ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਨਾਮ ‘ਤੇ ਹੋਵੇਗਾ ਹੁਸ਼ਿਆਰਪੁਰ ਦੇ ਸਰਕਾਰੀ ਮੈਡੀਕਲ ਕਾਲਜ ਦਾ ਨਾਮ : ਅਰੋੜਾ

ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਨਾਮ ‘ਤੇ ਹੋਵੇਗਾ ਹੁਸ਼ਿਆਰਪੁਰ ਦੇ ਸਰਕਾਰੀ ਮੈਡੀਕਲ ਕਾਲਜ ਦਾ ਨਾਮ : ਅਰੋੜਾ
-ਕੈਬਨਿਟ ਮੰਤਰੀ ਨੇ ਕਿਹਾ ਮੈਡੀਕਲ ਕਾਲਜ, ਕੈਂਸਰ ਹਸਪਤਾਲ, ਰੇਲਵੇ ਓਵਰ ਬ੍ਰਿਜ, ਝੀਲ, ਸਾਈਕਲਿੰਗ ਟਰੈਕ ਅਤੇ ਫੂਡ ਸਟਰੀਟ ਦੇ ਜਲਦ ਸ਼ੁਰੂ ਹੋਣਗੇ ਨਿਰਮਾਣ ਕਾਰਜ
-ਕਿਹਾ, ਮਾਡਲ ਸ਼ਹਿਰ ਦੇ ਤੌਰ ‘ਤੇ ਵਿਕਸਿਤ ਹੋਵੇਗਾ ਹੁਸ਼ਿਆਰਪੁਰ, ਪਹਿਲ ਦੇ ਆਧਾਰ ‘ਤੇ ਸ਼ਹਿਰ ਤੇ ਪਿੰਡਾਂ ‘ਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ
-55 ਕਰੋੜ ਦੀ ਲਾਗਤ ਨਾਲ ਸ਼ਹਿਰਾਂ ਤੇ ਪਿੰਡਾਂ ਦੀਆਂ ਸੜਕਾਂ ਦਾ ਹੋਵੇਗਾ ਨਿਰਮਾਣ, ਹਰ 5 ਪਿੰਡ ‘ਤੇ ਬਣਾਇਆ ਜਾ ਰਿਹੈ ਇਕ ਸਟੇਡੀਅਮ ਤੇ ਮਿੰਨੀ ਪੈਲੇਸ
ਹੁਸ਼ਿਆਰਪੁਰ, 27 ਜੂਨ (ADESH):
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ-ਏ-ਆਜ਼ਮ ਸ੍ਰ: ਊਧਮ ਸਿੰਘ ਦੇ ਨਾਮ ‘ਤੇ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ ਤਿੰਨ ਮਹੀਨੇ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਕੈਂਸਰ ਹਸਪਤਾਲ ਦਾ ਨਿਰਮਾਣ ਕਾਰਜ ਜੁਲਾਈ ਮਹੀਨੇ ਵਿੱਚ ਹੀ ਸ਼ੁਰੂ ਹੋ ਜਾਵੇਗਾ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਇਕ ਮਾਡਲ ਸਿਟੀ ਦੇ ਤੌਰ ‘ਤੇ ਵਿਕਸਿਤ ਕੀਤਾ ਜਾ ਰਿਹਾ ਹੈ, ਜਿਸ ਲਈ ਕਈ ਹੋਰ ਵੱਡੇ ਪ੍ਰੋਜੇਕਟ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਹੁਸ਼ਿਆਰਪੁਰ ਵਿੱਚ 55 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਤੇ ਪਿੰਡਾਂ ਦੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜੋ ਕਿ 3 ਮਹੀਨੇ ਅੰਦਰ ਹੋ ਜਾਵੇਗਾ। ਇਸ ਤੋਂ ਇਲਾਵਾ ਹਰ 5 ਪਿੰਡਾਂ ‘ਤੇ ਇਕ ਸਟੇਡੀਅਮ ਤੇ ਮਿੰਨੀ ਪੈਲੇਸ ਬਣਾਇਆ ਜਾ ਰਿਹਾ ਹੈ, ਤਾਂ ਜੋ ਜਿਥੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ, ਉਥੇ ਪਿੰਡ ਵਾਸੀਆਂ ਨੂੰ ਵਿਆਹ ਆਦਿ ਸਮਾਰੋਹਾਂ ਲਈ ਭਾਰੀ ਰਾਸ਼ੀ ਖਰਚ ਨਾ ਕਰਨੀ ਪਵੇ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੀਆਂ 40 ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਉਨ•ਾਂ ਨੂੰ ਈ-ਰਿਕਸ਼ਾ ਜਲਦ ਹੀ ਸੌਂਪੇ ਜਾਣਗੇ, ਜਿਸ ਦੀ ਸਾਰੀ ਪ੍ਰਕ੍ਰਿਆ ਪੂਰੀ ਹੋ ਚੁੱਕੀ ਹੈ।

ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀ ਮੁੱਖ ਜ਼ਰੂਰਤ ਨੂੰ ਦੇਖਦੇ ਹੋਏ 6 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਬਣਾਇਆ ਜਾ ਰਿਹਾ ਹੈ ਜੋ ਕਿ 6 ਮਹੀਨੇ ਵਿੱਚ ਤਿਆਰ ਹੋ ਜਾਵੇਗਾ। ਇਸ ਤੋਂ ਇਲਾਵਾ ਫਗਵਾੜਾ ਰੋਡ ‘ਤੇ 84 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ। ਉਨ•ਾਂ ਕਿਹਾ ਕਿ ਫੂਡ ਸਟਰੀਟ ਦਾ ਕੰਮ ਬਰਸਾਤਾਂ ਤੋਂ ਬਾਅਦ ਸ਼ੁਰੂ ਹੋ ਹੋਵੇਗਾ, ਜਦਕਿ ਆਊਟਡੋਰ ਸਟੇਡੀਅਮ ਵਿੱਚ ਮਲਟੀ ਪਰਪਜ਼ ਹਾਲ ਦਾ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿੰਡ ਬਜਵਾੜਾ ਵਿੱਚ ਆਰਮੀ ਪ੍ਰੋਪੇਟਰੀ ਟ੍ਰੇਨਿਗ ਇੰਸਟੀਚਿਊਟ ਬਣਾਇਆ ਜਾ ਰਿਹਾ ਹੈ, ਜਿਸ ਲਈ ਮੁੱਖ ਮੰਤਰੀ ਪੰਜਾਬ ਨੇ 25 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਉਨ•ਾਂ ਕਿਹਾ ਕਿ ਸਰਕਾਰੀ ਕਾਲਜ ਵਿੱਚ ਆਧੁਨਿਕ ਲਾਇਬ੍ਰੇਰੀ ਤੇ ਵਿਦਿਆਰਥਣਾਂ ਦੇ ਹੋਸਟਲ ਦਾ ਨਿਰਮਾਣ ਕਰਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ‘ਤੇ ਲਗਾਮ ਕੱਸਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਗਏ ਹਨ ਅਤੇ ਜੋ ਕਮੀਆਂ ਰਹਿ ਗਈਆਂ ਹਨ, ਉਨ•ਾਂ ਨੂੰ ਵੀ ਜਲਦ ਪੂਰਾ ਕਰ ਲਿਆ ਜਾਵੇਗਾ। ਉਨ•ਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਹੁਸ਼ਿਆਰਪੁਰ ਵਿੱਚ ਜਿਥੇ 23 ਸ਼ੈਲਟਰ ਬਣਾਏ ਗਏ ਹਨ, ਉਥੇ 100 ਓਪਨ ਜਿੰਮ ਵੀ ਸਥਿਪਤ ਕੀਤੇ ਗਏ ਹਨ। ਉਨ•ਾ ਕਿਹਾ ਕਿ ਨੌਜਵਾਨਾਂ ਦੇ ਸਾਈਕਲਿੰਗ ਪ੍ਰਤੀ ਰੁਝਾਨ ਨੂੰ ਦੇਖਦੇ ਹੋਏ ਇਕ ਸਾਈਕਲ ਟਰੈਕ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ, ਜੋ ਕਿ ਜਲਦ ਪੂਰਾ ਹੋ ਜਾਵੇਗਾ। ਉਨ•ਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਭੰਗੀ ਚੋਅ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਇਕ ਝੀਲ ਬਣਾਈ ਜਾ ਰਹੀ ਹੈ, ਜੋ ਕਿ ਸ਼ਹਿਰ ਵਾਸੀਆਂ ਲਈ ਅਕਰਸ਼ਣ ਦਾ ਕੇਂਦਰ ਬਣੇਗੀ।  

Related posts

Leave a Reply