ਸਰਕਾਰੀ ਹਸਪਤਾਲਾਂ ਵਿਚ ਕੁਸ਼ਟ ਰੋਗ ਦਾ ਮੁਫ਼ਤ ਇਲਾਜ਼ ਕੀਤਾ ਜਾਂਦਾ ਹੈ : ਜ਼ਿਲਾ ਲੈਪਰੋਸੀ ਅਫ਼ਸਰ ਡਾ ਰੋਬਿਨ
ਹੁਸ਼ਿਆਰਪੁਰ 30 ਜਨਵਰੀ 2025 (CDT NEWS )
ਵਿਸ਼ਵ ਲੇਪਰੋਸੀ ਡੇਅ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਕੁਸ਼ਟ ਰੋਗ ਦੀ ਜਾਗਰੂਕਤਾ ਪ੍ਰਤੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦਿਨ ‘ਤੇ ਪਹਿਲਾਂ ਅੱਜ ਸਵੇਰੇ ਸੀਨੀਅਰ ਮੈਡੀਕਲ ਅਫ਼ਸਰ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਹੁਸ਼ਿਆਰਪੁਰ ਡਾ ਸਵਾਤੀ ਸ਼ੀਂਹਮਾਰ ਦੀ ਯੋਗ ਅਗਵਾਈ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ ਕੁਲਦੀਪ ਸਿੰਘ, ਚਮੜੀ ਰੋਗ ਮਾਹਿਰ ਡਾ ਸੋਰਵ ਸ਼ਰਮਾ ਅਤੇ ਜਿਲਾ ਲੈਪਰੋਸੀ ਕੰਟਰੋਲ ਅਫਸਰ ਡਾ ਰੋਬਿਨ ਨੇ ਹਸਪਤਾਲ ਸਟਾਫ ਨੂੰ ਲੇਪ੍ਰੋਸੀ ਰੋਗ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਪ੍ਰਤੀਬੱਧਤਾ ਦੀ ਸਹੁੰ ਚੁਕਾਈ।
ਉਪਰੰਤ ਜਿਲਾ ਲੈਪਰੋਸੀ ਕੰਟਰੋਲ ਅਫਸਰ ਡਾ ਰੋਬਿਨ ਵੱਲੋਂ ਹੁਸ਼ਿਆਰਪੁਰ ਦੇ ਕੁਸ਼ਟ ਆਸ਼ਰਮ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁਸ਼ਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ ਰੋਬਿਨ ਨੇ ਦੱਸਿਆ ਕਿ ਕੁਸ਼ਟ ਰੋਗ ਦਾ ਇਲਾਜ ਪੂਰੀ ਤਰ੍ਹਾਂ ਨਾਲ ਸੰਭਵ ਹੈ। ਕੁਸ਼ਟ ਰੋਗ ਦੀ ਬਿਮਾਰੀ ਮਾਈਕਰੋ ਬੈਕਟੀਰਅਮ ਲੈਪਰੇ ਦੁਆਰਾ ਫੈਲਦੀ ਹੈ। ਜ਼ਿਕਰਯੋਗ ਹੈ ਕਿ ਲੋਕਾਂ ਵਿੱਚ ਗਲਤ ਧਾਰਣਾ ਹੈ ਕਿ ਕੁਸ਼ਟ ਰੋਗ ਪਾਪਾਂ ਦਾ ਫਲ ਹੈ ਪਰ ਇਹ ਪਾਪ ਨਹੀਂ ਇਕ ਛੂਤ ਦੀ ਬੀਮਾਰੀ ਹੈ ਜੋ ਕਿ ਡਰੋਪਲੈਟ ਇਨਫੈਕਸ਼ਨ ਦੁਆਰਾ ਖੰਗਣ ਜਾਂ ਛਿੱਕਣ ਨਾਲ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਲਗਦੀ ਹੈ ਅਤੇ ਕਿਸੇ ਵੀ ਉਮਰ ਵਿੱਚ ਹੋ ਸਕਦੀ ਹੈ। ਸਾਨੂੰ ਕਿਸੇ ਵੀ ਕੁਸ਼ਟ ਰੋਗ ਤੋਂ ਪੀੜਤ ਵਿਅਕਤੀ ਨਾਲ ਭੇਦਭਾਵ ਨਹੀਂ ਕਰਨਾ ਚਾਹੀਦਾ, ਬਲਕਿ ਉਸਦੀ ਹਰ ਤਰ੍ਹਾਂ ਨਾਲ ਮਦਦ ਕਰਨੀ ਚਾਹੀਦੀ ਹੈ।
ਉਹਨਾਂ ਕੁਸ਼ਟ ਰੋਗ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਮੜੀ ਦੇ ਉੱਪਰ ਹਲਕੇ ਪੀਲੇ ਤਾਂਬੇ ਰੰਗ ਦੇ ਜਾਂ ਲਾਲ ਰੰਗ ਦੇ ਸੁੰਨ ਨਿਸ਼ਾਨ ਕੁਸ਼ਟ ਰੋਗ ਦੀ ਨਿਸ਼ਾਨੀ ਹੁੰਦੀ ਹੈ। ਸੁੰਨਾਪਨ ਚਮੜੀ ਦੇ ਹੇਠਾਂ ਦੀਆਂ ਨਸਾਂ ਦੀ ਖਰਾਬੀ ਕਾਰਨ ਹੁੰਦਾ ਹੈ। ਇਸ ਬੀਮਾਰੀ ਕਾਰਨ ਨਸਾਂ ਮੋਟੀਆਂ ਅਤੇ ਸਖਤ ਹੋ ਜਾਂਦੀਆਂ ਹਨ। ਕੁਸ਼ਟ ਰੋਗ ਤੋਂ ਪ੍ਰਭਾਵਿਤ ਹਿੱਸੇ ‘ਤੇ ਮਰੀਜ਼ ਨੂੰ ਠੰਡੇ ਤੱਤੇ ਅਤੇ ਕਿਸੇ ਵੀ ਤਰ੍ਹਾਂ ਦੀ ਸੱਟ ਦਾ ਪਤਾ ਨਹੀਂ ਲੱਗਦਾ। ਮਾਸਪੇਸ਼ੀਆਂ ਕੰਮ ਕਰਨਾ ਬੰਦ ਕਰ ਦਿੰਦੀਆਂ ਹਨ ਜਿਸ ਕਾਰਣ ਸਰੀਰ ਦੇ ਅੰਗ ਮੁੜ ਜਾਂਦੇ ਹਨ ਤੇ ਸੁੰਨੇਪਣ ਕਾਰਣ ਕਈ ਵਾਰ ਇਹ ਅੰਗ ਸੱਟ ਲੱਗਣ ਤੇ ਸਰੀਰ ਤੋਂ ਝੜ ਜਾਂਦੇ ਹਨ।
ਪਰ ਇਸ ਬੀਮਾਰੀ ਦਾ ਇਲਾਜ਼ ਸੰਭਵ ਹੈ ਤੇ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਬਹੁ ਔਸ਼ਧੀ ਇਲਾਜ ਭਾਵ ਐਮ.ਡੀ.ਟੀ. ਕੁਸ਼ਟ ਰੌਗ ਦਾ 100 ਫੀਸਦੀ ਇਲਾਜ਼ ਹੈ। ਦਾਗਾਂ ਦੀ ਗਿਣਤੀ ਦੇ ਆਧਾਰ ਤੇ ਕੁਸ਼ਟ ਰੋਗ ਨੂੰ ਘੱਟ ਜਿਰਮੀ ਜਾਂ ਬਹੁ ਜਿਰਮੀ ਕੁਸ਼ਟ ਰੋਗ ਵਿੱਚ ਵੰਡਿਆ ਜਾਂਦਾ ਹੈ। ਉਹਨਾਂ ਕਿਹਾ ਕਿ ਕੁਸ਼ਟ ਰੋਗ ਦੀ ਵੱਡੀ ਲਾਹਣਤ ਸਰੀਰ ਦੀ ਕਰੂਪਤਾ ਜਾਂ ਅੰਗਹੀਣਤਾ ਹੈ। ਅੰਗਹੀਣਤਾ ਤੋਂ ਬੱਚਣ ਲਈ ਸ਼ਰੀਰ ਤੇ ਤੇਲ ਤੇ ਪਾਣੀ ਦੀ ਮਾਲਿਸ਼ ਚਮੜੀ ਨੂੰ ਖੁਸ਼ਕ ਹੋਣ ਤੋਂ ਬਚਾਉਦੀ ਹੈ। ਹੱਥਾਂ ਤੇ ਪੈਰਾਂ ਨੂੰ ਅੱਧੇ ਘੰਟੇ ਲਈ ਪਾਣੀ ਵਿੱਚ ਡੋਬ ਕੇ ਰੱਖਣਾ ਚਾਹੀਦਾ ਹੈ। ਕਮਜੋਰ ਪਏ ਹਿੱਸੇ ਦੀਆਂ ਰੋਜ਼ਾਨਾ ਦੱਸੀਆਂ ਗਈਆਂ ਸੁਪੋਰਟਿਵ ਐਕਸਰਸਾਈਜ਼ ਕਰਨੀਆਂ ਚਾਹੀਦੀਆਂ ਹਨ।
ਜੇਕਰ ਕਿਸੇ ਵੀ ਮਰੀਜ਼ ਦੀ ਚਮੜੀ ਉੱਪਰ ਇਸ ਤਰ੍ਹਾਂ ਦਾ ਨਿਸ਼ਾਨ ਦਿਖਾਈ ਦੇਵੇ ਜੋ ਸੁੰਨ ਹੋਵੇ ਅਤੇ ਠੀਕ ਨਾ ਹੋ ਰਿਹਾ ਹੋਵੇ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਇਸਦੀ ਜਾਂਚ ਕਰਵਾਉਣੀ ਚਾਹੀਦੀ ਹੈ।
ਕੈਂਪ ਦੌਰਾਨ ਉਥੋਂ ਦੇ ਬਾਸ਼ਿੰਦਿਆਂ ਨੂੰ ਐਮਸੀਆਰ ਸ਼ੂਜ਼, ਸੈਲਫ ਕੇਅਰ ਕਿੱਟਸ ਅਤੇ ਮੈਡੀਸਿਨ ਵੀ ਵੰਡੀਆਂ ਗਈਆਂ।
Posted By: Jagmohan Singh
1000
News
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ
- Gas tanker catches fire in Mandiala, MP Dr. Raj expressed sorrow
- ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
- ਹੁਸ਼ਿਆਰਪੁਰ ‘ਚ LPG ਟੈਂਕਰ ਵਿਸਫੋਟ, ਕਈ ਘਰ-ਦੁਕਾਨਾਂ ਜਲੀਆਂ, 2 ਦੀ ਮੌਤ, 50 ਤੋਂ ਵੱਧ ਝੁਲਸੇ
- ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

EDITOR
CANADIAN DOABA TIMES
Email: editor@doabatimes.com
Mob:. 98146-40032 whtsapp