣੇ ਆਪ ਨੂੰ ਅਸਲੀ ਅਕਾਲੀ ਦਲ ਦੇ ਤੌਰ ’ਤੇ ਪੇਸ਼ ਕਰੇਗੀ, ਜਿਸ ਨਾਲ਼ ਸੁਖਬੀਰ ਬਾਦਲ ਦੀ ਅਗਵਾਈ ਵਾਲ਼ੀ ਪਾਰਟੀ ਨੂੰ ਸਿੱਧੀ ਚੁਣੌਤੀ ਮਿਲੇਗੀ।
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow

EDITOR
CANADIAN DOABA TIMES
Email: editor@doabatimes.com
Mob:. 98146-40032 whtsapp








