ਵੱਡੀ ਖ਼ਬਰ : ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਖ਼ੁਲਾਸਾ ? ਕਿਵੇਂ ਸੁਖਬੀਰ ਬਾਦਲ ਨੇ ਆਪਣੀ ਪਤਨੀ, ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਵੇਚ ਦਿੱਤੀ ਪੰਜਾਬ ਦੀ ਖੇਤੀ

ਆਮ ਆਦਮੀ ਪਾਰਟੀ ਨੇ ਅਕਾਲੀ ਭਾਜਪਾ ਗਠਜੋਡ਼ ਦੀ ਕੁਰਸੀ ਬਚਾਓ ਲੋਕ ਮਾਰੂ ਰਾਜਨੀਤੀ ਖਿਲਾਫ ਆਵਾਜ਼ ਬੁਲੰਦ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ
ਗਡ਼੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਡ਼੍ਹਤੀਆਂ ਦੇ ਹੱਕ ‘ਚ ਖਡ਼ਦਿਆਂ ਆਮ ਆਦਮੀ ਪਾਰਟੀ (ਆਪ) ਹਲਕਾ ਗਡ਼੍ਹਸ਼ੰਕਰ  ਦੀ ਟੀਮ ਨੇ ਲੌਕਡਾਊਨ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਐਸ ਡੀ ਐਮ ਦਫਤਰ ਗਡ਼੍ਹਸ਼ੰਕਰ ਵਿਖੇ ਰੋਸ ਪ੍ਰਦਰਸ਼ਨ ਕਰਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ।

ਆਮ ਆਦਮੀ ਪਾਰਟੀ ਹਲਕਾ ਗਡ਼੍ਹਸ਼ੰਕਰ ਦੇ ਐਨ ਆਰ ਆਈ ਵਿੰਗ ਦੇ ਪ੍ਰਧਾਨ ਵਿਧਾਇਕ ਜੈ ਕ੍ਰਿਸ਼ਨ ਸਿੰਘ  ਰੋੜੀ ਦੁਆਰਾ ਜਾਰੀ ਬਿਆਨ ਰਾਹੀਂ ਦੱਸਿਆ ਗਿਆ ਕੀ ਕਿਵੇਂ ਸੁਖਬੀਰ ਬਾਦਲ ਨੇ ਆਪਣੀ ਪਤਨੀ, ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਖੇਤੀ ਵੇਚ ਦਿੱਤੀ। ਇਹ ਖ਼ੁਲਾਸਾ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਹੋਇਆ, ਕਿਉਂਕਿ ਸਰਕਾਰ ਦੀ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕ ਜੁੱਟ ਹੋ ਕੇ ਇਨ੍ਹਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ, ਜਦੋਂ ਕਿ ਸੁਖਬੀਰ ਬਾਦਲ ਇਸ ਦੇ ਵਿਰੋਧ ਵਿਚ ਸਨ। ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਇਹ ਹੁਣ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ
ਪੰਜਾਬ ਵਿਰੋਧੀ ਹੈ।

ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੰਜਾਬ ਵਿਰੋਧੀ ਫੈਸਲੇ ਵਿਰੁੱਧ ‘ਆਪ’ ਵੱਲੋਂ ਉਨ੍ਹਾਂ ਦੋਵਾਂ ਦਾ ਪੁਤਲਾ ਫੂਕਿਆ ਗਿਆ।ਜਿਲ੍ਹਾਂ ਯੂਥ ਪ੍ਰਧਾਨ ਡਾਕਟਰ ਹਰਮਿੰਦਰ ਸਿੰਘ ਬਖਸ਼ੀ ਨੇ ਮੰਤਰੀ ਹਰਸਿਮਰਤ ਕੌਰ ਤੇ ਵੀ ਸਵਾਲ ਖਡ਼ੇ ਕੀਤੇ, ਕਿਉਂਕਿ ਉਹ ਮੰਤਰੀ ਮੰਡਲ ਦੀ ਉਸ ਮੀਟਿੰਗ ਵਿਚ ਮੌਜੂਦ ਸਨ ਜਿਸ ਵਿਚ ਇਹ ਆਰਡੀਨੈਂਸ ਪਾਸ ਕੀਤੇ ਗਏ ਅਤੇ ਉਹ ਅਜਿਹੇ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਹੱਕ ਵਿਚ ਵੀ ਸਨ। ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇਸਮੇਂ ਵਿੱਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ। ਸ਼੍ਰੀ ਸੋਮ ਨਾਥ ਬੰਗਡ਼, ਗੁਰਦਿਆਲ ਸਿੰਘ ਭਨੋਟ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਆਪਣਾ ਸਟੈਂਡ ਸਪਸ਼ਟ ਕਰੇ ਅਤੇ
ਦੱਸੇ ਕਿ ਕੇਂਦਰ ਸਰਕਾਰ ਨੇ ਕਿਹਡ਼ੀ ਐਮਰਜੈਂਸੀ ਕਰ ਕੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ। ਕਿਸਾਨ ਆਗੂ ਸ਼੍ਰੀ ਹਰਿੰਦਰ ਸਿੰਘ ਮਾਨ ਤੇ ਰਾਵੈਲ ਸਿੰਘ ਸੋਢੀ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਡ਼ਤੀਆਂ ਸਮੇਤ ਖੇਤੀਬਾਡ਼ੀ ‘ਤੇ ਨਿਰਭਰ ਸਾਰੇ ਵਰਗਾਂ ਨਾਲ ਇੱਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇਮੰਡੀਆਂ ‘ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ। ਮਾਸਟਰ ਰਣਜੀਤ ਸਿੰਘ ਬਿੰਜੋ ਨੇ ਕਿਹਾ ਕਿ ਇਨ੍ਹਾਂ ਮੋਦੀ ਸਰਕਾਰ ਦੇ ਘਾਤਕ ਆਰਡੀਨੈਂਸਾਂ ਰਾਹੀਂ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ ‘ਚ ‘ਐਂਟਰੀ‘ ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ
ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ। ਜਦ ਕਿ ਆਡ਼ਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾਡ਼ੀ ਖੇਤਰ ‘ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੇ ਆਰਡੀਨੈਂਸਾਂ ਖ਼ਿਲਾਫ਼ ਆਉਂਦੇ ਸੈਸ਼ਨ ਵਿੱਚ ਆਮਆਦਮੀ ਪਾਰਟੀ ‘‘ਪ੍ਰਾਈਵੇਟ ਮੈਂਬਰ ਬਿੱਲ’’ ਲਿਆਏਗੀ, ਜੇਕਰ ਸੁਖਬੀਰ ਬਾਦਲ ਕਿਸਾਨਹਿਤੈਸ਼ੀ ਹਨ ਤਾਂ ਉਸ ਬਿੱਲ ਦੀ ਸਪੋਰਟ ਕਰਨ। ਇਸ ਮੌਕੇ ਆਪ ਕਮਾਂਡਰ ਬਲਵੀਰ ਸਿੰਘਬਿੱਲਾ, ਪਰਮਿੰਦਰ ਸਿੰਘ ਮਾਹਲਪੁਰੀ, ਮਨਪ੍ਰੀਤ ਸਿੰਘ ਰੋਕੀ ਭਲਵਾਨ,.ਰਾਓ ਕੈਂਡੋਵਾਲ,ਸੰਜੀਵ ਸਿੰਘ ,ਗੁਰਮੁਖ ਸਿੰਘ ਗੋਗੋ, ਪਰਮਜੀਤ ਸਿੰਘ ਬਾਰਪੁਰ, ਜ਼ੋਰਾਵਰ ਸਿੰਘ ਆਦਿ ਹਾਜ਼ਰ ਸਨ.

Related posts

Leave a Comment