ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਬੋਲੇਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ, 5 ਲੋਕ ਗੰਭੀਰ ਰੂਪ ਵਿੱਚ ਘਾਇਲ ਹਨ। ਹਾਦਸਾ ਸਵੇਰੇ ਫਿਰੋਜ਼ਪੁਰ ਦੇ ਪਿੰਡ ਮੋਹਨ ਦੇ ਉਤਾੜ ਦੇ ਨੇੜੇ ਹੋਇਆ ਹੈ। ਜਾਣਕਾਰੀ ਦੇ ਮੁਤਾਬਿਕ ਘਟਨਾ ਦੇ ਵਕਤ ਪਿਕਅੱਪ ਵਿੱਚ ਕਰੀਬ 15 ਤੋਂ ਜ਼ਿਆਦਾ ਲੋਕ ਸਵਾਰ ਸਨ।
ਜ਼ਖਮੀਆਂ ਨੂੰ ਰਾਹਗੀਰਾਂ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਦੁਰਘਟਨਾ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਹੋਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾਸਥਲ ‘ਤੇ ਜਾਂਚ ਲਈ ਪਹੁੰਚੇ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਹੈ ਕਿ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਪਹੁੰਚ ਗਈਆਂ ਸਨ। ਸਾਰੇ ਘਾਇਲਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਇੰਸਪੈਕਟਰ ਬਰਾੜ ਨੇ ਦੱਸਿਆ ਹੈ ਕਿ ਬੋਲੇਰੋ ਪਿਕਅੱਪ ਵਿੱਚ ਮਜ਼ਦੂਰ ਸਵਾਰ ਸਨ। ਉਹ ਫਿਰੋਜ਼ਪੁਰ ਤੋਂ ਦੇਹਾਤ ਏਰੀਆ ਵੱਲ ਜਾ ਰਹੇ ਸਨ। ਇਸ ਦੌਰਾਨ ਪਿਕਅੱਪ ਬੇਕਾਬੂ ਹੋ ਗਈ, ਜਿਸ ਕਾਰਨ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਹਾਦਸਾ ਹੋ ਗਿਆ। 8 ਤੋਂ ਜ਼ਿਆਦਾ ਲੋਕਾਂ ਨੂੰ ਹਸਪਤਾਲ ਲੈ ਜਾਂਦੇ ਹੀ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ ਸੀ। ਜਦਕਿ, ਕੁਝ ਨੇ ਇਲਾਜ ਦੇ ਦੌਰਾਨ ਦਮ ਤੋੜ ਦਿੱਤਾ। ਜਦਕਿ, ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਹੈ ਕਿ ਬੋਲੇਰੋ ਪਿਕਅੱਪ ਵਿੱਚ ਸਵਾਰ ਸਾਰੇ ਲੋਕ ਸ਼ਾਦੀਆਂ ਵਿੱਚ ਵੇਟਰ ਦਾ ਕੰਮ ਕਰਨ ਲਈ ਜਾਂਦੇ ਸਨ। ਪਿੰਡ ਸੂਫੇਵਾਲਾ ਦੇ ਕਰੀਬ 10 ਨੌਜਵਾਨ ਅੱਜ ਵੇਟਰ ਦੇ ਕੰਮ ਲਈ ਉੱਕਤ ਪਿਕਅੱਪ ਵਿੱਚ ਸਵਾਰ ਸਨ.
- ਹਰਮੇਸ਼ ਮਸੀਹ ਏ ਜੇ ਈ ਗੜਦੀਵਾਲਾ ਸਬ ਡਿਵੀਜ਼ਨ ਤੋਂ ਸੇਵਾ ਮੁਕਤ, ਸਬ ਡਵੀਅਨ ਗੜ੍ਹਦੀਵਾਲਾ ਦੁਆਰਾ ਵਿਦਾਇਗੀ ਪਾਰਟੀ ਦਿੱਤੀ ਗਈ
- ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
- P.M Modi recently attended the 2nd WHO Global Summit on Traditional Medicine
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
- UPDATED #GARHDIWALA_PSPCL : ਸੀਨੀਅਰ ਕਾਰਜਕਾਰੀ ਇਜੀਨੀਅਰ ਸਿਟੀ ਡਵੀਜਨ PSPCL Hoshiarpur ਕੁਲਦੀਪ ਸਿੰਘ ਠਾਕੁਰ ਨੇ ਡਿਊਟੀ ਜੁਆਇਨ ਕੀਤੀ
- ਮੰਡਿਆਲਾ (ਹੁਸ਼ਿਆਰਪੁਰ) :: ਐਲ.ਪੀ.ਜੀ ਧਮਾਕਾ : ਮੌਤਾਂ ਦੀ ਗਿਣਤੀ 7 ਹੋਈ, ਮੈਜਿਸਟ੍ਰੇਟ ਜਾਂਚ ਦੇ ਹੁਕਮ

EDITOR
CANADIAN DOABA TIMES
Email: editor@doabatimes.com
Mob:. 98146-40032 whtsapp