ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਇਮਾਨਦਾਰੀ ਨਾਲ ਡਿਊਟੀ ਨਿਭਾ ਰਹੇ ਕੋਰੋਨਾ ਯੋਧਿਆਂ ਨੂੰ ਕੀਤਾ ਸਨਮਾਨਿਤ

ਦੀਨਾਨਗਰ 28 ਜੂਨ ( ਬਲਵਿੰਦਰ ਸਿੰਘ ਬਿੱਲਾ ) : ਦੀਨਾਨਗਰ ਪੀਐਸਸੀ ਰਣਜੀਤ ਬਾਗ ਵਿਖੇ ਇੱਕ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਕੋਰਨੋ ਵਾਇਰਸ ਦੇ ਮੱਦੇਨਜ਼ਰ ਪੂਰੀ ਇਮਾਨਦਾਰੀ ਅਤੇ ਸਖਤ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਯੋਧਿਆਂ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ।ਸਿਵਲ ਸਰਜਨ ਡਾ: ਕਿਸ਼ਨ ਚੰਦ ਅਤੇ ਐਸਐਮਓ ਡਾ. ਮੀਨਾ ਮਹਾਜਨ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿੱਚ ਪੰਜਾਬ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਉਨ੍ਹਾਂ ਕਿਹਾ ਕਿ ਸਾਰੇ ਇਸ ਸੰਕਟ ਦੇ ਸਮੇਂ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਇਸ ਲਈ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਇਸ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੀਏ. ਇਸ ਦੌਰਾਨ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕੋਰੋਨਾ ਦੇ ਯੋਧਿਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਿਵਲ ਸਰਜਨ ਨੇ ਡਾ: ਕਿਸ਼ਨਚੰਦ ਅਤੇ ਉਨ੍ਹਾਂ ਦੇ ਸਮੂਹ ਸਟਾਫ ਨੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦਾ ਧੰਨਵਾਦ ਕੀਤਾ। ਇਸ ਮੌਕੇ ਡਾ: ਰੋਮੀ ਰਾਜਾ, ਡਾ: ਕੁਲਬੀਰ ਕੌਰ, ਡਾ ਰੁਪਿੰਦਰ ਕੌਰ, ਪਰਮਿੰਦਰ ਸਿੰਘ, ਡਾ ਵਰਿੰਦਰ ਕੁਮਾਰ, ਸੀਮਾ ਭਾਰਦਵਾਜ, ਰਾਜਿੰਦਰ ਪਾਲ, ਮਨਜੀਤ ਸਿੰਘ ਆਦਿ ਹਾਜ਼ਰ ਸਨ।

Related posts

Leave a Reply