26 ਅਪ੍ਰੈਲ ਤੋਂ 5 ਮਈ ਮਈ ਤੱਕ ਕੋਈ ਵੀ ਵਾਹਨ ਤਹਿਸੀਲ ਕੰਪਲੈਕਸ ਦੇ ਅੰਦਰ ਨਹੀਂ ਜਾਵੇਗਾ : ਐਸ.ਡੀ.ਐਮ.
ਨਵੇਂ ਤਹਿਸੀਲ ਕੰਪਲੈਕਸ ਦੇ ਅੰਦਰ ਜਾਣ ਵਾਲੀ ਸੜਕ ਦੀ ਉਸਾਰੀ ਦਾ ਕੀਤਾ ਜਾਵੇਗਾ ਕੰਮ ਕੀਤਾ ਹੁਸ਼ਿਆਰਪੁਰ, 24 ਅਪ੍ਰੈਲ : ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਕੁਮਾਰ ਨੇ ਦੱਸਿਆ ਕਿ ਨਵੇਂ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਦੀ ਇਮਾਰਤ ਦਾ ਨਿਮਰਾਣ ਕਾਰਜ ਪ੍ਰਗਤੀ ਅਧੀਨ ਹੈ। ਇਸੇ ਕੜੀ ਵਿਚ 26 ਅਪ੍ਰੈਲ ਤੋਂ 5 ਮਈ ਤੱਕ ਮੇਨ ਗੇਟ ਤੋਂ ਅੰਦਰ ਵੱਲ ਜਾਣ ਵਾਲੀ ਸੜਕ ਦੇ ਨਿਰਮਾਣ/ਮੁਰੰਮਤ ਦਾ ਕੰਮ ਕੀਤਾ ਜਾਵੇਗਾ।
ਐਸ.ਡੀ.ਐਮ. ਨੇ ਦੱਸਿਆ ਕਿ ਇਸ ਨਿਰਮਾਣ ਕੰਮ ਦੇ ਚੱਲਦਿਆਂ ਇਹ ਜ਼ਰੂਰੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਅਤੇ ਨਿੱਜੀ ਵਾਹਨ ਉਪਰੋਕਤ ਮਿਤੀ ਵਿਚ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਦੇ ਅੰਦਰ ਨਾ ਜਾਣ, ਜਿਸ ਨਾਲ ਸੜਕ ਨਿਰਮਾਣ ਦਾ ਕਾਰਜ਼ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।
ਇਸ ਤੋਂ ਇਲਾਵਾ ਤਹਿਸੀਲ ਕੰਪਲੈਕਸ ਦੀ ਪਾਰਕਿੰਗ ਵਿਵਸਥਾ ਦੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੇਨ ਗੇਟ ਦੇ ਬਾਹਰ ਸਥਿਤ ਸੜਕ ’ਤੇ ਵਾਹਨਾਂ ਨੂੰ ਤਰਤੀਬਵਾਰ ਢੰਗ ਨਾਲ ਖੜ੍ਹਾ ਕਰਵਾਉਣ ਦੀ ਜਿੰਮੇਵਾਰੀ ਨਿਭਾਉਣਗੇ ਤਾਂ ਜੋ ਆਵਾਜਾਈ ਵਿਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਨਾ ਆਵੇ। ਐਸ.ਡੀ.ਐਮ. ਹੁਸ਼ਿਆਰਪੁਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਜਿਸ ਨਾਲ ਤਹਿਸੀਲ ਕੰਪਲੈਕਸ ਅੰਦਰ ਚੱਲ ਰਹੇ ਨਿਰਮਾਣ ਕਾਰਜ਼ ਨੂੰ ਸਫ਼ਲਤਾਪੂਰਨ ਪੂਰਾ ਕੀਤਾ ਜਾ ਸਕੇ।
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp








