ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ
ਵਿਧਾਇਕ ਨੇ 2 ਸਕੂਲਾਂ ‘ਚ ਹੋਏ 12 ਲੱਖ ਰੁਪਏ ਦੇ ਵਿਕਾਸ ਕਾਰਜ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 22 ਅਪ੍ਰੈਲ CDT NEWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਕੂਲਾਂ ਵਿੱਚ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਇੱਕ ਨਵਾਂ ਮਾਹੌਲ ਸਿਰਜਿਆ ਹੈ।
ਵਿਧਾਇਕ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਧੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਵਿੱਚ ਚਾਰਦੀਵਾਰੀ ਦੇ ਕੰਮ, ਨਵੇਂ ਬਣੇ ਕਲਾਸਰੂਮਾ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਪੂਰੀ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਦੂਜੇ ਰਾਜਾਂ ਲਈ ਵੀ ਇੱਕ ਮਿਸਾਲ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਬਜਟ ਵਿੱਚ 12 ਫੀਸਦੀ ਵਾਧਾ ਕੀਤਾ ਹੈ, ਜਿਸ ਨਾਲ ਸਕੂਲਾਂ ਦੇ ਸਰਵਪੱਖੀ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਲਿਆ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਬਿਹਤਰ ਬੁਨਿਆਦੀ ਢਾਂਚੇ ਦੀ ਸਥਾਪਨਾ ਕਾਰਨ ਸਰਕਾਰੀ ਸਕੂਲਾਂ ਦੇ ਪੱਧਰ ਵਿੱਚ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਖੇਤਰ ਵੱਲ ਦਿੱਤੇ ਗਏ ਵਿਸ਼ੇਸ਼ ਧਿਆਨ ਕਾਰਨ ਬਜਟ ਵਿੱਚ ਕਰੀਬ 18,000 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਬਲਵਿੰਦਰ ਬਿੰਦੀ, ਕੌਂਸਲਰ ਜਤਿੰਦਰ ਕੌਰ ਪਿੰਕੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ , ਰਾਕੇਸ਼ ਕੁਮਾਰ, ਪ੍ਰਿੰਸੀਪਲ ਤ੍ਰਿਲੋਚਨ ਸਿੰਘ, ਅਮਰਜੀਤ ਸਿੰਘ , ਚੰਦਰ ਪ੍ਰਕਾਸ਼ ਸੈਣੀ, ਬੀ.ਐਨ.ਓ ਜਗਤਾਰ ਸਿੰਘ, ਸੰਤੋਸ਼ ਸੈਣੀ, ਕੰਚਨ ਦਿਓਲ, ਚੰਦਨ ਲੱਕੀ, ਗੁਰਮੇਲ ਸਿੰਘ, ਪ੍ਰਿਤਪਾਲ, ਅਮਰਜੋਤ ਤੋਂ ਇਲਾਵਾ ਪਿੰਡ ਦੀਆਂ ਪੰਚਾਇਤਾਂ ਵੀ ਮੌਜੂਦ ਸਨ।
- Inspired by Bhagat Singh, Punjab’s Youth Will Now Become the Torchbearers of Change : CM Bhagwant Mann
- Kejriwal Announces Sports club in every village of Punjab
- #DC_HOSHIARPUR : ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
- #sdm.hoshiarpur/dpr.hsp/cdt.news : 26 ਅਪ੍ਰੈਲ ਤੋਂ 5 ਮਈ ਮਈ ਤੱਕ ਕੋਈ ਵੀ ਵਾਹਨ ਤਹਿਸੀਲ ਕੰਪਲੈਕਸ ਦੇ ਅੰਦਰ ਨਹੀਂ ਜਾਵੇਗਾ
- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਖਤ ਨਿਰਦੇਸ਼ ਜਾਰੀ,
- ਪਹਿਲਗਾਮ ‘ਚ ਅੱਤਵਾਦੀ ਘਟਨਾ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਹੋਇਆ ਹਮਲਾ : ਕਰਮਜੀਤ ਕੌਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp