ਹੁਸ਼ਿਆਰਪੁਰ (ਆਦੇਸ਼ )
ਸ਼੍ਰੀ ਸੁਰਿੰਦਰ ਲਾਂਬਾ ਆਈ.ਪੀ.ਐਸ.ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਸ਼੍ਰੀ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਜੀ ਦੀ ਯੋਗ ਰਹਿਨੁਮਾਈ ਹੇਠ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 14-01-24 ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ.

ਜਦੋ ਇੰਨਸਪੈਕਟਰ ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਵੱਲੋ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਵਾ ਚੈਕਿੰਗ ਸੱਕੀ ਪੁਰਸ਼ਾਂ ਅਤੇ ਵਹੀਕਲ ਚੈਕਿੰਗ ਦੇ ਸਬੰਧ ਵਿਚ ਨਵਾਂਸ਼ਹਿਰ ਰੋਡ ਪੁਲ ਨਹਿਰ ਗੜ੍ਹਸ਼ੰਕਰ ਵਿਖੇ ਕੱਚਾ ਰਸਤਾ ਬਗਵਾਈ ਵਲੋ ਇਕ ਮੋਟਰਸਾਇਕਲ ਨੰਬਰੀ PB-20-C-4554 ਮਾਰਕਾ ਸੱਪਲੈਂਡਰ ਹੀਰੋ ਰੰਗ ਕਾਲਾ ਆਉਦਾ ਦਿਖਾਈ ਦੇਣ ਤੇ ਜਿਸ ਨੂੰ ਸ਼ੱਕ ਦੀ ਬਿਨਾ ਤੇ ਰੋਕ ਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਗੁਲਸ਼ਨ ਕੁਮਾਰ ਉਰਫ ਕੋਕੀ ਪੁਤਰ ਬਲਵਿੰਦਰ ਸਿੰਘ ਵਾਸੀ ਬੇਗਮਪੁਰ ਥਾਣਾ ਪੋਜੇਵਾਲ ਜਿਲਾ ਨਵਾਂਸ਼ਹਿਰ ਦੱਸਿਆਂ

ਜਿਸ ਦੀ ਤਲਾਸ਼ੀ ਕਰਨ ਤੇ ਪਹਿਨੀ ਹੋਈ ਪੈਂਟ ਦੀ ਜੇਬ ਵਿਚੋ 14 ਨਸ਼ੀਲੇ ਟੀਕੇ ਮਾਰਕਾ Buprenorphine ਅਤੇ ਤਿੰਨ ਮੋਟਰਸਾਇਕਲ ਬਰਾਮਦ ਹੋਣ ਤੇ ਮੁੱਕਦਮਾ ਨੰਬਰ 08 ਮਿਤੀ 14-01-2024 ਅ/ਧ 22-61-85 NDPS ACT ਅਤੇ 379/411 ਭ:ਦ: ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ।ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ,ਕਿ ਉਕਤ ਦੋਸ਼ੀ ਇਹ ਟੀਕੇ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦਾ ਹੈ
ਬ੍ਰਾਮਦਗੀ :- 1) 14 ਟੀਕੇ ਮਾਰਕਾ Buprenorphine
2) ਮੋਟਰਸਾਇਕਲ ਨੰਬਰੀ PB-20-C-4554 ਮਾਰਕਾ ਸਪਲੈਂਡਰ 3) ਮੋਟਰਸਾਇਕਲ ਨੰਬਰੀ PB-07-BC-4056 ਮਾਰਕਾ ਸਪਲੈਂਡਰ 4) ਮੋਟਰਸਾਇਕਲ ਨੰਬਰੀ PB-13-AA-0970 ਮਾਰਕਾ ਸਪਲੈਂਡਰ
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
