ਨਵੀਂ ਦਿੱਲੀ (ਕੈਨੇਡੀਅਨ ਦੋਆਬਾ ਟਾਇਮਸ ) : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਮਨਮੋਹਨ ਸਿੰਘ ਨੇ ਏਮਜ਼ ਦੇ ਐਮਰਜੈਂਸੀ ਵਿਭਾਗ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।
ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਗਈ ਹੈ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਰਾਸ਼ਟਰਪਤੀ ਭਵਨ ‘ਚ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਸਕਾਰ ਸ਼ਨਿਚਰਵਾਰ ਨੂੰ ਹੋਵੇਗਾ।
- ਟੀਬੀ ਮੁਕਤ ਭਾਰਤ ਮੁਹਿੰਮ ਦੇ ਤਹਿਤ ਬੱਚਿਆਂ ਦੀ ਟੀਬੀ ਟੈਸਟਿੰਗ ਅਤੇ ਇਲਾਜ ਲਈ ਹਿੱਸੇਦਾਰਾਂ ਨਾਲ ਇੱਕ ਜ਼ਿਲ੍ਹਾ ਸਿਖਲਾਈ ਪ੍ਰੋਗਰਾਮ ਆਯੋਜਿਤ
- ਡਿਪਟੀ ਕਮਿਸ਼ਨਰ ਨੇ ਮਿਸ਼ਨ ਅੰਮ੍ਰਿਤ ਸਰੋਵਰ ਤਹਿਤ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ
- ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ
- ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ
- ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ
- ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp