ਤਕਨੀਕੀ ਸਿੱਖਿਆ ਸੰਸਥਾਵਾਂ ਵੱਲੋਂ ਲੋਕਾਂ ਨੂੰ ਜਾਗਰੁਕਤਾ ਪਰਚੇ ਵੰਡ ਕੇ ਕੀਤਾ ਕਰੋਨਾ ਤੋਂ ਬਚਾਓ ਲਈ ਜਾਗਰੁਕ

ਡੋਰ ਟੂ ਡੋਰ ਪਹੁੰਚ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਤੇ ਅਮਲ ਕਰਨ ਲਈ ਕੀਤਾ ਜਾਗਰੁਕ 

ਪਠਾਨਕੋਟ, 29 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਅਤੇ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਮਿਸ਼ਨ ਫਤਿਹ ਮੂਹਿੰਮ ਚਲਾਈ ਹੋਈ ਹੈ ਜਿਸ ਅਧੀਨ ਜਿਲਾ ਪਠਾਨਕੋਟ ਵਿੱਚ ਵੀ ਹਰੇਕ ਦਿਨ ਵੱਖ ਵੱਖ ਵਿਭਾਗਾਂ ਵੱਲੋਂ ਡੋਰ ਟੂ ਡੋਰ ਲੋਕਾਂ ਤੱਕ ਪਹੁੰਚ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨਾਲ ਹੀ ਅਸੀਂ ਕਰੋਨਾ ਬੀਮਾਰੀ ਤੋਂ ਆਪਣਾ ਬਚਾਓ ਕਰ ਸਕਦੇ ਹਾਂ।ਅੱਜ ਤਕਨੀਕੀ ਸਿੱਖਿਆ ਸੰਸਥਾ ਪਠਾਨਕੋਟ ਵੱਲੋਂ ਪਠਾਨਕੋਟ ਵਿੱਚ ਜਾਗਰੁਕਤਾ ਅਭਿਆਨ ਚਲਾਇਆ ਗਿਆ , ਡੋਰ ਟੂ ਡੋਰ ਲੋਕਾਂ ਨੂੰ ਜਾਗਰੁਕ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਜਾਗਰੁਕਤਾ ਪੈਂਫਲੇਟ ਵੀ ਲੋਕਾਂ ਨੂੰ ਵੰਡੇ ਗਏ।

ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰੀਸ ਮੋਹਣ ਆਈ.ਟੀ.ਆਈ. ਲੜਕੇ ਪਠਾਨਕੋਟ ਨੇ ਦੱਸਿਆ ਕਿ ਅੱਜ ਉਨਾ ਦੇ ਸਟਾਫ ਵੱਲੋਂ ਖੇਤਰ ਵਿੱਚ ਵਿਸ਼ੇਸ ਮੂਹਿੰਮ ਚਲਾਈ ਗਈ ਜਿਸ ਅਧੀਨ ਲੋਕਾਂ ਨੂੰ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਕਰੋਨਾ ਤੋਂ ਬਚਾਅ ਲਈ ਜਾਗਰੁਕ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਵਾਰ ਵਾਰ ਹੱਥਾਂ ਨੂੰ ਧੋਣ ਲਈ, ਘਰ ਤੋਂ ਬਾਹਰ ਜਾਣ ਲੱਗਿਆਂ ਮਾਸਕ ਦਾ ਪ੍ਰਯੋਗ ਕਰਨ ਲਈ ਅਤੇ ਸਮਾਜਿੱਕ ਦੂਰੀ ਬਣਾਈ ਰੱਖਣ ਲਈ ਜਾਗਰੁਕ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਹੈਂਡਵਾਸ ਪ੍ਰੀਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ। ਉਨਾ ਕਿਹਾ ਕਿ ਪੰਜਾਬ ਸਰਕਾਰ ਦਾ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾਵੇ ਤਾਂ ਜੋ ਲੋਕ ਇਸ ਬੀਮਾਰੀ ਤੋਂ ਬਚ ਸਕਣ। ਉਨਾ ਕਿਹਾ ਕਿ ਸਾਡੀ ਸਾਰਿਆਂ ਦੀ ਜਿਮੇਦਾਰੀ ਬਣਦੀ ਹੈ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਲੋਕਾਂ ਨੂੰ ਜਾਣੂ ਕਰਵਾਈਏ ਤਾਂ ਜੋ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਿਆ ਜਾ ਸਕੇ। ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਹੋਰ ਵੱਖ ਵੱਖ ਖੇਤਰਾਂ ਵਿੱਚ ਵੀ ਐਨ.ਜੀ.ਓੁਜ ਵੱਲੋਂ ਵੀ ਜਾਗਰੁਕਤਾ ਪੈਂਫਲੇਟ ਵੰਡ ਕੇ ਜਾਗਰੁਕ ਕੀਤਾ ਗਿਆ। 

Related posts

Leave a Reply