ਪੰਜਾਬ ਸਿੱਖਿਆ ਕ੍ਰਾਂਤੀ
ਵਿਧਾਇਕ ਇਸ਼ਾਂਕ ਕੁਮਾਰ ਨੇ ਸਕੂਲਾਂ ‘ਚ 34 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕੀਤੀ ਕਾਇਆਕਲਪ
ਚੱਬੇਵਾਲ/ਹੁਸ਼ਿਆਰਪੁਰ, 15 ਅਪ੍ਰੈਲ (CDT NEWS) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਇਸ਼ਾਂਕ ਕੁਮਾਰ ਨੇ ਅੱਜ ਸਕੂਲਾਂ ਵਿਚ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਹੈ ਜਿਸ ਨਾਲ ਸਕੂਲਾਂ ਦਾ ਹਰ ਪੱਖੋਂ ਪੱਧਰ ਬਹੁਤ ਬਿਹਤਰ ਹੋਇਆ ਹੈ।
ਪਿੰਡ ਮਰਨਾਈਆ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 2.44 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦਿਵਾਰੀ, ਪਿੰਡ ਪੰਡੋਰੀ ਬੀਬੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 6 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ ਅਤੇ ਚਾਰਦਿਵਾਰੀ ਦੇ ਉਦਘਾਟਨ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਹਲਕਾ ਚੱਬੇਵਾਲ ਦੇ ਕਿਸੇ ਵੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੀਆਂ ਲਗਾਤਾਰ ਭਰਤੀਆਂ ਸਦਕਾ ਸਕੂਲਾਂ ਵਿਚ ਲੋੜੀਂਦੇ ਅਧਿਆਪਕ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਵਿਚ ਅਧਿਆਪਕਾਂ ਦੀ ਘਾਟ ਦਾ ਮਸਲਾ ਉਨ੍ਹਾਂ ਨੇ ਵਿਧਾਨ ਸਭਾ ਵਿਚ ਉਠਾਇਆ ਸੀ ਅਤੇ ਜ਼ਿਲ੍ਹੇ ਵਿਚ 700 ਦੇ ਕਰੀਬ ਅਧਿਆਪਕ ਭੇਜੇ ਗਏ ਹਨ।
ਸਰਕਾਰੀ ਹਾਈ ਸਕੂਲ ਪਿੰਡ ਪੰਡੋਰੀ ਬੀਬੀ ਵਿਖੇ 13.50 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਸਾਇੰਸ ਲੈਬ ਅਤੇ ਕਮਰਿਆਂ ਦੇ ਉਦਘਾਟਨ ਉਪਰੰਤ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਸਹੂਲਤ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ।ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਦੇ ਪ੍ਰਾਇਮਰੀ ਸਕੂਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮ ਲੋਕਅਰਪਣ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਨਾਲੋਂ ਸਿੱਖਿਆ ਦੇ ਬਜਟ ਵਿਚ 12 ਫੀਸਦੀ ਦਾ ਵਾਧਾ ਕੀਤਾ ਹੈ ਜੋ ਕਿ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋਵੇਗਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਪਿੰਡਾਂ ਦੇ ਮੋਹਤਬਰ, ਸਕੂਲਾਂ ਦਾ ਸਟਾਫ ਅਤੇ ਵਿਦਿਆਰਥੀ ਵੀ ਮੌਜੂਦ ਸਨ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
