UPDATED : ਚੋਣ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਰੋਕ, ਵਿਭਾਗ ਵੱਲੋਂ ਵੱਡਾ ਫੈਸਲਾ

ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵੱਲੋਂ ਇਲੈਕਸ਼ਨ ਡਿਊਟੀ ‘ਤੇ ਤਾਇਨਾਤ ਸਟਾਫ਼ ਦੇ ਤਬਾਦਲਿਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਇਸ ਫੈਸਲੇ ਨੇ ਉਨ੍ਹਾਂ ਅਧਿਆਪਕਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ, ਜੋ ਕਈ ਸਾਲਾਂ ਤੋਂ ਦੂਰ-ਦੁਰਾਡੇ ਸਟੇਸ਼ਨਾਂ ‘ਤੇ ਤਾਇਨਾਤ ਹਨ ਅਤੇ ਲੰਬੇ ਸਮੇਂ ਤੋਂ ਤਬਾਦਲੇ ਦੀ ਉਡੀਕ ਕਰ ਰਹੇ ਸਨ।

ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਮੁੱਖ ਚੋਣ ਅਫ਼ਸਰ, ਪੰਜਾਬ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਸਮਰੀ ਰੀਵਿਜ਼ਨ ਦੀ ਮਿਆਦ ਦੌਰਾਨ, ਜੋ ਵੀ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ ਬੀ.ਐੱਲ.ਓ. (BLO) ਜਾਂ ਸੈਕਟਰ ਸੁਪਰਵਾਈਜ਼ਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਨੂੰ ਇਸ ਮਿਆਦ ਦੌਰਾਨ ਤਬਾਦਲਾ ਨਹੀਂ ਕੀਤਾ ਜਾ ਸਕਦਾ। ਇਹ ਫੈਸਲਾ ਚੋਣ ਕਮਿਸ਼ਨ ਦੀਆਂ ਗਾਈਡਲਾਈਨਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।

ਇਸ ਤੋਂ ਇਲਾਵਾ, ਵਿਭਾਗ ਨੇ ਇਸ ਹੁਕਮਾਂ ਨੂੰ ਅਮਲੀ ਰੂਪ ਦੇਣ ਲਈ ਸਾਰੇ ਸਕੂਲ ਮੁਖੀਆਂ ਅਤੇ ਡੀ.ਈ.ਓ.ਜ਼. (DEOs) ਨੂੰ ਬਹੁਤ ਥੋੜ੍ਹੇ ਸਮੇਂ ਵਿੱਚ ਡਾਟਾ ਵੈਰੀਫਿਕੇਸ਼ਨ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਕਮਾਂ ਮੁਤਾਬਕ, ਸੰਬੰਧਿਤ ਅਧਿਕਾਰੀਆਂ ਨੂੰ ਪੰਜਾਬ ਪੋਰਟਲ ‘ਤੇ ਲੌਗ-ਇਨ ਕਰਕੇ ‘ਸਟਾਫ਼ ਮੇਨੂ’ ਵਿੱਚ ਜਾਣਾ ਹੋਵੇਗਾ ਅਤੇ ਉੱਥੇ ਦਿੱਤੇ ਗਏ ਵਿਸ਼ੇਸ਼ ‘ਇਲੈਕਸ਼ਨ ਡਿਊਟੀ ਵੈਰੀਫਿਕੇਸ਼ਨ ਲਿੰਕ’ ‘ਤੇ ਕਲਿੱਕ ਕਰਕੇ ਬੇਨਤੀਕਰਤਾਵਾਂ (ਤਬਾਦਲਾ ਚਾਹੁੰਦੇ ਸਟਾਫ਼) ਦਾ ਡਾਟਾ ਚੈੱਕ ਅਤੇ ਅਪਡੇਟ ਕਰਨਾ ਹੋਵੇਗਾ। ਵਿਭਾਗ ਵੱਲੋਂ ਇਸ ਕੰਮ ਲਈ ਸਖ਼ਤ ਡੈੱਡਲਾਈਨ ਦਿੱਤੀ ਗਈ ਹੈ, ਜਿਸ ਕਾਰਨ ਪੂਰੇ ਮਹਿਕਮੇ ਵਿੱਚ ਹਲਚਲ ਮਚੀ ਹੋਈ ਹੈ।

 

 
 

Related posts

Leave a Reply