ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਲਾਜਵੰਤੀ ਸਟੇਡੀਅਮ ‘ਚ ਕੀਤੀ ਸਮੀਖਿਆ, ਲੋਕਾਂ ਲਈ ਹੋਵੇਗਾ ਖੁੱਲ੍ਹਾ ਪ੍ਰਵੇਸ਼
ਪਹਿਲੇ ਦਿਨ ਅਲਾਪ ਸਿਕੰਦਰ, 25 ਨੂੰ ਕੰਵਰ ਗਰੇਵਾਲ ਬੰਨਣਗੇ ਸਮਾਂ
ਨਾਈਟ ਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਜੰਗਲ ਸਫਾਰੀ ਰਹੇਗੀ ਖਿੱਚ ਦਾ ਕੇਂਦਰ
ਲਾਜਵੰਤੀ ਸਪੋਰਟਸ ਸਟੇਡੀਅਮ ’ਚ 100 ਦੇ ਕਰੀਬ ਵੱਖ-ਵੱਖ ਚੀਜਾਂ ਦੀ ਪੇਸ਼ਕਾਰੀ ਲਈ ਲੱਗਣਗੇ ਸਟਾਲ
ਹੁਸ਼ਿਆਰਪੁਰ, 19 ਫਰਵਰੀ : ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵਲੋਂ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਨੂੰ ਦਿੱਤੇ ਜਾਂ ਰਹੇ ਅੰਤਮ ਰੂਪ ਦੀ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਬੰਧਤ ਅਧਿਕਾਰੀਆਂ ਸਮੇਤ ਸਟੇਡੀਅਮ ਵਿਖੇ ਸਮੀਖਿਆ ਕੀਤੀ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਪ੍ਰਵੇਸ਼ ਰਹੇਗਾ ਅਤੇ ਸਟੇਡੀਅਮ ਵਿਖੇ ਵੱਖ-ਵੱਖ ਚੀਜਾਂ, ਕਲਾਕ੍ਰਿਤੀਆਂ ਅਤੇ ਸਾਜੋ-ਸਾਮਾਨ ਦੀ ਪੇਸ਼ਕਾਰੀ ਕਰਦਟ 100 ਦੇ ਕਰੀਬ ਸਟਾਲ ਲੱਗਣਗੇ । ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ 25 ਫਰਵਰੀ ਨੂੰ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਰੰਗ ਬੰਨਣਗੇ। ਪੰਜ ਦਿਨਾਂ ਨੇਚਰ ਫੈਸਟ ਦੀ ਸੁਰੂਆਤ ਲ21 ਫਰਵਰੀ ਨੂੰ ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਫੈਸ ਦੀ ਸ਼ੁਰੂਆਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਫੈਸਟ ਦੀ ਰੌਣਕ ਵਧਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਲਈ ਇਹ ਫੈਸਟ ਬਹੁਤ ਹੀ ਮਨੋਰੰਜਕ ਰਹੇਗਾ । ਉਨ੍ਹਾਂ ਦੱਸਿਆ ਕਿ ਸੋਲਿਸ ਅਤੇ ਥਰੋਲੀ ਵਿਖੇ ਨਾਈਟ ਕੈਂਪਿੰਗ ਅਤੇ ਲਾਜਵੰਤੀ ਸਟੇਡੀਅਮ ਵਿਖੇ ਸਾਈਕਲੋਥੋਨ ਤੋਂ ਇਲਾਵਾ ਵਨ ਚੇਤਨਾਪਾਰਕ ਵਿਖੇ ਕਿਡਜ਼ ਕਾਰਨੀਵਾਲ ਹੋਵੇਗਾ। ਇਸੇ ਤਰ੍ਹਾਂ ਲ 23 ਫਰਵਰੀ ਨੂੰ ਸਟੇਡੀਅਮ ਵਿਖੇ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੂਕਾਨੇਟ ਵਿਖੇ ਆਫ਼ ਰੋਡਿੰਗਹੋਵੇਗੀ, ਜਿਸ ਵਿੱਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਨੇਚਰ ਰੀਟ੍ਰੀਟ, ਚੌਹਾਲਵਿਖੇ ਲੋਕ ਬੂਟਿੰਗ ਅਤੇ ਜੰਗਲ ਸਫਾਰੀ ਦਾ ਆਨੰਦ ਮਾਨਣਗੇ। ਇਸੇ ਤਰ੍ਹਾਂ 25 ਫਰਵਰੀ ਦੀ ਸ਼ਾਮ ਨੂੰ ਗਾਇਕ ਕੰਵਰ ਗਰੇਵਾਲ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ ਜਿਸ ਉਪਰੰਤ ਨੇਚਰ ਫੈਸਟ ਦੀ ਸਮਾਪਤੀ ਹੋਵੇਗੀ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp










