ਡੱਫਰ (ਹੁਸ਼ਿਆਰਪੁਰ ) ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ ) ਵਿਖੇ ਡੀ. ਡੀ. ਓ. ਪ੍ਰਿੰਸੀਪਲ ਸ੍ਰੀ ਅਕਾਸ਼ਦੀਪ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਦਿਨੇਸ਼ ਠਾਕੁਰ ਦੀ ਪ੍ਰਧਾਨਗੀ ਹੇਠ ਅੰਤਰ ਰਾਸ਼ਟਰੀ ਯੂਥ ਦਿਵਸ ਤੇ ‘ਨਸ਼ਿਆਂ ਨੂੰ ਕਹੋ ਨਾਂ ‘ ਤਹਿਤ ਸੈਮੀਨਾਰ ਕਰਵਾਇਆ ਗਿਆ।
ਜਿਸ ਵਿੱਚ ਮੁੱਖ ਮਹਿਮਾਨ ਡਾਕਟਰ ਨਿਰਮਲ ਸਿੰਘ ਪੀਐਚਸੀ ਦਾਰਾਪੁਰ ਨੇ ਸ਼ਿਰਕਤ ਕੀਤੀ । ਮੁੱਖ ਮਹਿਮਾਨ ਨੂੰ ਕਾਰਜਕਾਰੀ ਪ੍ਰਿੰਸੀਪਲ ਦਿਨੇਸ਼ ਠਾਕੁਰ ਨੇ ਜੀ ਆਇਆ ਆਖਿਆ ਅਤੇ ਅੰਤਰਰਾਸ਼ਟਰੀ ਯੂਥ ਦਿਵਸ ਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਹਦਾਇਤ ਕੀਤੀ ।ਡਾਕਟਰ ਨਿਰਮਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਅੰਤਰ ਰਾਸ਼ਟਰੀ ਯੂਥ ਦਿਵਸ ਤੇ ਬੱਚਿਆਂ ਨੂੰ ‘ਨਸ਼ਿਆਂ ਨੂੰ ਕਹੋ ਨਾਂ ‘ਵਿਸ਼ੇ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ‘ਯੁੱਧ ਨਸ਼ਿਆਂ ਵਿਰੁੱਧ’ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ । ਉਹਨਾਂ ਦੱਸਿਆ ਕਿ ਨਸ਼ੇ ਕਰਨ ਵਾਲੇ ਵਿਅਕਤੀ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਉਸ ਦੇ ਨਾਲ ਉਸਦੇ ਸਾਰੇ ਪਰਿਵਾਰ ਦਾ ਵੀ ਨੁਕਸਾਨ ਹੁੰਦਾ ਹੈ। ਡਾਕਟਰ ਨਿਰਮਲ ਨੇ ਨਸ਼ੇ ਕਾਰਨ ਵਾਲੇ ਨਸ਼ੇੜੀ ਵਿਅਕਤੀਆਂ ਵੱਲੋਂ ਇੱਕ ਹੀ ਸਰਿੰਜ ਦਾ ਬਾਰ ਬਾਰ ਪ੍ਰਯੋਗ ਕਰਨ ਨਾਲ ਕਾਲਾ ਪੀਲੀਆ ਦੀ ਬਿਮਾਰੀ ਹੁੰਦੀ ਹੈ। ਇਸ ਨਾਲ ਨਛੇੜੀ ਦੇ ਸਾਰੇ ਪਰਿਵਾਰ ਨੂੰ ਇਹ ਬਿਮਾਰੀ ਹੋ ਜਾਂਦੀ ਹੈ ।
ਇਸ ਮੌਕੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਦਾ ਰਿਜਲਟ ਡਾਕਟਰ ਨਿਰਮਲ ਸਿੰਘ ਨੇ ਐਲਾਨਿਆ ਜਿਸ ਵਿੱਚ ਹਰਜੋਤ ਸਿੰਘ ਪਹਿਲਾ ਸਥਾਨ, ਸਿਮਰਜੀਤ ਸਿੰਘ ਦੂਜਾ ਸਥਾਨ, ਹਰਮਨਦੀਪ ਸਿੰਘ ਤੀਜੇ ਸਥਾਨ ਤੇ ਰਿਹਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਦਲਜੀਤ ਸਿੰਘ ਲੈਕਚਰਾਰ ਪੰਜਾਬੀ ਨੇ ਨਿਭਾਈ ਤੇ ਮੁੱਖ ਮਹਿਮਾਨ ਦਾ ਸਕੂਲ ਵਿੱਚ ਪਹੁਚੰਣ ਤੇ ਧੰਨਵਾਦ ਕੀਤਾ।ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਦਿਨੇਸ਼ ਠਾਕੁਰ, ਡਾਕਟਰ ਨਿਰਮਲ ਸਿੰਘ, ਦਲਜੀਤ ਸਿੰਘ ਲੈਕਚਰਾਰ ਪੰਜਾਬੀ , ਹਰਪਾਲ ਸਿੰਘ, ਗੁਰਪ੍ਰੀਤ ਸਿੰਘ ,ਨਗਿੰਦਰ ਪਾਲ ਸਿੰਘ, ਮਨਜੀਤ ਸਿੰਘ ਆਦਿ ਹਾਜਰ ਸਨ
- UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ

EDITOR
CANADIAN DOABA TIMES
Email: editor@doabatimes.com
Mob:. 98146-40032 whtsapp









