Punjab News: ਆਮ ਆਦਮੀ ਪਾਰਟੀ ਨੇ ਤਿੰਨ ਸੀਨੀਅਰ ਲੀਡਰਾਂ ਨੂੰ ਬਾਹਰ ਦਾ ਰਾਹ ਵਿਖਾ ਦਿੱਤਾ ਹੈ। ‘ਆਪ’ ਨੇ ਜ਼ਿਲ੍ਹਾ ਜਨਰਲ ਸਕੱਤਰ ਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਸ਼ਹਿਰੀ ਪ੍ਰਧਾਨ ਐਡਵੋਕੇਟ ਕਮਲ ਗੋਇਲ ਤੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ।
ਦਰਅਸਲ ਪਿਛਲੇ ਦਿਨੀਂ ਇਨ੍ਹਾਂ ਆਗੂਆਂ ਦੀਆਂ ਸਰਕਾਰੇ ਦਰਬਾਰੇ ਕੰਮ ਕਰਵਾਉਣ ਬਦਲੇ ਪੈਸੇ ਲੈਣ ਦੀਆਂ ਵੀਡੀਓਜ਼ ਵਾਇਰਲ ਹੋਈਆਂ ਸਨ। ਇਸ ਮਾਮਲੇ ’ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਹੁਣ ਪਾਰਟੀ ਦੇ ਸੀਨੀਅਰ ਆਗੂਆਂ ਨੇ ਇੱਕ ਪੱਤਰ ਜਾਰੀ ਕਰਕੇ ਇਨ੍ਹਾਂ ਤਿੰਨੇ ਆਗੂਆਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕੀਤੀ ਹੈ।
- #DC_HOSHIARPUR : ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
- #sdm.hoshiarpur/dpr.hsp/cdt.news : 26 ਅਪ੍ਰੈਲ ਤੋਂ 5 ਮਈ ਮਈ ਤੱਕ ਕੋਈ ਵੀ ਵਾਹਨ ਤਹਿਸੀਲ ਕੰਪਲੈਕਸ ਦੇ ਅੰਦਰ ਨਹੀਂ ਜਾਵੇਗਾ
- ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਖਤ ਨਿਰਦੇਸ਼ ਜਾਰੀ,
- ਪਹਿਲਗਾਮ ‘ਚ ਅੱਤਵਾਦੀ ਘਟਨਾ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਹੋਇਆ ਹਮਲਾ : ਕਰਮਜੀਤ ਕੌਰ
- #Aman_Arora strongly condemns Pahalgam terror attack
- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

EDITOR
CANADIAN DOABA TIMES
Email: editor@doabatimes.com
Mob:. 98146-40032 whtsapp